ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ 'ਭਗਵੰਤ ਮਾਨ' ਨੂੰ ਲਿਖੀ ਚਿੱਠੀ, ਪਿੰਡਾਂ ਲਈ ਕੀਤੀ ਇਹ ਵੱਡੀ ਅਪੀਲ

Friday, Mar 25, 2022 - 01:07 PM (IST)

ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ 'ਭਗਵੰਤ ਮਾਨ' ਨੂੰ ਲਿਖੀ ਚਿੱਠੀ, ਪਿੰਡਾਂ ਲਈ ਕੀਤੀ ਇਹ ਵੱਡੀ ਅਪੀਲ

ਚੰਡੀਗੜ੍ਹ : ਹਲਕਾ ਕਾਦੀਆਂ ਦੇ ਵਿਧਾਇਕ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਗਈ ਹੈ। ਇਸ ਚਿੱਠੀ 'ਚ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ 300 ਦੇ ਕਰੀਬ ਪੰਚਾਇਤਾਂ ਨੂੰ ਮਿਲਣ ਵਾਲੀਆਂ ਗ੍ਰਾਂਟਾਂ ਨੂੰ ਰੋਕੇ ਜਾਣ ਦਾ ਮਾਮਲਾ ਧਿਆਨ 'ਚ ਲਿਆਂਦਾ ਹੈ। ਪ੍ਰਤਾਪ ਸਿੰਘ ਬਾਜਵਾ ਨੇ ਲਿਖਿਆ ਹੈ ਕਿ ਰੋਕੀਆਂ ਗਈਆਂ 11 ਕਿਸਮ ਦੀਆਂ ਗ੍ਰਾਂਟਾਂ 'ਚ ਪਸ਼ੂ ਮੇਲਾ ਗ੍ਰਾਂਟਾਂ, ਤਰਲ ਰਹਿੰਦ-ਖੂੰਹਦ ਪ੍ਰਬੰਧਨ ਲਈ ਗ੍ਰਾਂਟਾਂ, ਠੋਸ ਰਹਿੰਦ-ਖਹੂੰਦ ਪ੍ਰਬੰਧਨ ਲਈ ਗ੍ਰਾਂਟਾਂ, ਯਾਦਗਾਰੀ ਗੇਟਾਂ ਲਈ ਗ੍ਰਾਂਟਾਂ, ਸ਼ਮਸ਼ਾਨਘਾਟ ਅਤੇ ਕਬਰਾਂ ਲਈ ਗ੍ਰਾਂਟਾਂ, ਸੋਲਰ ਲਾਈਟਾਂ ਲਾਉਣ ਲਈ ਗ੍ਰਾਂਟਾਂ ਆਦਿ ਸ਼ਾਮਲ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ PGI ਵੱਲੋਂ ਨੇੜਲੇ ਸੂਬਿਆਂ ਨੂੰ ਅੱਜ ਦਾ ਦਿਨ ਮਰੀਜ਼ ਰੈਫ਼ਰ ਨਾ ਕਰਨ ਦੀ ਅਪੀਲ, ਜਾਣੋ ਕਾਰਨ

ਉਨ੍ਹਾਂ ਨੇ ਲਿਖਿਆ ਕਿ ਪਿੰਡਾਂ ਦੇ ਆਧੁਨਿਕੀਕਰਨ ਲਈ ਘੱਟੋ-ਘੱਟ ਅੱਧੀ ਆਬਾਦੀ ਅਨੁਸੂਚਿਤ ਜਾਤੀਆਂ ਦੀ ਹੈ ਅਤੇ ਸੰਪੱਤੀਆਂ ਦੀ ਸਰਵੋਤਮ ਵਰਤੋਂ ਲਈ ਬੁਨਿਆਦੀ ਢਾਂਚਾ ਗੈਪ ਫਿਲਿੰਗ ਸਕੀਮ ਲਈ ਪਿੰਡਾਂ ਨੂੰ ਗ੍ਰਾਂਟਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਲਿਖਿਆ ਕਿ ਪਿੰਡਾਂ ਦੇ ਵਿਕਾਸ ਲਈ ਇਹ 11 ਗ੍ਰਾਂਟਾਂ ਬੇਹੱਦ ਜ਼ਰੂਰੀ ਹਨ। ਉਨ੍ਹਾਂ ਲਿਖਿਆ ਕਿ ਇਨ੍ਹਾਂ ਗ੍ਰਾਂਟਾਂ ਦੀ ਵੰਡ ਨੂੰ ਰੋਕਣ ਨਾਲ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਦੇ ਮਾੜਾ ਪ੍ਰਭਾਵ ਪਾਵੇਗੀ ਅਤੇ ਇਸ ਤਰ੍ਹਾਂ ਪਿੰਡਾਂ ਦੇ ਲੋਕਾਂ ਨੂੰ ਨੁਕਸਾਨ ਪਹੁੰਚਾਵੇਗੀ।

ਇਹ ਵੀ ਪੜ੍ਹੋ : ਭਗਵੰਤ ਮਾਨ ਦੇ ਖਟਕੜ ਕਲਾਂ 'ਚ ਸਹੁੰ ਚੁੱਕਣ ਨੂੰ ਲੈ ਕੇ ਛਿੜੀ ਨਵੀਂ ਚਰਚਾ, ਆਖੀ ਜਾ ਰਹੀ ਇਹ ਵੱਡੀ ਗੱਲ

ਬਾਜਵਾ ਨੇ ਲਿਖਿਆ ਕਿ ਪਿਛਲੇ ਮੁੱਖ ਮੰਤਰੀ ਵੱਲੋਂ ਇਨ੍ਹਾਂ ਵਿਕਾਸ ਕਾਰਜਾਂ ਦਾ ਵਾਅਦਾ ਕੀਤਾ ਗਿਆ ਸੀ। ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਤੁਸੀਂ ਉਦਾਰ ਬਣੋ ਅਤੇ ਆਪਣੇ ਸਰਕਾਰੀ ਅਧਿਕਾਰੀਆਂ ਨੂੰ ਇਹ ਫੰਡ ਨਾ ਰੋਕਣ ਅਤੇ ਪਿਛਲੀ ਸਰਕਾਰ ਵੱਲੋਂ ਕੀਤੇ ਵਾਅਦੇ ਮੁਤਾਬਕ ਇਸ ਨੂੰ ਵੰਡਣ ਦੀ ਇਜਾਜ਼ਤ ਦੇਣ ਲਈ ਨਿਰਦੇਸ਼ ਦਿਓ।
ਇਹ ਵੀ ਪੜ੍ਹੋ : ਲਵਪ੍ਰੀਤ ਤੇ ਬੇਅੰਤ ਕੌਰ ਕੇਸ 'ਚ ਆਇਆ ਨਵਾਂ ਮੋੜ, ਮਨੀਸ਼ਾ ਗੁਲਾਟੀ ਵੱਲੋਂ ਲਿਖੀ ਚਿੱਠੀ ਦਾ ਕੈਨੇਡਾ ਤੋਂ ਆਇਆ ਜਵਾਬ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News