ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ ਮੁਆਵਜ਼ੇ ਦੀ ਕਰ ਰਹੇ ਉਡੀਕ: ਪ੍ਰਤਾਪ ਸਿੰਘ ਬਾਜਵਾ

Sunday, Feb 22, 2026 - 03:18 PM (IST)

ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ ਮੁਆਵਜ਼ੇ ਦੀ ਕਰ ਰਹੇ ਉਡੀਕ: ਪ੍ਰਤਾਪ ਸਿੰਘ ਬਾਜਵਾ

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ 'ਚ ਆਏ ਭਿਆਨਕ ਹੜ੍ਹਾਂ ਨੂੰ 6 ਮਹੀਨੇ ਬੀਤ ਜਾਣ ਦੇ ਬਾਵਜੂਦ ਸੂਬੇ ਦੇ ਪ੍ਰਭਾਵਿਤ ਪਰਿਵਾਰ ਅਜੇ ਵੀ ਇਨਸਾਫ਼ ਅਤੇ ਰਾਹਤ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਘਰ ਤਬਾਹ ਹੋ ਗਏ ਹਨ, ਫ਼ਸਲਾਂ ਬਰਬਾਦ ਹੋ ਗਈਆਂ ਹਨ ਅਤੇ ਰੁਜ਼ਗਾਰ ਪੂਰੀ ਤਰ੍ਹਾਂ ਨਾਲ ਖ਼ਤਮ ਹੋ ਚੁੱਕੇ ਹਨ।

ਇਹ ਵੀ ਪੜ੍ਹੋ: ਹੋਲਾ-ਮਹੱਲਾ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੇ ਨਾਮ ਜਾਰੀ ਕੀਤਾ ਸੰਦੇਸ਼

PunjabKesari

ਪ੍ਰਤਾਪ ਸਿੰਘ ਬਾਜਵਾ ਨੇ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਦਿੱਤਾ ਜਾਣ ਵਾਲਾ ਮੁਆਵਜ਼ਾ ਅਧੂਰਾ ਹੈ ਅਤੇ ਇਸ 'ਚ ਬਹੁਤ ਦੇਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਇਕ ਪਾਸੇ ਲੋਕ ਆਪਣੇ ਜੀਵਨ ਨੂੰ ਮੁੜ ਲੀਹ 'ਤੇ ਲਿਆਉਣ ਲਈ ਆਪਣੇ ਪੱਧਰ 'ਤੇ ਸੰਘਰਸ਼ ਕਰ ਰਹੇ ਹਨ, ਉੱਥੇ ਹੀ ਸਰਕਾਰ ਨੇ ਉਨ੍ਹਾਂ ਤੋਂ ਮੂੰਹ ਮੋੜ ਲਿਆ ਹੈ। ਇਸ ਦੇ ਨਾਲ ਹੀ ਸੂਬੇ ਦੀਆਂ ਟੁੱਟੀਆਂ ਸੜਕਾਂ, ਸਕੂਲ ਅਤੇ ਹੋਰ ਜਨਤਕ ਬੁਨਿਆਦੀ ਢਾਂਚਾ ਅਜੇ ਵੀ ਬਦਹਾਲੀ ਦਾ ਸ਼ਿਕਾਰ ਹੈ ਅਤੇ ਸਰਕਾਰ ਵੱਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।

ਇਹ ਵੀ ਪੜ੍ਹੋ: ਖਹਿਰਾ ਨੇ ਪੰਜਾਬ 'ਚ 15ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ 'ਚ ਦੁਰਵਰਤੋਂ ਦੇ ਲਾਏ ਦੋਸ਼, ਕੇਂਦਰ ਨੂੰ ਲਿਖੀ ਚਿੱਠੀ

ਮੁੱਖ ਮੰਤਰੀ ਭਗਵੰਤ ਮਾਨ 'ਤੇ ਸਵਾਲ ਚੁੱਕਦੇ ਬਾਜਵਾ ਨੇ ਯਾਦ ਦਿਵਾਇਆ ਕਿ ਸਰਕਾਰ ਨੇ ਹੜ੍ਹਾਂ ਦੌਰਾਨ ਮਰੀਆਂ ਮੁਰਗੀਆਂ ਅਤੇ ਬੱਕਰੀਆਂ ਤੱਕ ਦਾ ਮੁਆਵਜ਼ਾ ਦੇਣ ਦਾ ਵੱਡਾ ਵਾਅਦਾ ਕੀਤਾ ਸੀ। ਉਨ੍ਹਾਂ ਪੁੱਛਿਆ ਕਿ ਉਹ ਭਰੋਸੇ ਹੁਣ ਕਿੱਥੇ ਗਏ? ਬਾਜਵਾ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹੁਣ ਸਿਰਫ਼ ਭਾਸ਼ਣਾਂ, ਬਹਾਨਿਆਂ ਜਾਂ ਫੋਟੋਆਂ ਦੀ ਲੋੜ ਨਹੀਂ ਹੈ, ਸਗੋਂ ਉਹ ਜਵਾਬਦੇਹੀ ਅਤੇ ਅਸਲ ਕਾਰਵਾਈ ਦੀ ਮੰਗ ਕਰ ਰਹੇ ਹਨ। 

ਇਹ ਵੀ ਪੜ੍ਹੋ: ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ ਜਲੂਸ, ਹੈਰਾਨ ਕਰੇਗਾ ਮਾਮਲਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News