ਪ੍ਰਤਾਪ ਸਿੰਘ ਬਾਜਵਾ ਬਣੇ ਜੂਡੋ ਫੈਡਰੇਸ਼ਨ ਦੇ ਪ੍ਰਧਾਨ

02/10/2018 5:40:27 PM

ਚੰਡੀਗੜ੍ਹ : ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਜੂਡੋ ਫੈਡਰੇਸ਼ਨ ਦੇ ਪ੍ਰਧਾਨ ਦੇ ਤੌਰ 'ਤੇ ਚੁਣਿਆ ਗਿਆ ਹੈ। ਇਸ ਦੀ ਜਾਣਕਾਰੀ ਬਕਾਇਦਾ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਨੇ ਸਾਰਿਆਂ ਦਾ ਧੰਨਵਾਦ ਕਰਦੇ ਹੋਏ ਲਿਖਿਆ ਹੈ ਕਿ ਪੂਰੇ ਭਾਰਤ ਦੇ ਸਾਰੇ ਪ੍ਰਤੀਨਿਧੀਆਂ ਦਾ ਮੈਂ ਧੰਨਵਾਦੀ ਹਾਂ ਜਿਨ੍ਹਾਂ ਨੇ ਜੂਡੋ ਫੈਂਸੀ ਚੋਣਾਂ 'ਚ ਮੇਰੇ ਲਈ ਵੋਟ ਕੀਤੀ ਅਤੇ ਮੇਰੇ 'ਤੇ ਵਿਸ਼ਵਾਸ ਦਿਖਾਇਆ।
ਬਾਜਵਾ ਨੇ ਕਿਹਾ ਕਿ ਮੈਂ ਇਸ ਖੇਡ ਨੂੰ ਦੇਸ਼ ਦੇ ਹਰ ਕੋਨੇ ਵਿਚ ਲੈ ਕੇ ਜਾਣ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਆਪਣੇ ਖਿਡਾਰੀਆਂ ਦੀ ਹਿੱਸੇਦਾਰੀ ਨਿਸ਼ਚਿਤ ਕਰਨ ਲਈ ਸਖਤ ਮਿਹਨਤ ਕਰਾਂਗਾ।