ਪ੍ਰਤਾਪ ਬਾਜਵਾ ਨੇ ਮੱਤੇਵਾੜਾ ਟੈਕਸਟਾਈਲ ਪਾਰਕ ਨੂੰ ਲੈ ਕੇ CM ਭਗਵੰਤ ਮਾਨ ਨੂੰ ਲਿਖਿਆ ਪੱਤਰ

06/28/2022 7:22:40 PM

ਗੁਰਦਾਸਪੁਰ (ਜੀਤ ਮਠਾਰੂ) - ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਸਤਲੁਜ ਦਰਿਆ ਕਿਨਾਰੇ ਪ੍ਰਸਤਾਵਿਤ ਟੈਕਸਟਾਈਲ ਪਾਰਕ ਕਾਰਨ ਵਾਤਾਵਰਣ ਸਬੰਧੀ ਪੈਦਾ ਹੋਣ ਵਾਲੀਆਂ ਸੰਭਾਵੀ ਸਮੱਸਿਆਵਾਂ ਵੱਲ ਧਿਆਨ ਦਿਵਾਇਆ ਹੈ। ਬਾਜਵਾ ਨੇ ਕਿਹਾ ਕਿ ਪੰਜਾਬ 'ਚ ਜੰਗਲਾਂ ਹੇਠ ਰਕਬਾ ਸੂਬੇ ਦੀ ਕੁੱਲ ਭੂਗੋਲਿਕ ਧਰਤੀ ਦਾ ਸਿਰਫ਼ 3.67% ਹੈ। ਸੂਬੇ ਅੰਦਰ ਪਾਣੀ ਦਾ ਪ੍ਰਦੂਸ਼ਣ ਦੀ ਸਮੱਸਿਆ ਪਹਿਲਾਂ ਵੀ ਗੰਭੀਰ ਰੂਪ ਧਾਰ ਚੁੱਕੀ ਹੈ। 

ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਸਿਮਰਨਜੀਤ ਸਿੰਘ ਮਾਨ ਕੋਰੋਨਾ ਪਾਜ਼ੇਟਿਵ, ਟਵੀਟ ਕਰ ਕਹੀ ਇਹ ਗੱਲ

ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿਚ ਮੱਤੇਵਾੜਾ ਜੰਗਲ ਦੇ ਨਾਲ ਲਗਦੇ ਇਲਾਕੇ ਵਿਚ ਕੋਈ ਪ੍ਰਾਜੈਕਟ ਆਸ ਪਾਸ ਦੇ ਵਾਤਾਵਰਣ ਨੂੰ ਬਹੁਤ ਜ਼ਿਆਦਾ ਨੁਕਸਾਨ ਪਹੁੰਚਾਏਗਾ। ਬਾਜਵਾ ਨੇ ਕਿਹਾ ਕਿ ਮੱਤੇਵਾੜਾ ਜੰਗਲ ਲੁਧਿਆਣਾ ਸ਼ਹਿਰ ਦੇ ਨਾਲ ਲਗਦਾ ਹੈ ਅਤੇ ਇਹ ਸ਼ਹਿਰ ਪ੍ਰਦੂਸ਼ਣ ਦੇ ਮਾਮਲੇ ਵਿਚ ਪਹਿਲਾਂ ਸਮੱਸਿਆਵਾਂ ਵਿਚ ਘਿਰਿਆ ਹੋਇਆ ਹੈ। ਸ਼ਹਿਰ ਅੰਦਰ ਇਲੈਕਟ੍ਰੋਪਲੇਟਿੰਗ ਯੂਨਿਟਾਂ ਤੋਂ ਜ਼ਹਿਰੀਲੇ ਅਤੇ ਗੰਧਲੇ ਪਾਣੀ ਨੂੰ ਬੁੱਢੇ ਨਾਲੇ ਵਿੱਚ ਛੱਡਿਆ ਜਾਂਦਾ ਹੈ। ਸੀਵਰੇਜ ਦੇ ਅਣਸੋਧੇ ਅਤਿ ਜ਼ਹਿਰੀਲੇ ਪਾਣੀ ਦਾ ਲੁਧਿਆਣਾ ਸ਼ਹਿਰ ਦੇ ਵਾਸੀਆਂ 'ਤੇ ਬਹੁਤ ਮਾੜਾ ਅਸਰ ਪੈ ਰਿਹਾ ਹੈ। ਲੁਧਿਆਣਾ ਵਿੱਚ ਹਵਾ ਦੀ ਗੁਣਵੱਤਾ ਵੀ ਵਿਗੜ ਰਹੀ ਹੈ ਅਤੇ ਸ਼ੋਰ ਪ੍ਰਦੂਸ਼ਣ ਦੇ ਨਾਲ ਨਾਲ ਦੂਸ਼ਿਤ ਪਣੀ ਵੀ ਲੁਧਿਆਣਾ ਦੇ ਲੋਕਾਂ ਲਈ ਪ੍ਰੇਸ਼ਾਨੀ ਬਣ ਰਿਹਾ ਹੈ।

PunjabKesari

ਪੜ੍ਹੋ ਇਹ ਵੀ ਖ਼ਬਰ: ਸਿੱਖ ਨੌਜਵਾਨ ਦੀ ਕੁੱਟਮਾਰ ਦੇ ਮਾਮਲੇ 'ਚ ਆਇਆ ਨਵਾਂ ਮੋੜ, ਸੱਚਾਈ ਜਾਣ ਹੋਵੋਗੇ ਹੈਰਾਨ (ਵੀਡੀਓ)

ਬਾਜਵਾ ਨੇ ਕਿਹਾ ਕਿ ਅਜਿਹੇ ਹਾਲਾਤ ਵਿਚ ਮੱਤੇਵਾੜਾ ਟੈਕਸਟਾਈਲ ਪਾਰਕ ਵਾਤਾਵਰਣ ਪੱਖੋਂ ਅਸੁਰੱਖਿਅਤ ਹੈ ਅਤੇ ਜਲਵਾਯੂ ਪਰਿਵਰਤਨ ਦੇ ਸੰਕਟ ਵਿਚ ਹੋਰ ਵਾਧਾ ਕਰੇਗਾ। ਉਨ੍ਹਾਂ ਕਿਹਾ ਕੇ ਮੱਤੇਵਾੜਾ ਜੰਗਲ ਲੁਧਿਆਣਾ ਵਾਸੀਆਂ ਦੇ ਸਾਹ ਲੈਣ ਲਈ ਬਹੁਤ ਵੱਡੀ ਭੂਮਿਕਾ ਨਿਭਾ ਰਿਹਾ ਹੈ। ਇਸ ਲਈ ਇਸ ਜੰਗਲ ਨਾਲ ਮੱਤੇਵਾੜਾ ਟੈਕਸਟਾਈਲ ਪਾਰਕ ਸਥਾਪਿਤ ਕਰਨ ਬਾਰੇ ਮੁੜ ਵਿਚਾਰ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਟੈਕਸਟਾਈਲ ਪਾਰਕ ਦੀ ਬਜਾਏ ਇਥੇ ਹੋਰ ਗ੍ਰੀਨ ਜੋਨ ਸਥਾਪਤ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ। ਇਸ ਮੰਤਵ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਲੁਧਿਆਣਾ ਦੇ ਸਮੁੱਚੇ ਪ੍ਰਦੂਸ਼ਣ ਨੂੰ ਘਟਾਉਣ ਲਈ ਇੱਕ ਪ੍ਰਸਤਾਵ ਤਿਆਰ ਕੀਤਾ ਜਾਵੇ।

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਪਬਜੀ ਗੇਮ ’ਚੋਂ ਹਾਰਨ ’ਤੇ 17 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਸੀ ਇਕਲੌਤਾ ਪੁੱਤਰ


rajwinder kaur

Content Editor

Related News