ਰਾਜ ਸਭਾ 'ਚ ਕੇਂਦਰ 'ਤੇ ਗਰਜੇ 'ਬਾਜਵਾ', 'ਕਿਸਾਨਾਂ ਦੀ ਮੌਤ ਦੇ ਵਾਰੰਟ 'ਤੇ ਦਸਤਖ਼ਤ ਨਹੀਂ ਕਰਾਂਗੇ'

09/20/2020 12:57:37 PM

ਨਵੀਂ ਦਿੱਲੀ/ਚੰਡੀਗੜ੍ਹ : ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਖੇਤੀ ਬਿੱਲਾਂ ਖ਼ਿਲਾਫ਼ ਰਾਜ ਸਭਾ 'ਚ ਗਰਜਦੇ ਹੋਏ ਕਿਹਾ ਕਿ ਕਾਂਗਰਸ ਇਨ੍ਹਾਂ ਗਲਤ ਬਿੱਲਾਂ ਨੂੰ ਰੱਦ ਕਰਦੀ ਹੈ। ਬਾਜਵਾ ਨੇ ਕਿਹਾ ਕਿ ਉਹ ਕਿਸਾਨਾਂ ਦੀ ਮੌਤ ਦੇ ਵਾਰੰਟ 'ਤੇ ਦਸਤਖ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਇਨ੍ਹਾਂ ਬਿੱਲਾਂ ਦੇ ਖ਼ਿਲਾਫ਼ ਹਨ ਅਤੇ ਉਹ ਵੀ ਕਿਸਾਨਾਂ ਦੀ ਹਮਾਇਤ ਕਰਦੇ ਹਨ।

ਇਹ ਵੀ ਪੜ੍ਹੋ : 'ਚੰਡੀਗੜ੍ਹ' 'ਚ ਪੈ ਰਹੀ ਜੂਨ ਵਰਗੀ ਤਪਿਸ਼, ਮੌਸਮ ਮਹਿਕਮੇ ਨੇ ਆਉਣ ਵਾਲੇ ਦਿਨਾਂ ਲਈ ਕੀਤੀ ਭਵਿੱਖਬਾਣੀ

ਉਨ੍ਹਾਂ ਕੇਂਦਰ 'ਤੇ ਵਰ੍ਹਦਿਆਂ ਕਿਹਾ ਕਿ ਜਦੋਂ ਇਸ ਸਮੇਂ ਕੋਰੋਨਾ ਦੀ ਔਖੀ ਘੜੀ ਚੱਲ ਰਹੀ ਹੈ ਅਤੇ ਵੱਡੀ ਗਿਣਤੀ 'ਚ ਲੋਕ ਮਰ ਰਹੇ ਹਨ ਤਾਂ ਇਸ ਸਮੇਂ ਇਨ੍ਹਾਂ ਬਿੱਲਾਂ ਨੂੰ ਲਿਆਉਣ ਦੀ ਲੋੜ ਕੀ ਸੀ। ਉਨ੍ਹਾਂ ਕਿਹਾ ਕਿ 73 ਸਾਲਾਂ 'ਚ ਇਨ੍ਹਾਂ ਬਿੱਲਾਂ ਦੀ ਲੋੜ ਨਹੀਂ ਪਈ ਅਤੇ ਹੁਣ ਅਚਾਨਕ ਕਿਉਂ ਇਨ੍ਹਾਂ ਦੀ ਲੋੜ ਪੈ ਗਈ।

ਇਹ ਵੀ ਪੜ੍ਹੋ : ਲੁਧਿਆਣਾ 'ਚ 'ਕੋਰੋਨਾ' ਨਾਲ ਆਈ ਨਵੀਂ ਆਫ਼ਤ ਨੇ ਹੋਰ ਵਿਗਾੜੇ ਹਾਲਾਤ, ਹੁਣ ਤੱਕ 4 ਲੋਕਾਂ ਦੀ ਮੌਤ

ਉਨ੍ਹਾਂ ਪ੍ਰਧਾਨ ਮੰਤਰੀ ਮੋਦੀ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਇਕ ਵਾਰੀ ਆ ਕੇ ਵੀ ਇਨ੍ਹਾਂ ਬਿੱਲਾਂ ਸਬੰਧੀ ਕਿਸਾਨਾਂ ਦੇ ਖ਼ਦਸ਼ੇ ਦੂਰ ਨਹੀਂ ਕੀਤੇ ਅਤੇ ਜਦੋਂ ਉਨ੍ਹਾਂ ਦੀ ਭਾਈਵਾਲ ਪਾਰਟੀ ਨੇ ਬਾਹਰ ਆ ਕੇ ਇਨ੍ਹਾਂ ਬਿੱਲਾਂ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਦਾ ਬਿਆਨ ਆ ਗਿਆ।

ਇਹ ਵੀ ਪੜ੍ਹੋ : ਲਿਵ-ਇਨ 'ਚ ਰਹਿਣ ਮਗਰੋਂ ਪ੍ਰੇਮਿਕਾ ਦਾ ਰਿਸ਼ਤਾ ਮੰਗਣ ਗਏ ਪ੍ਰੇਮੀ ਨੂੰ ਵੱਜੀ ਠੋਕਰ, ਪੈਟਰੋਲ ਛਿੜਕ ਕੇ ਖ਼ੁਦ ਨੂੰ ਲਾਈ ਅੱਗ

ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦਾ ਕਿਸਾਨ ਅਨਪੜ੍ਹ ਨਹੀਂ ਰਿਹਾ ਅਤੇ ਉਹ ਆਪਣੇ ਭਲੇ-ਬੁਰੇ ਬਾਰੇ ਸੋਚ ਸਕਦਾ ਹੈ ਅਤੇ ਉਸ ਨੂੰ ਇਹ ਵੀ ਪਤਾ ਹੈ ਕਿ ਉਸ ਲਈ ਕੀ ਸਹੀ ਹੈ ਅਤੇ ਕੀ ਗਲਤ ਹੈ।

 


 


 


Babita

Content Editor

Related News