ਦਿੱਲੀ ਵਿਖੇ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਸੰਸਦ ਮੈਂਬਰਾਂ ਦੀ ਸੱਦੀ ਮੀਟਿੰਗ
Sunday, Jul 18, 2021 - 02:02 PM (IST)
ਜਲੰਧਰ/ਨਵੀਂ ਦਿੱਲੀ- ਰਾਜ ਸਭਾ ਮੈਂਬਰ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਸੰਸਦ ਮੈਂਬਰਾਂ ਦੀ ਅੱਜ ਲੰਚ ਡਿਪਲੋਮੈਸੀ ਤਹਿਤ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਦਿੱਲੀ ਵਿਖੇ ਪ੍ਰਤਾਪ ਸਿੰਘ ਬਾਜਵਾ ਦੀ ਰਿਹਾਇਸ਼ ’ਤੇ ਰੱਖੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਅਤੇ ਲੋਕ ਸਭਾ ਦੋਵੇਂ ਸਦਨਾਂ ਦੇ ਮੈਂਬਰਾਂ ਨੂੰ ਇਸ ਮੀਟਿੰਗ ਲਈ ਸੱਦਿਆ ਹੈ।
ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਦੇ ਹੱਕ ’ਚ 10 ਵਿਧਾਇਕਾਂ ਦਾ ਬਿਆਨ, ਹਾਈਕਮਾਨ ਅੱਗੇ ਰੱਖੀ ਇਹ ਮੰਗ
ਮੰਨਿਆ ਜਾ ਰਿਹਾ ਹੈ ਕਿ ਬੀਤੀ ਰਾਤ ਪ੍ਰਤਾਪ ਸਿੰਘ ਬਾਜਵਾ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਿਸਵਾਂ ਫਾਰਮ ਹਾਊਸ ’ਤੇ ਮੀਟਿੰਗ ਮਗਰੋਂ ਹੁਣ ਕੈਪਟਨ ਸਮਰਥਕ ਰਾਜ ਸਭਾ ਮੈਂਬਰ ਬਾਜਵਾ ਦੇ ਘਰ ਪਹੁੰਚ ਸਕਦੇ ਹਨ। ਇਸ ਪ੍ਰਕਿਰਿਆ ਨੂੰ ਵੀ ਨਵਜੋਤ ਸਿੰਘ ਸਿੱਧੂ ਦੀ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਨਿਯੁਕਤੀ ਨੂੰ ਰੋਕਣ ਦੇ ਯਤਨਾਂ ਵਜੋਂ ਵੇਖਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਵੱਡੇ-ਵੱਡੇ ਪੰਡਿਤਾਂ ਨੂੰ ਮਾਤ ਪਾਉਂਦੈ ਗੋਰਾਇਆ ਦਾ ਇਹ 7 ਸਾਲ ਦਾ ਬੱਚਾ, ਮੰਤਰ ਸੁਣ ਹੋ ਜਾਵੋਗੇ ‘ਮੰਤਰ ਮੁਗਧ’
ਇਥੇ ਇਹ ਵੀ ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਦੇ ਹੱਕ ਵਿਚ ਹੁਣ 10 ਵਿਧਾਇਕ ਵੱਲੋਂ ਬਿਆਨ ਜਾਰੀ ਕੀਤਾ ਗਿਆ ਹੈ, ਜਿਸ ਵਿਚ ਉਨ੍ਹਾਂ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਜਨਤਕ ਤੌਰ ਉਤੇ ਮੁਆਫ਼ੀ ਮੰਗਣ ਲਈ ਕਿਹਾ ਹੈ। ਇਸ ਦੇ ਨਾਲ ਹੀ ਵਿਧਾਇਕਾਂ ਵੱਲੋਂ ਹਾਈਕਮਾਨ ਅੱਗੇ ਅਪੀਲ ਕੀਤੀ ਗਈ ਹੈ ਕਿ ਕੋਈ ਵੀ ਫ਼ੈਸਲਾ ਲੈਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਦੀ ਭੂਮਿਕਾ ਨੂੰ ਜ਼ਰੂਰੀ ਧਿਆਨ ਵਿਚ ਰੱਖਿਆ ਜਾਵੇ।
ਇਹ ਵੀ ਪੜ੍ਹੋ: ਪੰਜਾਬ ਮੰਤਰੀ ਮੰਡਲ 'ਚ 20 ਨੂੰ ਫੇਰਬਦਲ ਦੀ ਸੰਭਾਵਨਾ, ਕੈਪਟਨ ਆਪਣੀ ਇੱਛਾ ਮੁਤਾਬਕ ਕੈਬਨਿਟ ਨੂੰ ਦੇਣਗੇ ਨਵਾਂ ਰੂਪ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ