ਵੱਡੀ ਖ਼ਬਰ: ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਤੋਂ ਦਿੱਤਾ ਅਸਤੀਫ਼ਾ

03/21/2022 4:15:50 PM

ਗੁਰਦਾਸਪੁਰ (ਵੈੱਬ ਡੈਸਕ) - ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਮੈਂਬਰ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਪ੍ਰਤਾਪ ਸਿੰਘ ਬਾਜਵਾ ਨੇ ਆਪਣਾ ਅਸਤੀਫ਼ਾ ਲਿਖਤੀ ਰੂਪ ਵਿਚ ਰਾਜ ਸਭਾ ਦੇ ਚੇਅਰਮੈਨ ਅਤੇ ਦੇਸ਼ ਦੇ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੂੰ ਭੇਜ ਦਿੱਤਾ ਹੈ। 

ਪੜ੍ਹੋ ਇਹ ਵੀ ਖ਼ਬਰ - ਹੋਲੇ-ਮਹੱਲੇ ’ਤੇ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਇੰਝ ਹੋਈ ਮੌਤ, ਲਾਸ਼ ਘਰ ਪੁੱਜਣ ’ਤੇ ਪਿਆ ਚੀਕ ਚਿਹਾੜਾ

PunjabKesari

ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ’ਚ ਹੁਣ ਰਾਜ ਸਭਾ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ 5 ਆਗੂ ਚੋਣ ਮੈਦਾਨ ’ਚ ਆ ਗਏ ਹਨ, ਜਿਨ੍ਹਾਂ ਵਲੋਂ ਨਾਮਜ਼ਦਗੀ ਪੱਤਰ ਭਰ ਦਿੱਤੇ ਗਏ ਹਨ। ਪੰਜਾਬ ਦੇ ਰਾਜ ਸਭਾ ਮੈਂਬਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ, ਸ਼ਮਸ਼ੇਰ ਸਿੰਘ ਦੂਲੋਂ, ਅਕਾਲੀ ਦਲ ਦੇ ਸੁਖਦੇਵ ਸਿੰਘ ਢੀਂਡਸਾ, ਨਰੇਸ਼ ਗੁਜਰਾਲ ਤੋਂ ਇਲਾਵਾ ਭਾਜਪਾ ਦੇ ਸ਼ਵੇਤ ਮਲਿਕ ਦਾ ਕਾਰਜਕਾਲ ਖ਼ਤਮ ਹੋ ਗਿਆ ਹੈ। ਇਨ੍ਹਾਂ ਆਗੂਆਂ ਵਿੱਚੋਂ ਪ੍ਰਤਾਪ ਸਿੰਘ ਬਾਜਵਾ ਵਿਧਾਨ ਸਭਾ ਚੋਣਾਂ ’ਚ ਕਾਦੀਆਂ ਹਲਕੇ ਤੋਂ ਵਿਧਾਇਕ ਬਣੇ ਹਨ।

ਪੜ੍ਹੋ ਇਹ ਵੀ ਖ਼ਬਰ - ਰੂਹ ਕੰਬਾਊ ਵਾਰਦਾਤ: ਬੱਚੇ ਦੇ ਖੇਡਣ ਨੂੰ ਲੈ ਕੇ ਹੋਈ ਤਕਰਾਰ ਮਗਰੋਂ ਪਿਓ ਵੱਲੋਂ ਘੋਟਣਾ ਮਾਰ ਕੇ ਦਾਦੇ ਦਾ ਕਤਲ


rajwinder kaur

Content Editor

Related News