ਕਾਂਗਰਸ ਹਾਈਕਮਾਂਡ ਵੱਲੋਂ ਗੱਲ ਨਾ ਸੁਣੇ ਜਾਣ ''ਤੇ ''ਬਾਜਵਾ'' ਦਾ ਸਪੱਸ਼ਟੀਕਰਨ
Saturday, Aug 08, 2020 - 01:04 PM (IST)
ਚੰਡੀਗੜ੍ਹ : ਪੰਜਾਬ 'ਚ ਜ਼ਹਿਰੀਲੀ ਸ਼ਰਾਬ ਦੇ ਮੁੱਦੇ 'ਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਨਿਸ਼ਾਨੇ 'ਤੇ ਲਿਆ ਹੋਇਆ ਹੈ, ਜਿਸ ਕਾਰਨ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ।
ਇਹ ਵੀ ਪੜ੍ਹੋ : ਗਲੀ 'ਚ ਖੇਡਣ ਗਿਆ ਬੇਟਾ ਘਰ ਨਾ ਮੁੜਿਆ, ਪਾਣੀ ਵਾਲੀ ਹੌਦੀ 'ਚ ਨਜ਼ਰ ਮਾਰਦੇ ਹੀ ਪਿਤਾ ਦੇ ਉੱਡੇ ਹੋਸ਼
ਇਸ ਬਾਰੇ ਜਦੋਂ 'ਜਗਬਾਣੀ' ਨਾਲ ਖਾਸ ਮੁਲਾਕਾਤ ਦੌਰਾਨ ਬਾਜਵਾ ਨੂੰ ਪੁੱਛਿਆ ਗਿਆ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਨੂੰ ਪਿੱਛੇ ਛੱਡ ਦਿੱਤਾ ਜਾਵੇ ਤਾਂ ਉਨ੍ਹਾਂ ਵੱਲੋਂ ਚੁੱਕੇ ਗਏ ਪੰਜਾਬ ਦੇ ਵੱਡੇ ਮਸਲਿਆਂ 'ਤੇ ਕਾਂਗਰਸ ਹਾਈਕਮਾਂਡ ਵੀ ਬਾਜਵਾ ਦੀ ਗੱਲ ਨਹੀਂ ਸੁਣਦੀ ਤਾਂ ਉਨ੍ਹਾਂ ਨੇ ਇਸ ਬਾਰੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਸਰਕਾਰਾਂ ਨਾਲ ਮੱਥਾ ਲਾਉਣ ਲਈ ਹਮੇਸ਼ਾ ਹੀ ਸੂਬੇ 'ਚ ਕੋਈ 2-3 ਵਿਅਕਤੀ ਹੀ ਸ਼ੇਰਦਿਲ ਪੈਦਾ ਹੁੰਦੇ ਹਨ ਅਤੇ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਹਰ ਬੰਦਾ ਉੱਠ ਕੇ ਸਰਕਾਰਾਂ ਨਾਲ ਮੱਥਾ ਨਹੀਂ ਲਾ ਸਕਦਾ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ 'ਕੋਰੋਨਾ ਆਫ਼ਤ' ਕਾਰਨ ਵਧੀ ਸਖ਼ਤੀ, 11 ਮਾਰਕਿਟਾਂ 'ਚ ਓਡ-ਈਵਨ ਫਾਰਮੂਲਾ ਲਾਗੂ
ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਖਿਲਾਫ਼ ਵੀ ਲੋਕਾਂ ਨੇ ਅਖੀਰਲੇ ਮਹੀਨਿਆਂ 'ਚ ਹੀ ਆਪਣੀ ਆਵਾਜ਼ ਬੁਲੰਦ ਕੀਤੀ ਸੀ। ਪ੍ਰਤਾਪ ਸਿੰਘ ਬਾਜਵਾ ਨੇ ਚੈਲੰਜ ਕੀਤਾ ਹੈ ਕਿ ਜਦੋਂ ਤੱਕ ਉਹ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਨੂੰ ਗੱਦੀ ਤੋਂ ਨਹੀਂ ਲਾਹ ਦਿੰਦੇ, ਉਦੋਂ ਤੱਕ ਉਹ ਆਰਾਮ ਨਾਲ ਨਹੀਂ ਬੈਠਣਗੇ। ਇਸ ਮੌਕੇ ਬਾਜਵਾ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਨਾਲ ਸੂਬੇ ਦੇ ਲੋਕ ਮਰੇ ਨਹੀਂ ਸਗੋਂ ਉਨ੍ਹਾਂ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਇਸ ਕਾਂਡ ਦੇ ਪੀੜਤ ਪਰਿਵਾਰਾਂ ਨੂੰ 10-10 ਲੱਖ ਰੁਪਿਆ ਦੇਣ ਦੀ ਮੰਗ ਕੀਤੀ ਸੀ ਅਤੇ ਇਨ੍ਹਾਂ ਸਾਰੇ ਪਰਿਵਾਰਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਸ਼ਿਵ ਸੈਨਾ ਪ੍ਰਧਾਨ ਨੂੰ ਆਇਆ ਧਮਕੀ ਭਰਿਆ ਫੋਨ, ਕੈਪਟਨ ਤੇ DGP ਨੂੰ ਦੱਸਿਆ ਨਿਸ਼ਾਨੇ 'ਤੇ