ਪੰਜਾਬ ਤੋਂ ਬਾਅਦ ਹੁਣ ਹਿਮਾਚਲ ਤੇ ਗੁਜਰਾਤ ਦੇ ਲੋਕਾਂ ਨਾਲ ਝੂਠੇ ਵਾਅਦੇ ਕਰ ਰਹੀ ਹੈ 'ਆਪ' : ਪ੍ਰਤਾਪ ਬਾਜਵਾ

Wednesday, Aug 24, 2022 - 11:23 PM (IST)

ਪੰਜਾਬ ਤੋਂ ਬਾਅਦ ਹੁਣ ਹਿਮਾਚਲ ਤੇ ਗੁਜਰਾਤ ਦੇ ਲੋਕਾਂ ਨਾਲ ਝੂਠੇ ਵਾਅਦੇ ਕਰ ਰਹੀ ਹੈ 'ਆਪ' : ਪ੍ਰਤਾਪ ਬਾਜਵਾ

ਗੁਰਦਾਸਪੁਰ (ਜੀਤ ਮਠਾਰੂ) : ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਜਾਰੀ ਬਿਆਨ ਰਾਹੀਂ ਕਿਹਾ ਕਿ ਹਿਮਾਚਲ ਪ੍ਰਦੇਸ਼ ਤੇ ਗੁਜਾਰਤ ਚੋਣਾਂ ਦੌਰਾਨ ਇਨ੍ਹਾਂ ਸੂਬਿਆਂ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਝੂਠੇ ਵਾਅਦੇ ਕਰਕੇ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਦੋਂ ਕਿ ਸੱਚਾਈ ਇਹ ਹੈ ਕਿ ਇਸ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਜਿਹੜੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਸੀ, ਉਨ੍ਹਾਂ 'ਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਬਾਜਵਾ ਨੇ ਪੰਜਾਬ ਸਰਕਾਰ 'ਤੇ ਤੰਜ ਕੱਸਦਿਆਂ ਕਿਹਾ ਕਿ ਪੰਜਾਬ ਦੀਆਂ ਔਰਤਾਂ ਆਪਣੇ ਖਾਤਿਆਂ ਵਿੱਚ 1-1 ਹਜ਼ਾਰ ਰੁਪਏ ਦੀ ਰਕਮ ਉਡੀਕ ਰਹੀਆਂ ਹਨ। ਇਸੇ ਤਰ੍ਹਾਂ ਪੰਜਾਬ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਹੋਰ ਵੀ ਅਨੇਕਾਂ ਵਾਅਦੇ ਕੀਤੇ ਸਨ ਪਰ ਬਾਅਦ ਵਿੱਚ ਇਹ ਸਰਕਾਰ ਵਾਅਦੇ ਪੂਰੇ ਕਰਨ ਤੋਂ ਭੱਜ ਰਹੀ ਹੈ। ਹੁਣ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ 'ਚ ਵੀ ਇਸ ਪਾਰਟੀ ਵੱਲੋਂ ਅਜਿਹਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਦੀ ਮਰਿਆਦਾ ਕਾਇਮ ਰੱਖਣ ਲਈ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਪਹੁੰਚੇ ਸ੍ਰੀ ਅਕਾਲ ਤਖਤ ਸਾਹਿਬ

ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਲੋਕਾਂ ਨਾਲ ਅਜਿਹੇ ਵਾਅਦੇ ਨਹੀਂ ਕਰਨੇ ਚਾਹੀਦੇ, ਜਿਨ੍ਹਾਂ ਨੂੰ ਉਹ ਪੂਰਾ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਵੀ ਚੋਣਾਂ ਤੋਂ ਪਹਿਲਾਂ ਮੁਫ਼ਤ ਘੋਸ਼ਣਾਵਾਂ ਅਤੇ ਮੁਫ਼ਤ ਵੰਡਣ ਦੀ ਕਾਰਵਾਈ 'ਤੇ ਟਿੱਪਣੀ ਕੀਤੀ ਹੈ। ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਿਮਾਚਲ ਤੇ ਗੁਜਰਾਤ ਵਿੱਚ ਆਪਣਾ ਆਧਾਰ ਬਣਾਉਣ ਲਈ ਗਲਤ ਫਾਰਮੂਲਾ ਅਜ਼ਮਾ ਰਹੀ ਹੈ। ਉਨ੍ਹਾਂ ਹਿਮਾਚਲ ਤੇ ਗੁਜਰਾਤ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਪਾਰਟੀ ਦੇ ਝੂਠ 'ਚ ਆਉਣ ਤੋਂ ਪਹਿਲਾਂ ਪੰਜਾਬ ਅੰਦਰ ਇਸ ਪਾਰਟੀ ਦੀ ਕਾਰਗੁਜ਼ਾਰੀ ਬਾਰੇ ਅਸਲੀ ਜਾਣਕਾਰੀ ਜ਼ਰੂਰ ਲੈ ਲੈਣ।

ਇਹ ਵੀ ਪੜ੍ਹੋ : ਸਾਬਕਾ ਕੇਂਦਰੀ ਮੰਤਰੀ ਰਾਮੂਵਾਲੀਆ ਦਾ PA ਲੱਖਾਂ ਦਾ ਚੂਨਾ ਲਾ ਕੇ ਭੱਜਿਆ ਵਿਦੇਸ਼, ਮਾਮਲਾ ਦਰਜ

ਇਸੇ ਤਰ੍ਹਾਂ ਬਾਜਵਾ ਨੇ ਸੂਬੇ ਅੰਦਰ ਮੁਹੱਲਾ ਕਲੀਨਿਕਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਕਲੀਨਿਕ ਪੰਜਾਬ ਦੀਆਂ ਖਸਤਾ ਸਿਹਤ ਸੇਵਾਵਾਂ 'ਚ ਕੋਈ ਸੁਧਾਰ ਨਹੀਂ ਕਰਨਗੇ ਕਿਉਂਕਿ ਇਸ ਮੌਕੇ ਸੂਬੇ ਨੂੰ ਆਧੁਨਿਕ ਸੁਵਿਧਾਵਾਂ ਨਾਲ ਲੈਸ ਮਲਟੀ-ਸਪੈਸ਼ਲਿਟੀ ਹਸਪਤਾਲਾਂ ਦੀ ਸਖਤ ਜ਼ਰੂਰਤ ਹੈ। ਇਸ ਸਰਕਾਰ ਦੀ ਕਾਰਗੁਜ਼ਾਰੀ ਦਾ ਅੰਦਾਜ਼ਾ ਇਸ ਗੱਲ ਤੋਂ ਹੀ ਲਗਾਇਆ ਜਾ ਸਕਦਾ ਹੈ ਕਿ ਸੂਬੇ ਅੰਦਰ ਸੀਨੀਅਰ ਡਾਕਟਰ ਅਸਤੀਫੇ ਦੇ ਰਹੇ ਹਨ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News