ਪ੍ਰਤਾਪ ਸਿੰਘ ਬਾਜਵਾ ਦੀ ਕੈਪਟਨ ਨੂੰ 'ਨੇਕ ਸਲਾਹ', ਮੋਦੀ ਨੂੰ ਵੀ ਲਿਆ ਲੰਮੇ ਹੱਥੀਂ (ਵੀਡੀਓ)

Friday, May 28, 2021 - 05:56 PM (IST)

ਚਡੀਗੜ੍ਹ (ਬਿਊਰੋ) - ਕਾਂਗਰਸ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ ਦਿੱਤੀ, ਉਥੇ ਹੀ ਉਨ੍ਹਾਂ ਨੇ ਮੋਦੀ ਅਤੇ ਉਸ ਦੀ ਸਰਕਾਰ ’ਤੇ ਤੰਜ ਵੀ ਕੱਸਿਆ। ਨਰੇਂਦਰ ਮੋਦੀ ਨੂੰ ਲੰਮੇ ਹੱਥੀਂ ਲੈਂਦੇ ਹੋਏ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਲੋਕ ਰਾਜ ਹੈ। ਕਿਸਾਨ ਦੇਸ਼ ਦਾ ਅੰਨਦਾਤਾ ਹੈ ਅਤੇ ਇਹ ਅੰਨਦਾਤਾ ਦੀ ਲੜਾਈ ਹੈ। ਬਾਜਵਾ ਨੇ ਕਿਹਾ ਕਿ ਮੋਦੀ ਕਹਿ ਰਹੇ ਹਨ ਕਿ ਉਹ ਇਹ ਕਾਨੂੰਨ ਕਿਸਾਨਾਂ ਲਈ ਲਿਆਏ ਹਨ। ਕੋਰੋਨਾ ਦੇ ਇਸ ਭਿਆਨਕ ਬੀਮਾਰੀ ’ਚ ਜੇਕਰ ਕਿਸਾਨਾਂ ਨੂੰ ਇਹ ਕਾਨੂੰਨ ਪਸੰਦ ਨਹੀਂ ਤਾਂ ਉਹ ਵਾਪਸ ਲੈ ਲੈਣ। ਜਦੋਂ ਮਾਹੌਲ ਠੀਕ ਹੋ ਗਿਆ, ਉਦੋਂ ਇਸ ਬਾਰੇ ਸਾਰੇ ਲੋਕਾਂ ਨਾਲ ਮਿਲ ਕੇ ਵਿਚਾਰ ਕਰਨ, ਕਿਉਂਕਿ ਖੇਤੀ ਕਾਨੂੰਨਾਂ ਨੂੰ ਪਾਸ ਕਰਨ ਲਈ ਕਿਸੇ ਤੋਂ ਕੋਈ ਰਾਏ ਨਹੀਂ ਲਈ ਗਈ।

ਪੜ੍ਹੋ ਇਹ ਵੀ ਖਬਰ - Breaking: ਤਰਨਤਾਰਨ ’ਚ ਗੈਂਗਵਾਰ, 2 ਨੌਜਵਾਨਾਂ ਨੂੰ ਗੋਲੀਆਂ ਨਾਲ ਭੁਨ੍ਹਿਆ, ਇਕ ਹੋਰ ਦੀ ਹਾਲਤ ਗੰਭੀਰ (ਤਸਵੀਰਾਂ)

ਬਾਜਵਾ ਨੇ ਸਰਕਾਰ ’ਤੇ ਤੰਜ ਕੱਸਦੇ ਹੋਏ ਕਿਹਾ ਕਿ ਤੁਹਾਡੀ ਸਰਕਾਰ ਅੰਬਾਨੀਆਂ ਅਤੇ ਅੰਡਾਨੀਆਂ ਨੂੰ ਕਾਬਜ਼ ਕਰਨਾ ਚਾਹੁੰਦੀ ਹੈ। ਇਹ ਵੱਡੇ-ਵੱਡੇ ਮਾਲ ਖ਼ੋਲ ਕੇ ਛੋਟੇ ਵਪਾਰੀਆਂ ਦਾ ਕੰਮ ਬੰਦ ਕਰਨਾ ਚਾਹੁੰਦੇ ਹਨ। 

ਪੜ੍ਹੋ ਇਹ ਵੀ ਖਬਰ - ਨਵਜੋਤ ਸਿੱਧੂ ਦੀ ਧੀ ਰਾਬੀਆ ਸਿੱਧੂ ਸਿਆਸਤ ’ਚ ਪੈਰ ਰੱਖਣ ਲਈ ਤਿਆਰ! ਚਰਚਾਵਾਂ ਜ਼ੋਰਾਂ-ਸ਼ੋਰਾਂ ’ਤੇ 

ਕੈਪਟਨ ਸਾਹਿਬ ਦੇ ਬਾਰੇ ਬੋਲਦੇ ਹੋਏ ਬਾਜਵਾ ਨੇ ਕਿਹਾ ਕਿ ਕੈਪਟਨ ਸਾਹਿਬ ਕਿਸਾਨਾਂ ਦੇ ਹੱਕ ’ਚ ਹਨ ਅਤੇ ਕੇਂਦਰ ਦੇ ਖ਼ਿਲਾਫ਼ ਹਨ। ਉਨ੍ਹਾਂ ਨੇ ਕਿਹਾ ਕਿ ਕੈਪਟਨ ਸਾਹਿਬ ਨੂੰ ਉਹ ਚੰਗੀ ਤਰ੍ਹਾਂ ਜਾਣਦੇ ਹਨ, ਉਹ ਕਾਲਾ ਝੰਡਾ ਜ਼ਰੂਰ ਲਗਾਉਣਗੇ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਸਾਹਿਬ ਸੱਚੀ ’ਚ ਕਿਸਾਨਾਂ ਪ੍ਰਤੀ ਹਮਦਰਦੀ ਰੱਖਦੇ ਹਨ ਤਾਂ ਉਨ੍ਹਾਂ ਨੂੰ ਆਪਣੇ ਘਰ ਦੀ ਛੱਤ ’ਤੇ, ਉਹ ਇਸ ਸਮੇਂ ਜਿਥੇ ਵੀ ਹਨ, ਨੂੰ ਕਾਲਾ ਝੰਡਾ ਲਗਾਉਣਾ ਚਾਹੀਦਾ ਹੈ। ਇਸ ਨਾਲ ਸਾਰੀ ਦੁਨੀਆਂ ਨੂੰ ਪਤਾ ਲੱਗ ਜਾਵੇਗਾ ਕਿ ਪੰਜਾਬ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੇ ਖ਼ਿਲਾਫ਼ ਹੈ। 

ਪੜ੍ਹੋ ਇਹ ਵੀ ਖਬਰ - 2 ਬੱਚਿਆਂ ਦੀ ਮਾਂ ਨਾਲ ਕਰਾਉਣਾ ਚਾਹੁੰਦਾ ਸੀ ਵਿਆਹ, ਇੰਝ ਕੀਤੀ ਆਪਣੀ ਜੀਵਨ ਲੀਲਾ ਖ਼ਤਮ

ਸੁਖਬੀਰ ਬਾਦਲ ਦੇ ਦਿੱਤੇ ਬਿਆਨ ’ਤੇ ਬਾਜਵਾ ਨੇ ਕਿਹਾ ਕਿ 450 ਦੇ ਕਰੀਬ ਕਿਸਾਨ ਹਨ, ਜੋ ਕਿਸਾਨੀ ਸੰਘਰਸ਼ ਦੌਰਾਨ ਸ਼ਹਿਦ ਹੋਏ ਹਨ, ਉਨ੍ਹਾਂ ਚੋਂ ਕਈ ਕਿਸਾਨ ਪੰਜਾਬ ਦੇ ਵੀ ਹਨ। ਪੰਜਾਬ ਸਰਕਾਰ ਸਾਰੇ ਕਿਸਾਨਾਂ ਨਾਲ ਇਕੋ ਜਿਹਾ ਵਿਵਹਾਰ ਕਰੇਗੀ। ਜੇਕਰ ਸਰਕਾਰ ਨੇ 150 ਕਿਸਾਨਾਂ ਨੂੰ ਪੈਸੇ ਦਿੱਤੇ ਹਨ ਤਾਂ ਉਹ ਬਾਕੀ ਦੇ ਸ਼ਹਿਦ ਹੋਏ ਕਿਸਾਨਾਂ ਨੂੰ ਵੀ ਬਹੁਤ ਜਲਦੀ ਪੈਸੇ ਦੇ ਦੇਣਗੇ।  

ਪੜ੍ਹੋ ਇਹ ਵੀ ਖਬਰ - ਜਿਸ ਮਾਂ ਨੇ ਆਪਣੀ ਛਾਤੀ ਨਾਲ ਲਗਾ ਦਿਨ-ਰਾਤ ਕੀਤਾ ਪਿਆਰ, ਉਸੇ ਦੀ ਛਾਤੀ ’ਚ ਪੁੱਤ ਨੇ ਮਾਰੀ ਗੋਲੀ (ਤਸਵੀਰਾਂ)


rajwinder kaur

Content Editor

Related News