ਪੰਜਾਬ ''ਚ ਅੱਜ ਇਕੋ ਵਿਅਕਤੀ ਸੁਰੱਖਿਅਤ, ਉਹ ਹੈ ਮੁੱਖ ਮੰਤਰੀ ਭਗਵੰਤ ਮਾਨ: ਪ੍ਰਤਾਪ ਬਾਜਵਾ
Thursday, Nov 27, 2025 - 05:08 PM (IST)
ਜਲੰਧਰ/ਫਗਵਾੜਾ (ਵੈੱਬ ਡੈਸਕ)- ਫਗਵਾੜਾ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਰਾਜੂ ਦੇ ਘਰ 'ਤੇ ਹੋਈ ਅੰਨ੍ਹੇਵਾਹ ਫਾਇਰਿੰਗ ਦੇ ਮਾਮਲੇ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਗੂ ਦੇ ਘਰ 'ਤੇ ਹੋਈ ਗੋਲ਼ੀਬਾਰੀ ਪੰਜਾਬ ਦੇ ਵਧਦੇ ਕਾਨੂੰਨ ਵਿਵਸਥਾ ਸੰਕਟ ਦੀ ਇਕ ਹੋਰ ਯਾਦ ਦਿਵਾਉਂਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਨਾ ਸਿਰਫ਼ ਪੰਜਾਬੀਆਂ ਨੂੰ ਹੀ ਅਸਫ਼ਲ ਨਹੀਂ ਕੀਤਾ ਹੈ ਸਗੋਂ ਉਹ ਆਪਣੇ ਸਾਥੀਆਂ ਨੂੰ ਵੀ ਫੇਲ੍ਹ ਕਰ ਚੁੱਕੇ ਹਨ। ਭਗਵੰਤ ਮਾਨ ਨੂੰ ਘੇਰਿਆਂ ਉਨ੍ਹਾਂ ਕਿਹਾ ਕਿ ਆਮ ਨਾਗਰਿਕ ਅੱਜ ਡੇਰ ਹੇਠਾਂ ਹੈ। ਪੰਜਾਬ ਵਿਚ ਅੱਜ ਇਕੋ-ਇਕ ਵਿਅਕਤੀ ਸੁਰੱਖਿਅਤ ਜਾਪਦਾ ਹੈ, ਜੋਕਿ ਉਹ ਮੁੱਖ ਮੰਤਰੀ ਹੈ ਅਤੇ ਜਿਸ ਦੀ ਸੁਰੱਖਿਆ ਇਕ ਵੱਡੇ ਕਾਫ਼ਲੇ ਦੁਆਰਾ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ: ਫਗਵਾੜਾ 'ਚ 'ਆਪ' ਆਗੂ ਦੇ ਘਰ 'ਤੇ ਚਲਾਈਆਂ ਗੋਲ਼ੀਆਂ ਦੇ ਮਾਮਲੇ 'ਚ ਨਵਾਂ ਮੋੜ ! ਹੋਏ ਵੱਡੇ ਖ਼ੁਲਾਸੇ

ਜ਼ਿਕਰਯੋਗ ਹੈ ਕਿ ਫਗਵਾੜਾ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਰਾਜੂ ਦੇ ਘਰ 'ਤੇ ਬੀਤੀ ਦੇਰ ਰਾਤ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ ਗਈਆਂ ਸਨ। ਦੋ ਮੁਲਜ਼ਮ ਇਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਸਨ ਅਤੇ ‘ਯੁੱਧ ਨਸ਼ਿਆਂ ਵਿਰੁੱਧ’ਫਗਵਾੜਾ ਦੇ ਕੋਆਰਡੀਨੇਟਰ ਦਲਜੀਤ ਰਾਜੂ ਵਾਸੀ ਪਿੰਡ ਦਰਵੇਸ਼, ਫਗਵਾੜਾ ਦੇ ਘਰ ’ਤੇ ਅੰਨ੍ਹੇਵਾਹ ਗੋਲ਼ੀਆਂ ਚਲਾਈਆਂ ਸਨ। ਘਰ ਦੇ ਬਾਹਰੋਂ 16 ਖੋਲ੍ਹ ਹੁਣ ਤੱਕ ਪੁਲਸ ਨੇ ਬਰਾਮਦ ਕੀਤੇ ਹਨ, ਜਦਕਿ ਦੋ ਜਿੰਦਾ ਕਾਰਤੂਸ ਵੀ ਮੌਕੇ 'ਤੇ ਬਰਾਮਦ ਹੋਏ ਹਨ। ਸੂਤਰਾਂ ਮੁਤਾਬਕ ਮਾਮਲਾ ਫਿਰੌਤੀ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਚੰਗੀ ਗੱਲ ਇਹ ਰਹੀ ਕਿ ਇਸ ਗੋਲ਼ੀਬਾਰੀ ਵਿਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ-ਪਠਾਨਕੋਟ NH 'ਤੇ ਸਕੂਲ ਬੱਸ ਕਾਰਨ ਵਾਪਰਿਆ ਵੱਡਾ ਹਾਦਸਾ! ਵਿਦਿਆਰਥਣ ਦੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
