ਅਨੁਸ਼ਾਸਨੀ ਕਾਰਵਾਈ ਤੋਂ ਬਾਅਦ ਬਾਜਵਾ ਨੇ ਕੈਪਟਨ ਨੂੰ ਕੀਤਾ ਖੁੱਲ੍ਹਾ ਚੈਲੰਜ
Tuesday, Jan 14, 2020 - 07:30 PM (IST)
ਜਲੰਧਰ: ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖੁੱਲ੍ਹਾ ਚੈਲੰਜ ਕੀਤਾ ਗਿਆ ਹੈ। ਬਾਜਵਾ ਖਿਲਾਫ ਅਨੁਸ਼ਾਸਨਹੀਣਤਾ ਦੇ ਚੱਲਦੇ ਕਾਰਵਾਈ ਕਰਨ ਲਈ ਪੰਜਾਬ ਕੈਬਨਿਟ ਵਲੋਂ ਵਿਚਾਰ ਕੀਤਾ ਗਿਆ ਸੀ, ਜਿਸ ਦੇ ਬਾਅਦ ਬਾਜਵਾ ਨੇ ਕੈਪਟਨ ਨੂੰ ਜਵਾਬ ਦਿੰਦਿਆ ਕਿਹਾ ਕਿ ਮੇਰੀ ਜਵਾਬਦੇਹੀ ਪੰਜਾਬ ਦੇ ਲੋਕਾਂ ਪ੍ਰਤੀ ਹੈ ਅਤੇ ਮੈਨੂੰ ਕੈਪਟਨ ਅਮਰਿੰਦਰ ਸਿੰਘ ਦੀਆਂ ਚਾਲਾਂ ਝੁਕਾ ਨਹੀਂ ਸਕਦੀਆਂ। ਉਨ੍ਹਾਂ ਕਿਹਾ ਕਿ ਮੈਂ ਖੁੱਲ੍ਹੇ ਤੌਰ 'ਤੇ ਕੈਪਟਨ ਅਮਰਿੰਦਰ ਸਿੰਘ ਨੂੰ ਕਹਿੰਦਾ ਹਾਂ ਕਿ ਮੇਰੇ ਵਲੋਂ ਉਠਾਏ ਮੁੱਦਿਆਂ 'ਤੇ ਉਹ ਮੇਰੇ ਨਾਲ ਜਨਤਕ ਬਹਿਸ ਕਰਨ ਅਤੇ ਜਨਤਾ ਨੂੰ ਫੈਂਸਲਾ ਕਰਨ ਦਿੱਤਾ ਜਾਵੇ।
ਜ਼ਿਕਰਯੋਗ ਹੈ ਕਿ ਬਾਜਵਾ ਨੇ 'ਜਗਬਾਣੀ' ਦੇ ਸੀਨੀਅਰ ਪੱਤਰਕਾਰ ਨਾਲ ਗੱਲ ਕਰਦਿਆਂ ਸ਼ਰੇਆਮ ਪੰਜਾਬ ਦੇ ਮੁੱਖ ਮੰਤਰੀ ਨੂੰ ਹਟਾਉਣ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਅੱਜ ਬਾਜਵਾ ਖਿਲਾਫ ਅਨੁਸ਼ਾਸਨਹੀਣਾ ਦੇ ਚੱਲਦੇ ਕਾਰਵਾਈ ਕਰਨ ਲਈ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਗਈ। ਜਿਸ 'ਚ ਕੈਪਟਨ ਦੀ ਅਗਵਾਈ 'ਚ ਸਾਰੇ ਮੰਤਰੀਆਂ ਨੇ ਬਾਜਵਾ ਖਿਲਾਫ ਅਨੁਸ਼ਾਸਨਹੀਣਾ ਦੇ ਚੱਲਦੇ ਕਾਰਵਾਈ ਕਰਨ ਲਈ ਵਿਚਾਰ ਵਟਾਂਦਰਾ ਕੀਤਾ।