ਪੰਜਾਬ ਕੇਸਰੀ ਗਰੁੱਪ 'ਤੇ ਮੁੜ ਛਾਪੇ! 'ਆਪ' ਸਰਕਾਰ ਬੰਦ ਕਰਨਾ ਚਾਹੁੰਦੀ ਹੈ ਮੀਡੀਆ ਦੀ ਆਵਾਜ਼: ਬਾਜਵਾ

Thursday, Feb 05, 2026 - 04:36 PM (IST)

ਪੰਜਾਬ ਕੇਸਰੀ ਗਰੁੱਪ 'ਤੇ ਮੁੜ ਛਾਪੇ! 'ਆਪ' ਸਰਕਾਰ ਬੰਦ ਕਰਨਾ ਚਾਹੁੰਦੀ ਹੈ ਮੀਡੀਆ ਦੀ ਆਵਾਜ਼: ਬਾਜਵਾ

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਕੇਸਰੀ ਗਰੁੱਪ 'ਤੇ ਸਟੇਟ ਜੀ. ਐੱਸ. ਟੀ. ਟੀਮਾਂ ਵੱਲੋਂ ਕੀਤੀ ਗਈ ਛਾਪੇਮਾਰੀ ਨੂੰ ਲੈ ਕੇ ਸੂਬਾ ਸਰਕਾਰ 'ਤੇ ਤਿੱਖੇ ਨਿਸ਼ਾਨੇ ਵਿੰਨ੍ਹੇ ਹਨ। ਬਾਜਵਾ ਨੇ ਇਸ ਕਾਰਵਾਈ ਨੂੰ ਮਹਿਜ਼ ਇਕ ਨਿਯਮਤ ਜਾਂਚ ਨਹੀਂ, ਸਗੋਂ ਪ੍ਰੈੱਸ ਨੂੰ ਡਰਾਉਣ ਅਤੇ ਉਸ ਦੀ ਆਵਾਜ਼ ਨੂੰ ਬੰਦ ਕਰਨ ਦੀ ਇਕ ਕੋਸ਼ਿਸ਼ ਕਰਾਰ ਦਿੱਤਾ ਹੈ।

ਇਹ ਵੀ ਪੜ੍ਹੋ: ਖਹਿਰਾ ਨੇ ਘੇਰੀ ਕੇਂਦਰ ਸਰਕਾਰ, ਹਥਿਆਰਬੰਦ ਸੈਨਾਵਾਂ ਦੀ ਭਲਾਈ ਨੂੰ ਲੈ ਕੇ ਦਿੱਤਾ ਵੱਡਾ ਬਿਆਨ

PunjabKesari

ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਕਾਨੂੰਨ ਦੀ ਰਾਖੀ ਕਰਨ ਵਾਲੀਆਂ ਸੰਸਥਾਵਾਂ ਨੂੰ ਮੀਡੀਆ ਘਰਾਣਿਆਂ ਨੂੰ ਨਿਸ਼ਾਨਾ ਬਣਾਉਣ ਲਈ ਇਕ ਹਥਿਆਰ ਵਜੋਂ ਵਰਤਿਆ ਜਾਂਦਾ ਹੈ ਤਾਂ ਇਸ ਨਾਲ ਲੋਕਤੰਤਰ ਖ਼ਤਰੇ 'ਚ ਪੈ ਜਾਂਦਾ ਹੈ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਪੰਜਾਬ ਵਿੱਚ ਛਾਪੇਮਾਰੀ ਅਤੇ ਜਬਰ ਰਾਹੀਂ ਵਿਰੋਧੀ ਸੁਰਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਪ੍ਰੈੱਸ ਦੀ ਆਜ਼ਾਦੀ ਸੰਵਿਧਾਨਕ ਗਰੰਟੀ 
ਪ੍ਰਤਾਪ ਸਿੰਘ ਬਾਜਵਾ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਇਕ ਆਜ਼ਾਦ ਪ੍ਰੈੱਸ ਸੱਤਾ ਵਿੱਚ ਬੈਠੇ ਲੋਕਾਂ ਦੁਆਰਾ ਦਿੱਤਾ ਗਿਆ ਕੋਈ ਅਹਿਸਾਨ ਨਹੀਂ ਹੈ। ਇਹ ਇਕ ਸੰਵਿਧਾਨਕ ਗਾਰੰਟੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕੋਈ ਵੀ ਸਰਕਾਰ ਜੋ ਸਵਾਲਾਂ ਤੋਂ ਡਰਦੀ ਹੈ, ਉਹ ਲਾਜ਼ਮੀ ਤੌਰ 'ਤੇ ਪੱਤਰਕਾਰਾਂ ਤੋਂ ਡਰੇਗੀ। ਪੰਜਾਬ ਪਾਰਦਰਸ਼ਤਾ ਦਾ ਹੱਕਦਾਰ ਹੈ, ਡਰਾਉਣ ਦਾ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਰਕਾਰ ਤੋਂ ਪਾਰਦਰਸ਼ਤਾ ਦੀ ਉਮੀਦ ਹੈ, ਨਾ ਕਿ ਅਜਿਹੇ ਡਰਾਵੇ ਭਰੇ ਮਾਹੌਲ ਦੀ।

ਇਹ ਵੀ ਪੜ੍ਹੋ: ਜਲੰਧਰ : ਹੈਵਾਨ ਬਣਿਆ ਪਿਓ ! ਭੁੱਖ ਨਾਲ ਤੜਫ਼ਦੀ ਧੀ ਨੂੰ ਬੇਰਹਿਮੀ ਨਾਲ ਉਤਾਰਿਆ ਮੌਤ ਦੇ ਘਾਟ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News