ਸੁਪਰੀਮ ਕੋਰਟ ਦੇ ਫ਼ੈਸਲੇ ''ਤੇ ''ਪ੍ਰਤਾਪ ਸਿੰਘ ਬਾਜਵਾ'' ਨੇ ਕਹੀ ਇਹ ਗੱਲ, ਕੇਂਦਰ ਨੂੰ ਮੁੜ ਕੀਤੀ ਅਪੀਲ

Tuesday, Jan 12, 2021 - 05:58 PM (IST)

ਸੁਪਰੀਮ ਕੋਰਟ ਦੇ ਫ਼ੈਸਲੇ ''ਤੇ ''ਪ੍ਰਤਾਪ ਸਿੰਘ ਬਾਜਵਾ'' ਨੇ ਕਹੀ ਇਹ ਗੱਲ, ਕੇਂਦਰ ਨੂੰ ਮੁੜ ਕੀਤੀ ਅਪੀਲ

ਚੰਡੀਗੜ੍ਹ : ਕਿਸਾਨੀ ਸੰਘਰਸ਼ ਸਬੰਧੀ ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਭਾਰਤ ਸਰਕਾਰ ਦੀ ਜ਼ਿੱਦ ਕਾਰਨ ਖੇਤੀ ਕਾਨੂੰਨਾਂ ਨੂੰ ਲੈ ਕੇ ਜੋ ਮੌਜੂਦਾ ਸਥਿਤੀ ਬਣੀ ਹੋਈ ਹੈ, ਉਸ ਦੇ ਅਸੀਂ ਸਾਰੇ ਗਵਾਹ ਹਾਂ।

ਇਹ ਵੀ ਪੜ੍ਹੋ : ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ 'ਧਰਮਸੋਤ' ਦਾ ਵੱਡਾ ਬਿਆਨ, ਜਾਣੋ ਕੀ ਬੋਲੇ

ਬਾਜਵਾ ਨੇ ਕਿਹਾ ਕਿ ਕੜਾਕੇ ਦੀ ਠੰਡ ਦੌਰਾਨ ਕਿਸਾਨ ਅਤੇ ਉਨ੍ਹਾਂ ਦੇ ਪਰਿਵਾਰ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੇ ਬਾਰਡਰਾਂ 'ਤੇ ਡਟੇ ਹੋਏ ਹਨ ਪਰ ਅਜੇ ਤੱਕ ਕਿਸਾਨਾਂ ਦੇ ਮਸਲਿਆਂ 'ਤੇ ਨਿਰਪੱਖ ਸੁਣਵਾਈ ਨਹੀਂ ਹੋ ਸਕੀ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਰਵੱਈਏ ਤੋਂ ਉਹ ਬੇਹੱਦ ਨਿਰਾਸ਼ ਹਨ।

ਇਹ ਵੀ ਪੜ੍ਹੋ : ਅਨੁਸੂਚਿਤ ਜਾਤੀ ਕਮਿਸ਼ਨ ਦੇ ਯਤਨਾਂ ਸਦਕਾ ਜਾਤੀ ਸੂਚਕ ਗਾਲੀ-ਗਲੋਚ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਹੋਣ ਦੇ ਨਾਤੇ ਉਹ ਭਾਰਤ ਸਰਕਾਰ ਨੂੰ ਇਕ ਵਾਰ ਫਿਰ ਅਪੀਲ ਕਰਦੇ ਹਨ ਕਿ ਇਨ੍ਹਾਂ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਸੰਸਦ ਅਤੇ ਦੇਸ਼ ਦੇ ਲੋਕਾਂ ਦੀ ਇੱਛਾ ਨੂੰ ਨਜ਼ਰ-ਅੰਦਾਜ਼ ਕਰਨ ਦੀਆਂ ਹੋਰ ਕਿੰਨੀਆਂ ਹੱਦਾਂ ਪਾਰ ਕਰੇਗੀ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦਰਮਿਆਨ ਇਸ 'ਭਾਜਪਾ ਆਗੂ' ਨੇ ਕੀਤਾ ਵੱਡਾ ਦਾਅਵਾ, ਜਾਣੋ ਕੀ ਕਿਹਾ

ਬਾਜਵਾ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਨਜ਼ਰ ਅੰਦਾਜ਼ ਕਰਦੇ ਹੋਏ ਭਾਰਤ ਸਰਕਾਰ ਨੇ ਸੰਸਦ ਦੀ ਭੂਮਿਕਾ ਨੂੰ ਪਲਟਣ ਅਤੇ ਸੰਵਿਧਾਨਿਕ ਫ਼ੈਸਲੇ ਲੈਣ ਦੀ ਪ੍ਰਕਿਰਿਆ ਨੂੰ ਕਮਜ਼ੋਰ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਹੈ, ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ।
ਨੋਟ : ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਪ੍ਰਤਾਪ ਸਿੰਘ ਬਾਜਵਾ ਦੀ ਪ੍ਰਤੀਕਿਰਿਆ ਬਾਰੇ ਦਿਓ ਰਾਏ


author

Babita

Content Editor

Related News