ਰਾਜ ਸਭਾ ਮੈਂਬਰ ਬਣਦੇ ਹੀ ਕਿਸਾਨਾਂ ਦੇ ਪੱਖ ''ਚ ਆਏ ਬਾਜਵਾ, ਸਦਨ ਨੇ ਕੀਤੀ ਹਮਾਇਤ

05/05/2016 10:19:40 AM

ਨਵੀਂ ਦਿੱਲੀ/ਗੁਰਦਾਸਪੁਰ : ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਸਦਨ ''ਚ ਕਿਸਾਨਾਂ ਦੇ ਅਧਿਕਾਰਾਂ ਲਈ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਬਾਜਵਾ ਨੇ ਆਪਣੇ ਪਹਿਲੇ ਭਾਸ਼ਣ ਦੌਰਾਨ ਕਿਸਾਨਾਂ ਦੇ 69 ਹਜ਼ਾਰ ਕਰੋੜ ਦੇ ਕਰਜ਼ੇ ਨੂੰ ਮੁਆਫ ਕਰਨ ਦੀ ਮੰਗ ਕੀਤੀ ਅਤੇ ਬਾਜਵਾ ਦੀ ਇਸ ਮੰਗ ਦੀ ਪੂਰੇ ਸਦਨ ਵਲੋਂ ਹਮਾਇਤ ਕੀਤੀ ਗਈ।
ਬਾਜਵਾ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਮੰਦੀ ਦੀ ਮਾਰ ਝੱਲ ਰਿਹਾ ਹੈ, ਇਸ ਲਈ ਬੈਂਕਾਂ ਅਤੇ ਸ਼ਾਹੂਕਾਰਾਂ ਤੋਂ ਕਿਸਾਨਾਂ ਦੀ ਜ਼ਮੀਨ ਬਚਾਈ ਜਾਵੇ ਅਤੇ ਉਨ੍ਹਾਂ ਦਾ ਕਰਜ਼ਾ ਮੁਆਫ ਕੀਤਾ ਜਾਵੇ। ਬਾਜਵਾ ਨੇ ਕਿਹਾ ਕਿ ਯੂ. ਪੀ. ਏ. ਸਰਕਾਰ ਨੇ ਵੀ ਕਿਸਾਨਾਂ ਦਾ 72 ਹਜ਼ਾਰ ਕਰੋੜ ਦਾ ਕਰਜ਼ਾ ਮੁਆਫ ਕੀਤਾ ਸੀ। 
ਸਦਨ ''ਚ ਪ੍ਰਤਾਪ ਸਿੰਘ ਬਾਜਵਾ ਨੇ ਇਕ ਹੋਰ ਅਹਿਮ ਮੰਗ ਕੀਤੀ ਹੈ। ਉਨ੍ਹਾਂ ਨੇ ਬਰਨਾਲਾ ਦੇ ਕਿਸਾਨ ਮਾਂ-ਪੁੱਤ ਖੁਦਕੁਸ਼ੀ ਮਾਮਲੇ ਦਾ ਹਵਾਲਾ ਦਿੰਦੇ ਸਰਕਾਰ ਨੂੰ ਅਜਿਹਾ ਕਾਨੂੰਨ ਪਾਸ ਕਰਨ ਦੀ ਮੰਗ ਕੀਤੀ ਹੈ, ਜਿਸ ਤਹਿਤ ਕਿਸਾਨਾਂ ਦੀ ਜ਼ਮੀਨ ''ਤੇ ਬੈਂਕ ਅਤੇ ਸ਼ਾਹੂਕਾਰ ਕਬਜ਼ਾ ਨਾ ਕਰ ਸਕਣ।

Babita Marhas

News Editor

Related News