'ਕਿੱਥੇ ਹੈ ਵਾਅਦੇ ਮੁਤਾਬਕ ਨਸ਼ਾ ਮੁਕਤ ਪੰਜਾਬ?', ਪ੍ਰਤਾਪ ਸਿੰਘ ਬਾਜਵਾ ਦਾ 'ਆਪ' ਸਰਕਾਰ ਨੂੰ ਵੱਡਾ ਸਵਾਲ
Monday, Mar 09, 2026 - 10:53 AM (IST)
ਮਹਿਤਪੁਰ/ਚੰਡੀਗੜ੍ਹ : ਪੰਜਾਬ 'ਚ ਨਸ਼ਿਆਂ ਦਾ ਜਾਲ ਲਗਾਤਾਰ ਫੈਲਦਾ ਜਾ ਰਿਹਾ ਹੈ, ਜਿਸ ਨੇ ਇੱਕ ਵਾਰ ਫਿਰ ਤੋਂ ਸੂਬੇ ਦੇ ਪਰਿਵਾਰਾਂ ਨੂੰ ਝਿੰਜੋੜ ਕੇ ਰੱਖ ਦਿੱਤਾ ਹੈ। ਤਾਜ਼ਾ ਮਾਮਲੇ 'ਚ ਉਧੋਵਾਲ ਪਿੰਡ ਦੇ ਸਿਰਫ 19 ਸਾਲਾ ਨੌਜਵਾਨ ਵੰਸ਼ ਦੀ ਨਸ਼ੇ ਦੀ ਓਵਰਡੋਜ਼ ਕਾਰਨ ਦੁਖਦਾਈ ਮੌਤ ਹੋ ਗਈ ਹੈ। ਵੰਸ਼ ਇੱਕ ਹੋਣਹਾਰ ਕਬੱਡੀ ਖਿਡਾਰੀ ਸੀ ਅਤੇ ਉਸ ਦੀਆਂ ਅੱਖਾਂ 'ਚ ਕਈ ਸੁਫ਼ਨੇ ਸਨ, ਜੋ ਨਸ਼ੇ ਦੀ ਭੇਂਟ ਚੜ੍ਹ ਗਏ। ਜ਼ਿਕਰਯੋਗ ਹੈ ਕਿ ਇਸ ਘਟਨਾ ਤੋਂ ਸਿਰਫ਼ ਇੱਕ ਦਿਨ ਪਹਿਲਾਂ ਮਹਿਤਪੁਰ ਖੇਤਰ ਦੇ ਹੀ ਪਿੰਡ ਬੂਟੇ ਦੀਆਂ ਛੰਨਾਂ ਦੇ ਸਰਪੰਚ ਦੀ ਵੀ ਨਸ਼ੇ ਕਾਰਨ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ : ਛੱਤਬੀੜ ਚਿੜੀਆਘਰ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ, ਉਲੰਘਣਾ ਕਰਨ ਵਾਲਿਆਂ ਖ਼ਿਲਾਫ਼...
ਸਿਰਫ਼ ਦੋ ਦਿਨਾਂ ਦੇ ਅੰਦਰ ਹੋਈਆਂ ਇਨ੍ਹਾਂ ਦੋ ਮੌਤਾਂ ਨੇ ਪੰਜਾਬ 'ਚ ਨਸ਼ਿਆਂ ਦੇ ਗੰਭੀਰ ਸੰਕਟ ਨੂੰ ਮੁੜ ਉਜਾਗਰ ਕਰ ਦਿੱਤਾ ਹੈ। ਇਸ ਦਰਦਨਾਕ ਸਥਿਤੀ 'ਤੇ ਪ੍ਰਤੀਕਿਰਿਆ ਦਿੰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੱਤਾਧਾਰੀ ਆਮ ਆਦਮੀ ਪਾਰਟੀ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਬਹੁ-ਪ੍ਰਚਾਰਿਤ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ।
ਇਹ ਵੀ ਪੜ੍ਹੋ : 'ਬੀਬੀਆਂ ਨੂੰ ਪਹਿਲਾਂ ਕਿਉਂ ਨਹੀਂ ਦੱਸੀਆਂ ਸ਼ਰਤਾਂ?' ਸਾਬਕਾ ਮੰਤਰੀ ਆਸ਼ੂ ਦਾ CM ਮਾਨ 'ਤੇ ਵੱਡਾ ਤੰਜ
ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਚੋਣ ਵਾਅਦੇ ਦੀ ਯਾਦ ਦਿਵਾਉਂਦਿਆਂ ਸਵਾਲ ਕੀਤਾ ਕਿ ਉਹ ਨਸ਼ਾ ਮੁਕਤ ਪੰਜਾਬ ਕਿੱਥੇ ਹੈ, ਜਿਸਦਾ ਉਨ੍ਹਾਂ ਨੇ ਵਾਅਦਾ ਕੀਤਾ ਸੀ? ਬਾਜਵਾ ਅਨੁਸਾਰ ਨੌਜਵਾਨ ਅਜੇ ਵੀ ਨਸ਼ਿਆਂ ਦੇ ਘਾਤਕ ਨੈੱਟਵਰਕ ਦਾ ਸ਼ਿਕਾਰ ਹੋ ਰਹੇ ਹਨ ਅਤੇ ਪਰਿਵਾਰ ਬਰਬਾਦ ਹੋ ਰਹੇ ਹਨ, ਜਦੋਂ ਕਿ ਸਰਕਾਰ ਦੇ ਦਾਅਵੇ ਸਿਰਫ਼ ਇਸ਼ਤਿਹਾਰਾਂ ਤੱਕ ਸੀਮਤ ਨਜ਼ਰ ਆ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Related News
ਹੜ੍ਹ ਪੀੜਤਾਂ ਦੇ ਮੁੱਦੇ 'ਤੇ ਕਾਂਗਰਸ ਨੇ ਘੇਰੀ ''ਆਪ'' ਸਰਕਾਰ, ਪਰਗਟ ਸਿੰਘ ਨੇ ਮੁਆਵਜ਼ੇ ਦੀ ਅਧੂਰੀ ਵੰਡ 'ਤੇ ਚੁੱਕੇ ਸਵ
