ਬਾਜਵਾ ਨੇ ਮੁੜ ਆਪਣੀ ਹੀ ਸਰਕਾਰ ''ਤੇ ਚੁੱਕੇ ਸਵਾਲ

12/15/2018 6:56:06 PM

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਇਕ ਵਾਰ ਆਪਣੀ ਹੀ ਸਰਕਾਰ ਖਿਲਾਫ ਸਵਾਲ ਖੜ੍ਹੇ ਕੀਤੇ ਹਨ। ਵਿਧਾਨ ਸਭਾ ਦੇ ਦੋ ਦਿਨ ਦੇ ਸੈਸ਼ਨ 'ਤੇ ਬੋਲਦੇ ਹੋਏ ਬਾਜਵਾ ਨੇ ਕਿਹਾ ਕਿ ਪੰਜਾਬ ਵਿਚ ਵਿਧਾਨ ਸਭਾ ਦੀ ਕਾਰਵਾਈ ਸਾਲ 'ਚ ਸਿਰਫ 16 ਦਿਨ ਚੱਲਦੀ ਹੈ ਜਦਕਿ ਕੇਰਲਾ ਵਿਚ ਸਾਲ 'ਚ 151 ਦਿਨ ਵਿਧਾਨ ਸਭਾ ਚੱਲਦੀ ਹੈ। ਇਸ ਦੇ ਨਾਲ ਪ੍ਰਤਾਪ ਬਾਜਵਾ ਨੇ ਵਿਧਾਨ ਸਭਾ ਦੀ ਕਾਰਵਾਈ ਲਗਭਗ 100 ਦਿਨ ਚਲਾਏ ਜਾਣ ਦੀ ਮੰਗ ਕੀਤੀ ਹੈ। 
ਬਾਜਵਾ ਨੇ ਕਿਹਾ ਕਿ ਵਿਧਾਨ ਸਭਾ ਵਿਚ ਲੋਕਾਂ ਦੇ ਮੁੱਦਿਆਂ ਨੂੰ ਚੁੱਕਣ ਅਤੇ ਵਿਧਾਇਕਾਂ ਨੂੰ ਆਪਣੀ ਕਾਰਗੁਜ਼ਾਰੀ ਦਿਖਾਉਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਬਾਜਵਾ ਨੇ ਕਿਹਾ ਕਿ ਜਿਹੜੇ ਵਿਧਾਇਕ ਦੀ ਕਾਰਗੁਜ਼ਾਰੀ ਚੰਗੀ ਹੁੰਦੀ ਹੈ, ਉਸ ਦੀ ਹੀ ਤਨਖਾਹ ਅਤੇ ਭੱਤਿਆਂ ਵਿਚ ਵਾਧਾ ਕੀਤਾ ਜਾਣਾ ਚਾਹੀਦਾ ਹੈ।


Gurminder Singh

Content Editor

Related News