ਪ੍ਰਤਾਪ ਸਿੰਘ ਬਾਜਵਾ ਨੇ ਕਾਰੀਡੋਰ ਵਿਕਸਿਤ ਕਰਨ ਦੇ ਫੈਸਲੇ ਦਾ ਕੀਤਾ ਸਵਾਗਤ

Friday, Nov 23, 2018 - 08:13 AM (IST)

ਪ੍ਰਤਾਪ ਸਿੰਘ ਬਾਜਵਾ ਨੇ ਕਾਰੀਡੋਰ ਵਿਕਸਿਤ ਕਰਨ ਦੇ ਫੈਸਲੇ ਦਾ ਕੀਤਾ ਸਵਾਗਤ

ਜਲੰਧਰ (ਵੀਰੇਂਦਰ)— ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਕਰਤਾਰਪੁਰ ਕਾਰੀਡੋਰ ਨੂੰ ਮਨਜ਼ੂਰੀ ਦਿੱਤੇ ਜਾਣ ਦੇ ਕੇਂਦਰ ਸਰਕਾਰ ਦੇ ਉਸ ਫੈਸਲੇ ਦਾ ਸਵਾਗਤ ਕੀਤਾ ਹੈ ਜਿਸ ਵਿਚ ਡੇਰਾ ਬਾਬਾ ਨਾਨਕ ਤੋਂ ਪਾਕਿਸਤਾਨ ਨਾਲ ਲੱਗਦੀ ਅੰਤਰਾਸ਼ਟਰੀ ਸਰਹੱਦ ਤੱਕ ਦੇ ਰਾਹ ਨੂੰ ਵਿਕਸਿਤ ਕਰਨ ਦਾ ਫੈਸਲਾ ਲਿਆ ਗਿਆ ਹੈ। ਸ. ਬਾਜਵਾ ਨੇ ਕਿਹਾ ਕਿ ਇਸ ਨਾਲ ਸਿੱਖ ਸ਼ਰਧਾਲੂਆਂ ਨੂੰ ਕਰਤਾਰਪੁਰ ਸਥਿਤ ਉਸ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਅਤੇ ਪ੍ਰਾਰਥਨਾ ਕਰਨ ਦਾ ਸਰਲ ਮੌਕਾ ਪ੍ਰਾਪਤ ਹੋਵੇਗਾ। ਜਿੱਥੇ ਗੁਰੂ ਨਾਨਕ ਦੇਵ ਜੀ ਦੇ ਆਪਣੇ ਜੀਵਨ ਦੇ ਆਖਰੀ 18 ਸਾਲ ਬਿਤਾਏੇ।

ਇਸ ਦੇ ਨਾਲ ਹੀ ਬਾਜਵਾ ਨੇ ਕਿਹਾ ਕਿ ਉਹ ਲੰਮੇ  ਸਮੇਂ ਤੋਂ ਇਹ ਮੰਗ ਕਰ ਰਹੇ ਹਨ ਕਿ  ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ 'ਤੇ ਆਪਣੇ ਵੱਲੋਂ ਪਹਿਲ ਕਰ ਕੇ ਪਾਕਿਸਤਾਨ ਸਰਕਾਰ ਤੋਂ ਉਧਰ ਤੋਂ ਵੀ ਰਾਹ ਖੋਲ੍ਹਣ ਦੀ ਬੇਨਤੀ ਕੀਤੀ ਹੈ। ਜਦਕਿ ਭਾਰਤ ਸਰਕਾਰ ਨੇ ਆਪਣੇ ਵੱਲੋਂ ਹੁਣ ਪਹਿਲ ਕਰ ਦਿੱਤੀ ਹੈ ਤੇ ਪਾਕਿਸਤਾਨ ਸਰਕਾਰ ਨੂੰ ਵੀ ਉਦਾਰਤਾ ਦਿਖਾਉਂਦੇ ਹੋਏ ਕਾਰੀਡੋਰ ਵਿਕਸਿਤ ਕਰਨ ਲਈ ਘੋਸ਼ਣਾ ਕਰਨੀ ਚਾਹੀਦੀ ਹੈ। ਬਾਜਵਾ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਕਿਸਤਾਨ ਨਾਲ ਆਪਣੇ ਚੰਗੇ ਸਬੰਧਾਂ ਦੀ ਵਰਤੋਂ ਕਰਦੇ ਹੋਏ ਹੁਣ ਪਾਕਿਸਤਾਨ ਨੂੰ ਰਾਹ ਖੋਲ੍ਹਣ ਲਈ ਮਨਾਉਣਾ ਚਾਹੀਦਾ ਹੈ। ਜੇਕਰ ਸਰਕਾਰ ਹੁਣ ਪਾਕਿਸਤਾਨ ਨੂੰ ਮਨਾਉਣ ਵਿਚ ਅਸਫਲ ਰਹਿੰਦੀ ਹੈ ਤਾਂ ਫਿਰ ਭਾਰਤ ਸਰਕਾਰ ਦੇ ਫੈਸਲੇ ਦਾ ਕੋਈ ਵੀ ਲਾਭ ਸਿੱਖ ਸ਼ਰਧਾਲੂਆਂ ਨੂੰ ਨਹੀਂ ਮਿਲ ਸਕੇਗਾ।


author

cherry

Content Editor

Related News