ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਮਹੀਨਾ ਕਦੋਂ ਮਿਲੇਗਾ? ਸਦਨ 'ਚ ਚੁੱਕਿਆ ਗਿਆ ਸਵਾਲ

Saturday, Jun 25, 2022 - 12:34 PM (IST)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਦੌਰਾਨ ਕਾਦੀਆਂ ਤੋਂ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਵੱਲੋਂ ਸੂਬੇ ਦੀਆਂ ਔਰਤਾਂ ਨੂੰ 1000-1000 ਰੁਪਏ ਦੇਣ ਦਾ ਮੁੱਦਾ ਚੁੱਕਿਆ। ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਪਹਿਲਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪਾਰਟੀ ਦੇ ਸੱਤਾ 'ਚ ਆਉਣ 'ਤੇ ਔਰਤਾਂ ਨੂੰ ਹਰ ਮਹੀਨੇ 1000-1000 ਰੁਪਏ ਦੇਣ ਦੀ ਗਾਰੰਟੀ ਦਿੱਤੀ ਸੀ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ ਅੱਜ ਨਹੀਂ ਹੋਵੇਗਾ ਸਰਕਾਰੀ ਬੱਸਾਂ ਦਾ ਚੱਕਾ ਜਾਮ, ਮੁਲਤਵੀ ਹੋਇਆ ਮੁਲਾਜ਼ਮਾਂ ਦਾ ਧਰਨਾ

ਪ੍ਰਤਾਪ ਸਿੰਘ ਬਾਜਵਾ ਨੇ ਖਜ਼ਾਨਾ ਮੰਤਰੀ ਨੂੰ ਸਵਾਲ ਕੀਤਾ ਕਿ ਬਜਟ ਆਉਣ ਵਾਲਾ ਹੈ ਤਾਂ ਖਜ਼ਾਨਾ ਮੰਤਰੀ ਇਹ ਦੱਸਣ ਕਿ ਇਸ ਸਕੀਮ ਦੀ ਕਦੋਂ ਸ਼ੁਰੂਆਤ ਕੀਤੀ ਜਾਵੇਗੀ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਸ ਸਕੀਮ ਲਈ 12 ਹਜ਼ਾਰ ਕਰੋੜ ਰੁਪਿਆ ਸਲਾਨਾ ਚਾਹੀਦਾ ਹੈ, ਇਹ ਪੈਸੇ ਕਿੱਥੋਂ ਆਉਣਗੇ, ਇਸ ਗੱਲ ਦਾ ਜਵਾਬ ਖਜ਼ਾਨਾ ਮੰਤਰੀ ਦੇਣ।

ਇਹ ਵੀ ਪੜ੍ਹੋ : ਪੰਜਾਬ ਬਜਟ ਇਜਲਾਸ : ਰਾਜਪਾਲ ਦੇ ਭਾਸ਼ਣ 'ਤੇ CM ਮਾਨ ਦਾ ਜਵਾਬ, ਸਦਨ 'ਚ ਕੀਤੇ ਵੱਡੇ ਐਲਾਨ

ਉਨ੍ਹਾਂ ਕਿਹਾ ਕਿ ਇਹ ਇਕ ਵੱਡਾ ਮਸਲਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਖਜ਼ਾਨਾ ਮੰਤਰੀ ਇਸ ਮਸਲੇ ਵੱਲ ਜ਼ਰੂਰ ਧਿਆਨ ਦੇਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


Babita

Content Editor

Related News