ਪ੍ਰਤਾਪ ਬਾਜਵਾ ਨੇ ਰਾਜ ਸਭਾ ਚੇਅਰਮੈਨ ਨੂੰ ਲਿਖੀ ਚਿੱਠੀ, ਕਿਸਾਨੀ ਮੁੱਦੇ ’ਤੇ ਦਖਲ ਦੇਣ ਦੀ ਕੀਤੀ ਮੰਗ

07/22/2021 1:26:41 AM

ਜਲੰਧਰ- ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਚੇਅਰਮੈਨ ਨੂੰ ਇਕ ਚਿੱਠੀ ਲਿਖੀ ਹੈ, ਜਿਸ ’ਚ ਉਨ੍ਹਾਂ ਨੇ 22 ਜੁਲਾਈ ਨੂੰ ਸਵੇਰੇ 11 ਵਜੇ ਹੋਣ ਵਾਲੀ ਸਦਨ ਦੀ ਕਾਰਵਾਈ ਮੁਅੱਤਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਵੱਲੋਂ ਇਹ ਬੇਨਤੀ ਪਿਛਲੇ ਦੋ ਦਿਨਾਂ ’ਚ ਦੂਜੀ ਵਾਰ ਕੀਤੀ ਗਈ ਹੈ। ਚਿੱਠੀ ’ਚ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਕਿਸਾਨੀ ਬਿੱਲਾਂ ਦੇ ਮੁੱਦੇ ਨੂੰ ਲੈ ਕੇ ਪੈਦਾ ਹੋਈ ਅਸਾਧਾਰਨ ਸਥਿਤੀ ’ਤੇ ਵਿਚਾਰ-ਵਟਾਂਦਰਾ ਹੋਣਾ ਚਾਹੀਦਾ ਹੈ। 

ਇਹ ਵੀ ਪੜ੍ਹੋ-  ਸੁਨੀਲ ਜਾਖੜ ਦਾ ਇੱਕ ਹੋਰ ਖੁੱਸਿਆ ਅਹੁਦਾ, ਕਿੱਕੀ ਢਿੱਲੋਂ ਦਾ ਭਰਾ ਵੀ ਕੀਤਾ ਲਾਂਭੇ

ਉਨ੍ਹਾਂ ਅੱਗੇ ਕਿਹਾ ਕਿ ਪਿਛਲੇ 6 ਮਹੀਨਿਆਂ ਤੋਂ ਕਿਸਾਨਾਂ ਵੱਲੋਂ ਇਨ੍ਹਾਂ ਬਿੱਲਾਂ ਦਾ ਵਿਰੋਧ ਕਰਦਿਆਂ ਦਿੱਲੀ ਦੀਆਂ ਸੜਕਾਂ ’ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਵੀਰ ਅਤੇ ਭੈਣਾਂ ਪਿਛਲੇ 6 ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ ਅਤੇ ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ਦੌਰਾਨ 400 ਤੋਂ ਵੱਧ ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਭਾਰਤ ਦੀ ਸੰਸਦ ਲੋਕਾਂ ਦੀ ਇੱਛਾ ਦੀ ਪ੍ਰਤੀਨਿਧਤਾ ਕਰਦੀ ਹੈ ਅਤੇ ਭਾਰਤ ਦੇ ਨਾਗਰਿਕਾਂ ਤੋਂ ਇਸ ਦੀ ਜਾਇਜ਼ਤਾ ਲੈਂਦੀ ਹੈ। ਭਾਰਤ ਦੇ ਲੋਕਾਂ ਦੇ ਪ੍ਰਤੀਨਿਧੀ ਹੋਣ ਦੇ ਨਾਤੇ ਇਹ ਲਾਜ਼ਮੀ ਹੈ ਕਿ ਸਾਨੂੰ ਇਸ ਮਸਲੇ ’ਤੇ ਬਿਨਾਂ ਕਿਸੇ ਦੇਰੀ ਵਿਚਾਰ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ-  ਬਸਪਾ ਵੱਲੋਂ ਚਾਰ ਸੰਭਾਵੀ ਉਮੀਦਵਾਰਾਂ ਦਾ ਐਲਾਨ

ਉਨ੍ਹਾਂ ਅੱਗੇ ਕਿਹਾ ਕਿ ਇਸ ਲਈ ਮੈਂ ਮਾਣਯੋਗ ਚੇਅਰਮੈਨ ਐੱਮ. ਵੈਂਕੱਈਆ ਨਾਇਡੂ ਦੇ ਦਖਲ ਦੀ ਮੰਗ ਕਰਦਾ ਹਾਂ ਤਾਂ ਜੋ ਸਦਨ ’ਚ ਸਪੱਸ਼ਟ ਤੌਰ ’ਤੇ ਇਸ ਮਸਲੇ ਦਾ ਹੱਲ ਕੱਢਿਆ ਜਾ ਸਕੇ।


Bharat Thapa

Content Editor

Related News