ਤਰਸ ਦੇ ਆਧਾਰ 'ਤੇ ਨੌਕਰੀਆਂ ਦਾ ਮੁੱਦਾ ਭਖਣ ਮਗਰੋਂ ਪ੍ਰਤਾਪ ਬਾਜਵਾ ਦੀ ਵਿਧਾਇਕਾਂ ਨੂੰ ਸਲਾਹ
Monday, Jun 21, 2021 - 03:32 PM (IST)
ਜਲੰਧਰ/ਗੁਰਦਾਸਪੁਰ (ਹਰਮਨ)— ਰਾਜ ਸਭਾ ਦੇ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਦਿੱਤੀਆਂ ਗਈਆਂ ਨੌਕਰੀਆਂ ਨੂੰ ਲੈ ਕੇ ਦੋਹਾਂ ਵਿਧਾਇਕਾਂ ਨੂੰ ਇਸ ਫ਼ੈਸਲੇ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਫੇਸਬੁੱਕ 'ਤੇ ਪੋਸਟ ਪਾ ਆਪਣੇ ਪਿਤਾ ਸਤਨਾਮ ਸਿੰਘ ਬਾਜਵਾ ਅਤੇ ਵਿਧਾਇਕ ਰਾਕੇਸ਼ ਪਾਂਡੇ ਦੇ ਪਿਤਾ ਜੋਗਿੰਦਰ ਪਾਲ ਪਾਂਡੇ ਨੂੰ ਪੰਜਾਬ ਦੇ ਮਹਾਨ ਨੇਤਾ ਦੱਸਦਿਆਂ ਕਿਹਾ ਕਿ ਇਨ੍ਹਾਂ ਦੋਵਾਂ ਨੇਤਾਵਾਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ।
ਇਹ ਵੀ ਪੜ੍ਹੋ: ਜਨਮਦਿਨ ਦਾ ਕੇਕ ਕੱਟਣ ਜਾ ਰਿਹਾ ਸੀ ਸੁਖਮੀਤ, ਇਹ ਨਹੀਂ ਸੀ ਪਤਾ ਕਿ ਮੌਤ ਪਾ ਲਵੇਗੀ ਘੇਰਾ, ਰੇਕੀ ਤੋਂ ਬਾਅਦ ਹੋਇਆ ਕਤਲ
ਪੰਜਾਬ ਵਿੱਚ ਅੱਤਵਾਦ ਦੇ ਕਾਲੇ ਦੌਰ ਵਿੱਚ ਸਵ: ਸਤਨਾਮ ਸਿੰਘ ਬਾਜਵਾ ਅਤੇ ਜੋਗਿੰਦਰਪਾਲ ਪਾਂਡੇ ਨੇ ਲੋਕਾਂ ਦੀ ਸੇਵਾ ਕੀਤੀ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਇਨ੍ਹਾਂ ਦੋ ਮਹਾਨ ਨੇਤਾਵਾਂ ਨੇ ਪੰਜਾਬੀਅਤ ਦੀ ਸੱਚੀ ਭਾਵਨਾ ਨਾਲ ਨਿਰਸਵਾਰਥ ਸੇਵਾ ਕੀਤੀ ਅਤੇ ਰਾਜ ਦੇ ਲੋਕਾਂ ਦੀ ਬਿਹਤਰੀ ਅਤੇ ਖ਼ੁਸ਼ਹਾਲੀ ਲਈ ਹਮੇਸ਼ਾ ਯਤਨਸ਼ੀਲ ਰਹੇ। ਕਾਂਗਰਸ ਦੀ ਵਿਚਾਰਧਾਰਾ ਨੂੰ ਕਾਇਮ ਰੱਖਣ ਅਤੇ ਪੰਜਾਬ ਦੇ ਲੋਕਾਂ ਦੀ ਬਿਹਤਰੀ ਅਤੇ ਖੁਸ਼ਹਾਲੀ ਲਈ ਕੋਈ ਕਸਰ ਨਹੀਂ ਛੱਡੀ।
ਇਹ ਵੀ ਪੜ੍ਹੋ: ਜਲੰਧਰ: ਨਕੋਦਰ 'ਚ ਵੱਡੀ ਵਾਰਦਾਤ, ਗੁਆਂਢੀਆਂ ਨੇ ਧੋਖੇ ਨਾਲ ਨੌਜਵਾਨ ਨੂੰ ਘਰ ਬੁਲਾ ਕੇ ਦਿੱਤੀ ਰੂਹ ਕੰਬਾਊ ਮੌਤ
ਉਨ੍ਹਾਂ ਕਿਹਾ ਕਿ ਇਨ੍ਹਾਂ ਵਿਛੜੇ ਨੇਤਾਵਾਂ ਦੀਆਂ ਯਾਦਾਂ ਦਾ ਸਨਮਾਨ ਕਰਦੇ ਹੋਏ ਉਨ੍ਹਾਂ ਨੂੰ ਇਸ ਤੋਂ ਵੱਡੀ ਸ਼ਰਧਾਂਜਲੀ ਹੋਰ ਕੋਈ ਨਹੀਂ ਹੋਵੇਗੀ ਕਿ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਅਤੇ ਵਿਧਾਇਕ ਰਾਕੇਸ਼ ਪਾਂਡੇ ਸਵੈਇੱਛਾ ਦੇ ਤੌਰ 'ਤੇ ਆਪਣੇ ਪੁੱਤਰਾਂ ਨੂੰ ਮਿਲੀਆਂ ਨੌਕਰੀਆਂ ਦੀ ਪੇਸ਼ਕਸ਼ ਛੱਡ ਦੇਣ। ਵਿਸ਼ੇਸ ਤੌਰ 'ਤੇ ਉਨਾਂ ਆਪਣੇ ਭਰਾ ਫਤਹਿਜੰਗ ਸਿੰਘ ਬਾਜਵਾ ਨੂੰ ਇਹ ਪੇਸ਼ਕਸ਼ ਸਵੀਕਾਰ ਨਾ ਕਰਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ: ਜਲੰਧਰ ਦੇ ਗੁਰੂ ਨਾਨਕ ਮਿਸ਼ਨ ਚੌਕ ’ਚ ਸਿੱਖਾਂ ਨੇ ਗੱਤਕਾ ਖੇਡ ਮਨਾਇਆ ‘ਵਿਸ਼ਵ ਯੋਗ ਦਿਵਸ’
ਇਥੇ ਜ਼ਿਕਰਯੋਗ ਹੈ ਕਿ ਬਾਜਵਾ ਨੇ ਇਹ ਬਿਆਨ ਉਸ ਸਮੇਂ ਦਿੱਤਾ ਹੈ ਜਦੋਂ ਪੂਰੇ ਪੰਜਾਬ ਵਿੱਚ ਇਨ੍ਹਾਂ ਦੋ ਨੌਕਰੀਆਂ ਨੂੰ ਲੈ ਕੇ ਕਾਂਗਰਸ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾ ਸਿਰਫ਼ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਏ ਹਨ ਅਤੇ ਨਾਲ ਹੀ ਉਨ੍ਹਾਂ ਦੀ ਆਪਣੀ ਪਾਰਟੀ ਨਾਲ ਸਬੰਧਤ ਕਈ ਕੈਬਨਿਟ ਮੰਤਰੀ ਅਤੇ ਵਿਧਾਇਕ ਵੀ ਇਨ੍ਹਾਂ ਨਿਯੁਕਤੀਆਂ 'ਤੇ ਸਵਾਲ ਖੜ੍ਹੇ ਕਰ ਰਹੇ ਹਨ। ਅਜਿਹੀ ਸਥਿਤੀ ਵਿੱਚ ਪ੍ਰਤਾਪ ਸਿੰਘ ਬਾਜਵਾ 'ਤੇ ਵੀ ਵਿਰੋਧੀ ਧਿਰਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਸਨ ਕਿ ਜਦੋਂ ਬਾਜਵਾ ਦੇ ਸਕੇ ਭਰਾ ਅਤੇ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਦੇ ਪੁੱਤਰ ਨੂੰ ਵੀ ਇਕ ਨੌਕਰੀ ਮਿਲੀ ਹੈ ਤਾਂ ਅਜਿਹੀ ਸਥਿਤੀ ਵਿੱਚ ਪ੍ਰਤਾਪ ਸਿੰਘ ਬਾਜਵਾ ਦਾ ਸਟੈਂਡ ਕੀ ਹੋਵੇਗਾ? ਇਸ ਦੇ ਬਾਅਦ ਅੱਜ ਬਾਜਵਾ ਨੇ ਆਪਣੀ ਭਾਵਨਾ ਅਤੇ ਸਟੈਂਡ ਸਪਸ਼ਟ ਕਰ ਦਿੱਤਾ ਹੈ, ਜਿਸ ਦੇ ਬਾਅਦ ਹੁਣ ਵੇਖਣ ਵਾਲੀ ਗੱਲ ਹੋਵੇਗੀ ਕਿ ਬਾਜਵਾ ਦੇ ਭਰਾ ਫਤਿਹਜੰਗ ਸਿੰਘ ਬਾਜਵਾ ਇਸ ਸਬੰਧੀ ਕੀ ਫ਼ੈਸਲਾ ਲੈਂਦੇ ਹਨ।
ਇਹ ਵੀ ਪੜ੍ਹੋ: ਜਲੰਧਰ 'ਚ ਮਨਾਇਆ ਗਿਆ 'ਵਿਸ਼ਵ ਯੋਗ ਦਿਵਸ', ਵੇਖੋ ਤਸਵੀਰਾਂ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।