ਭਗਵੰਤ ਮਾਨ ਸਰਕਾਰ ’ਤੇ ਪ੍ਰਤਾਪ ਬਾਜਵਾ ਦਾ ਵੱਡਾ ਹਮਲਾ, ਜਾਣੋ ਕੀ ਦਿੱਤਾ ਬਿਆਨ
Wednesday, Apr 06, 2022 - 06:22 PM (IST)
ਗੁਰਦਾਸਪੁਰ (ਗੁਰਪ੍ਰੀਤ) : ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਸਰਕਾਰ ’ਤੇ ਵੱਡਾ ਹਮਲਾ ਬੋਲਿਆ ਹੈ। ਬਾਜਵਾ ਨੇ ਆਖਿਆ ਹੈ ਕਿ ਅਰਵਿੰਦ ਕੇਜਰੀਵਾਲ ਵੱਲੋਂ ਅਤੇ ਭਗਵੰਤ ਮਾਨ ਵੱਲੋਂ ਸਰਕਾਰ ਬਣਨ ਤੋਂ ਬਾਅਦ ਵੱਡੇ ਵਾਅਦੇ ਕੀਤੇ ਗਏ ਸਨ ਜਿਨ੍ਹਾਂ ਵਿਚ ਸਭ ਤੋਂ ਵੱਡੀ ਗਾਰੰਟੀ ਬਿਜਲੀ ਦੀ 300 ਯੂਨਿਟ ਮੁਫ਼ਤ ਸਪਲਾਈ ਦੀ ਸੀ ਪਰ ਅੱਜ ਇਕ ਮਹੀਨਾ ਬੀਤ ਜਾਣ ਦੇ ਬਾਵਜੂਦ ਵੀ ਮਾਨ ਸਰਕਾਰ ਬਿਜਲੀ ਦੀ ਸਪਲਾਈ ਬਾਰੇ ਕੋਈ ਫ਼ੈਸਲਾ ਨਹੀਂ ਲੈ ਸਕੀ। ਉਨ੍ਹਾਂ ਕਿਹਾ ਅਰਵਿੰਦ ਕੇਜਰੀਵਾਲ ਦਾ ਇਹ ਬਿਆਨ ਆਨ ਰਿਕਾਰਡ ਹੈ ਕਿ 24 ਘੰਟਿਆਂ ਵਿਚ ਬਰਗਾੜੀ ਮਾਮਲੇ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ ਪਰ ਅਜੇ ਤੱਕ ਇਸ ਬਾਰੇ ਵੀ ਸਰਕਾਰ ਕੁਝ ਨਹੀਂ ਕਰ ਸਕੀ।
ਇਹ ਵੀ ਪੜ੍ਹੋ : ਗੁਰਦਾਸਪੁਰ ਦੇ ਫੁੱਲੜਾ ਵਿਖੇ ਗੋਲੀਬਾਰੀ ’ਚ 4 ਵਿਅਕਤੀਆਂ ਦੀ ਮੌਤ ਦੇ ਮਾਮਲੇ ’ਚ ਪੁਲਸ ਦੀ ਵੱਡੀ ਕਾਰਵਾਈ
ਇਸ ਤੋਂ ਇਲਾਵਾ ਪੰਜਾਬ ਵਿਚ ਦਿਨ-ਬ-ਦਿਨ ਵਿਗੜ ਰਹੀ ਕਾਨੂੰਨ ਵਿਵਸਥਾ ਨੇ ਵੀ ਪੰਜਾਬੀਆਂ ਨੂੰ ਚਿੰਤਾ ਵਿਚ ਪਾ ਦਿੱਤਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਥਾਣਿਆਂ ਵਿਚ ਪੁਲੀਸ ਦੀ ਨਫ਼ਰੀ ਵਧਾਉਣ ਲਈ ਪੁਲਸ ਦੀ ਭਰਤੀ ਕੀਤੀ ਜਾਵੇ। ਇਸ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਕੰਮਾਂ ਲਈ ਜਿਵੇਂ ਪਾਵਰਕਾਮ ਵਿਭਾਗ ਮਾਲ ਵਿਭਾਗ ਅਤੇ ਹੋਰ ਲੋਕਾਂ ਨਾਲ ਜੁੜੇ ਹੋਏ ਵਿਭਾਗਾਂ ਦੇ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਮੁਲਾਜ਼ਮਾਂ ਦੀ ਭਰਤੀ ਕੀਤੀ। ਬਾਜਪਾ ਇਥੇ ਬੀ. ਡੀ. ਪੀ. ਓ. ਦਫਤਰ ਕਾਹਨੂੰਵਾਨ ਵਿਚ ਪੰਚਾਂ-ਸਰਪੰਚਾਂ ਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਨ ਲਈ ਆਏ ਹੋਏ ਸਨ। ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਅਧਿਕਾਰੀਆਂ ਅਤੇ ਲੋਕ ਕੰਮਾਂ ਨਾਲ ਸਬੰਧਤ ਪ੍ਰਸ਼ਾਸਨ ਨੂੰ ਲੋਕਾਂ ਦੇ ਕੰਮ ਕਰਨ ਲਈ ਹਦਾਇਤ ਕੀਤੀ।
ਇਹ ਵੀ ਪੜ੍ਹੋ : ਨਸ਼ਿਆਂ ਦੇ ਦੈਂਤ ਨੇ ਇਕ ਹੋਰ ਨੌਜਵਾਨ ਨਿਗਲਿਆ, ਪੁੱਤ ਦੀ ਲਾਸ਼ ਦੇਖ ਧਾਹਾਂ ਮਾਰ-ਮਾਰ ਰੋਈ ਮਾਂ