ਬਾਜਵਾ ਦਾ ਪ੍ਰਧਾਨ ਮੰਤਰੀ ਨੂੰ ਟਵੀਟ, ‘ਕਿਸਾਨਾਂ ਨੂੰ ਕੋਰੋਨਾ ਤੋਂ ਵੱਧ ਖੇਤੀ ਕਾਨੂੰਨਾਂ ਦਾ ਡਰ’
Sunday, May 23, 2021 - 07:47 PM (IST)
ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਮੁੜ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਬਾਜਵਾ ਨੇ ਟਵੀਟ ਕਰਦੇ ਹੋਏ ਆਖਿਆ ਹੈ ਕਿ ਦੇਸ਼ ਕੋਰੋਨਾ ਦੀ ਦੂਜੀ ਲਹਿਰ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਸ ਦੀ ਤੀਜੀ ਲਹਿਰ ਕਿੰਨੀ ਖ਼ਤਰਨਾਕ ਹੋਵੇਗੀ, ਇਹ ਕਿਸੇ ਨੂੰ ਨਹੀਂ ਪਤਾ ਹੈ। ਉਨ੍ਹਾਂ ਕਿਹਾ ਕਿ ਮਹਾਮਾਰੀ ਦੇ ਬਾਵਜੂਦ ਵੀ ਕਿਸਾਨਾਂ ਨੇ ਆਪਣਾ ਵਿਰੋਧ ਪ੍ਰਦਰਸ਼ਨ ਜਾਰੀ ਰੱਖਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਲਗਭਗ ਛੇ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਬੈਠੇ ਹੋਏ ਹਨ, ਇਸ ਤੋਂ ਕਿਸਾਨਾਂ ਦੀ ਸ਼ਿੱਦਤ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਪਰ ਬਾਵਜੂਦ ਇਸ ਦੇ ਮਸਲੇ ਦਾ ਹੱਲ ਨਹੀਂ ਨਿਕਲਿਆ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਦੀ ਤਲਖ਼ੀ ਤੋਂ ਬਾਅਦ ਇੰਝ ਸ਼ੁਰੂ ਹੋਇਆ ਸੀ ਰੇੜਕਾ, ਕੈਪਟਨ ਨੇ ਹੀ ਮੰਗੇ ਸਨ ਮੰਤਰੀਆਂ ਤੋਂ ਅਸਤੀਫ਼ੇ
ਬਾਜਵਾ ਨੇ ਆਖਿਆ ਹੈ ਕਿ ਕਿਸਾਨ ਕੋਰੋਨਾ ਦੀ ਮਹਾਮਾਰੀ ਦੇ ਬਾਵਜੂਦ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ ਅਤੇ ਉਨ੍ਹਾਂ ਨੂੰ ਕੋਰੋਨਾ ਨਾਲੋਂ ਖੇਤੀ ਕਾਨੂੰਨਾਂ ਦਾ ਜ਼ਿਆਦਾ ਡਰ ਹੈ। ਪ੍ਰਧਾਨ ਮੰਤਰੀ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਅੰਦੋਲਨਕਾਰੀ ਕਿਸਾਨਾਂ ਨਾਲ ਸਰਕਾਰ ਵਲੋਂ ਮੁੜ ਗੱਲਬਾਤ ਦਾ ਦੌਰ ਸ਼ੁਰੂ ਕੀਤਾ ਜਾਵੇ ਅਤੇ ਇਸ ਮਸਲੇ ਦਾ ਹੱਲ ਕੱਢਿਆ ਜਾਵੇ ਤਾਂ ਜੋ ਕਿਸਾਨ ਆਪੋ-ਆਪਣੇ ਘਰਾਂ ਨੂੰ ਪਰਤ ਸਕਣ।
ਇਹ ਵੀ ਪੜ੍ਹੋ : ਹਾਈਕਮਾਨ ਦੇ ਦਖ਼ਲ ਤੋਂ ਬਾਅਦ ਬੋਲੇ ਨਵਜੋਤ ਸਿੱਧੂ, ਟਵੀਟ ਕਰਕੇ ਆਖੀ ਵੱਡੀ ਗੱਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?