ਪੰਜਾਬ ਕਾਂਗਰਸ ਦਾ ਮਿਸ਼ਨ-2022, 'ਆਵਾਜ਼ ਪੰਜਾਬ ਦੀ' ਮੈਨੀਫੈਸਟੋ ਮੁਹਿੰਮ ਦੀ ਕੀਤੀ ਸ਼ੁਰੂਆਤ

Tuesday, Dec 14, 2021 - 01:59 PM (IST)

ਪੰਜਾਬ ਕਾਂਗਰਸ ਦਾ ਮਿਸ਼ਨ-2022, 'ਆਵਾਜ਼ ਪੰਜਾਬ ਦੀ' ਮੈਨੀਫੈਸਟੋ ਮੁਹਿੰਮ ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ : ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਇੱਥੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਕਾਂਗਰਸ ਭਵਨ ਵਿਖੇ 'ਆਵਾਜ਼ ਪੰਜਾਬ ਦੀ' ਮੈਨੀਫੈਸਟੋ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਸ ਦਾ ਡਰਾਫਟ 15 ਦਿਨਾਂ ਅੰਦਰ ਤਿਆਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਚੋਣ ਮੈਨੀਫੈਸਟੋ 'ਚ ਜੋ ਵੀ ਕਮੀ-ਪੇਸ਼ੀ ਹੋਵੇਗੀ, ਉਸ 'ਚ ਸੁਧਾਰ ਲਿਆਂਦਾ ਜਾਵੇਗਾ। ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਵੱਲੋਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਲਾਇਆ ਗਿਆ ਹੈ। ਇਸ ਤੋਂ ਬਾਅਦ ਅੱਜ ਉਨ੍ਹਾਂ ਵੱਲੋਂ ਮੈਨੀਫੈਸਟੋ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। 

ਇਹ ਵੀ ਪੜ੍ਹੋ : ਚੰਨੀ ਸਰਕਾਰ ਦੇ 4 ਮੰਤਰੀਆਂ ਬਾਰੇ 'ਆਮ ਆਦਮੀ ਪਾਰਟੀ' ਦਾ ਵੱਡਾ ਖ਼ੁਲਾਸਾ, ਜਾਣੋ ਕੀ ਕਿਹਾ

ਉਨ੍ਹਾਂ ਕਿਹਾ ਕਿ ਕਾਂਗਰਸ ਦਾ ਮੁੱਖ ਮਕਸਦ ਸੂਬੇ ਅੰਦਰ ਸਿੱਖਿਆ, ਸਿਹਤ ਸਹੂਲਤਾਂ ਅਤੇ ਹੋਰ ਮੁੱਦਿਆਂ ਵੱਲ ਧਿਆਨ ਕੇਂਦਰਿਤ ਕਰਨਾ ਹੈ ਤਾਂ ਕਿ ਪੰਜਾਬ ਨੂੰ ਖ਼ੁਸ਼ਹਾਲ ਬਣਾਇਆ ਜਾ ਸਕੇ। ਬਾਜਵਾ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਸੂਬੇ ਦੇ ਹਜ਼ਾਰਾਂ ਲੋਕਾਂ ਦੀਆਂ ਜਾਨਾਂ ਗਈਆਂ ਹਨ ਅਤੇ ਇਨ੍ਹਾਂ ਸਾਰੀਆਂ ਚੀਜ਼ਾਂ ਵੱਲ ਧਿਆਨ ਦੇਣਾ ਪਵੇਗਾ।

ਇਹ ਵੀ ਪੜ੍ਹੋ : ਪੰਜਾਬ ਚੋਣਾਂ ਲਈ 'ਭਾਜਪਾ' ਨੇ ਝੋਕੀ ਪੂਰੀ ਤਾਕਤ, ਕਿਸਾਨ ਅੰਦੋਲਨ ਮਗਰੋਂ ਪਹਿਲੀ ਵਾਰ ਖੁੱਲ੍ਹ ਕੇ ਠੋਕੇਗੀ ਤਾਲ

ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਅਜੇ ਆਪਣੇ ਵਾਅਦੇ ਪੂਰੇ ਕਰਨ ਲਈ ਕੁੱਝ ਦਿਨ ਬਾਕੀ ਹਨ ਅਤੇ ਸਭ ਕੁੱਝ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਹੁਤ ਸਾਰੇ ਕੰਮ ਕੀਤੇ ਹਨ ਅਤੇ ਜਿਹੜੇ ਛੋਟੇ-ਛੋਟੇ ਕੰਮ ਰਹਿੰਦੇ ਹਨ, ਉਨ੍ਹਾਂ ਨੂੰ ਵੀ ਪੂਰਾ ਕਰ ਲਿਆ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News