ਅੰਦੋਲਨ ਕਰ ਰਹੇ ਕਿਸਾਨਾਂ ਦੇ ਹੱਕ ''ਚ ਬੋਲੇ ਪ੍ਰਤਾਪ ਸਿੰਘ ਬਾਜਵਾ, ਮੋਦੀ ਨੂੰ ਕੀਤੀ ਇਹ ਅਪੀਲ

Thursday, Aug 05, 2021 - 05:06 PM (IST)

ਨਵੀਂ ਦਿੱਲੀ/ਚੰਡੀਗੜ੍ਹ : ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨਾਂ ਦੇ ਹੱਕ 'ਚ ਬੋਲਦਿਆਂ ਕਿਹਾ ਕਿ ਕਿਸਾਨ ਪਿਛਲੇ ਲੰਬੇ ਸਮੇਂ ਤੋਂ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਹੋਏ ਹਨ। ਬਾਜਵਾ ਨੇ ਕਿਹਾ ਕਿ ਅੰਦੋਲਨ ਦੌਰਾਨ ਜਿਹੜੇ ਕਿਸਾਨ ਸ਼ਹੀਦ ਹੋਏ ਹਨ, ਪ੍ਰਧਾਨ ਮੰਤਰੀ ਮੋਦੀ ਨੇ ਇਕ ਵਾਰ ਵੀ ਉਨ੍ਹਾਂ ਲਈ ਇਕ ਸ਼ਬਦ ਤੱਕ ਨਹੀਂ ਬੋਲਿਆ।

ਇਹ ਵੀ ਪੜ੍ਹੋ : ...ਤੇ ਕਿਸੇ ਵੀ ਸਮੇਂ ਖੋਲ੍ਹਣੇ ਪੈ ਸਕਦੇ ਨੇ ਸੁਖਨਾ ਝੀਲ ਦੇ 'ਫਲੱਡ ਗੇਟ'

PunjabKesari

ਬਾਜਵਾ ਨੇ ਕਿਹਾ ਮੋਦੀ ਸਾਹਿਬ ਹਰ ਮਹੀਨੇ ਮਨ ਕੀ ਬਾਤ ਕਹਿੰਦੇ ਹਨ ਪਰ ਕਦੇ ਵੀ ਉਨ੍ਹਾਂ ਨੇ ਕਿਸਾਨਾਂ ਦੇ ਮਨ ਦੀ ਗੱਲ ਨਹੀਂ ਕਹੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਕਿ ਉਹ ਸਿੰਘੂ ਬਾਰਡਰ 'ਤੇ ਜਾ ਕੇ ਕਿਸਾਨਾਂ ਦੀ ਗੱਲ ਸੁਣਨ ਅਤੇ ਤਿੰਨ ਕਾਲੇ ਕਾਨੂੰਨ ਵਾਪਸ ਲੈ ਲੈਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਮਨਸੂਬਾ ਕਿਸਾਨਾਂ ਦੀਆਂ ਜ਼ਮੀਨਾਂ 'ਤੇ ਕਬਜ਼ਾ ਕਰਨ ਅਤੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਦਾ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਜਬਰ-ਜ਼ਿਨਾਹ ਪੀੜਤਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਏਗੀ ਪੁਲਸ, ਮੁੜ ਵਸੇਬੇ ਲਈ ਵੀ ਕਰੇਗੀ ਮਦਦ

ਬਾਜਵਾ ਨੇ ਕਿਹਾ ਕਿ ਕਾਂਗਰਸ ਕਦੇ ਵੀ ਕੇਂਦਰ ਸਰਕਾਰ ਦਾ ਇਹ ਮਨਸੂਬਾ ਕਾਮਯਾਬ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਅਸੀਂ ਸੰਸਦ 'ਚ ਇਨ੍ਹਾਂ ਖੇਤੀ ਕਾਨੂੰਨਾਂ 'ਤੇ ਚਰਚਾ ਕਰਨਾ ਚਾਹੁੰਦੇ ਹਾਂ ਪਰ ਸਾਨੂੰ ਅਜਿਹਾ ਕਰਨ ਨਹੀਂ ਦਿੱਤਾ ਜਾਂਦਾ। ਬਾਜਵਾ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਜਿਵੇਂ ਭਾਜਪਾ ਸਰਕਾਰ ਇਸ ਮੁੱਦੇ ਨੂੰ ਲੈ ਕੇ ਘਬਰਾਈ ਹੋਈ ਹੈ ਅਤੇ ਕਿਸਾਨਾਂ ਤੋਂ ਡਰੀ ਹੋਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News