ਹਾਈਕਮਾਨ ਨੂੰ ਮਿਲਣ ਦੇ ਬਾਅਦ ਬੋਲੇ ਪ੍ਰਤਾਪ ਬਾਜਵਾ, ਦੱਸਿਆ ਕਿਹੜੇ ਮੁੱਦਿਆਂ ’ਤੇ ਹੋਈ ਚਰਚਾ (ਵੀਡੀਓ)
Wednesday, Jun 23, 2021 - 03:52 PM (IST)
ਜਲੰਧਰ/ਚੰਡੀਗੜ੍ਹ— ਪੰਜਾਬ ਕਾਂਗਰਸ ਵਿਚ ਚੱਲ ਰਹੇ ਕਾਟੋ-ਕਲੇਸ਼ ਨੂੰ ਲੈ ਕੇ ਹਾਈਕਮਾਨ ਨਾਲ ਮੁਲਾਕਾਤਾਂ ਦਾ ਦੌਰ ਲਗਾਤਾਰ ਜਾਰੀ ਹੈ। ਹਾਈਕਮਾਨ ਨਾਲ ਮੁਲਾਕਾਤ ਦੇ ਬਾਅਦ ਪ੍ਰਤਾਪ ਸਿੰਘ ਬਾਜਵਾ ਨੇ ਮੀਡੀਆ ਨਾਲ ਗੱਲਬਾਤ ਕੀਤੀ। ਬਾਜਵਾ ਨੇ ਕਿਹਾ ਮੇਰੀ ਰਾਹੁਲ ਗਾਂਧੀ ਨਾਲ ਪਾਰਟੀ ਦੇ ਸਿਆਸੀ ਹਾਲਾਤ ਅਤੇ ਆਉਣ ਵਾਲੀਆਂ ਚੋਣਾਂ ਸਣੇ ਕਈ ਮਸਲਿਆਂ ’ਤੇ ਚਰਚਾ ਹੋਈ ਹੈ। ਉਨ੍ਹਾਂ ਕਿਹਾ ਕਿ ਚੋਣਾਂ ਜਿੱਤਣ ਨੂੰ ਲੈ ਕੇ ਮੈਂ ਰਾਹੁਲ ਗਾਂਧੀ ਨੂੰ ਆਪਣਾ ਪੁਆਇੰਟ ਆਫ ਵਿਊ ਦੱਸ ਦਿੱਤਾ ਹੈ।
ਇਹ ਵੀ ਪੜ੍ਹੋ: ਜਲੰਧਰ: ਔਰਤ ਦੀ ਨਗਨ ਵੀਡੀਓ ਬਣਾ ਕੇ ਕੀਤਾ ਬਲੈਕਮੇਲ, ਫਿਰ ਸੋਸ਼ਲ ਮੀਡੀਆ ’ਤੇ ਕਰ ਦਿੱਤੀ ਵਾਇਰਲ
ਮੁੱਖ ਮੰਤਰੀ ਖ਼ਿਲਾਫ਼ ਨਵਜੋਤ ਸਿੰਘ ਸਿੱਧੂ ਵੱਲੋਂ ਕੀਤੀ ਜਾ ਰਹੀ ਰੋਜ਼ਾਨਾ ਦੀ ਬਿਆਨਬਾਜ਼ੀ ਦੇ ਸਵਾਲ ’ਤੇ ਉਨ੍ਹਾਂ ਨੇ ਕਿਹਾ ਕਿ ਸਿੱਧੂ ਬਾਰੇ ਹਾਈਕਮਾਨ ਨੂੰ ਸਭ ਪਤਾ ਹੈ ਅਤੇ ਇਸ ਬਾਰੇ ਉਹ ਹੀ ਚਰਚਾ ਕਰ ਸਕਦੇ ਹਨ। ਇਕ-ਇਕ ਮਸਲੇ ’ਤੇ ਰਾਹੁਲ ਗਾਂਧੀ ਨਾਲ ਚਰਚਾ ਕੀਤੀ ਗਈ ਹੈ। ਪ੍ਰਧਾਨ ਬਦਲਣ ਦੇ ਮੁੱਦੇ ’ਤੇ ਬਾਜਵਾ ਨੇ ਕਿਹਾ ਕਿ ਕਿਸ ਨੂੰ ਬਦਲਣਾ ਹੈ ਜਾਂ ਕਿਸ ਨੂੰ ਪਾਰਟੀ ਵਿਚ ਲੈ ਕੇ ਆਉਣ ਹੈ, ਇਸ ਬਾਰੇ ਮੈਨੂੰ ਬਾਰੇ ਕੁਝ ਨਹੀਂ ਪਤਾ ਅਤੇ ਜੇਕਰ ਮੈਨੂੰ ਪਤਾ ਵੀ ਹੈ ਤਾਂ ਮੈਂ ਇਸ ਸਮੇਂ ਕੈਮਰੇ ਸਾਹਮਣੇ ਕੁਝ ਨਹੀਂ ਕਹਿ ਸਕਦਾ।
ਇਹ ਵੀ ਪੜ੍ਹੋ: ਸੁਖਮੀਤ ਡਿਪਟੀ ਕਤਲ ਕਾਂਡ 'ਚ ਸਾਹਮਣੇ ਆਈ ਨਵੀਂ ਗੱਲ, ਕਬੱਡੀ ਖਿਡਾਰੀ ਦੀ ਕਾਰ ਦਾ ਨੰਬਰ ਲਾ ਕੇ ਆਏ ਸਨ ਮੁਲਜ਼ਮ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਾਈਕਮਾਨ ਵੱਲੋਂ ਕਿਉਂ ਦਿੱਲੀ ਬੁਲਾਇਆ ਗਿਆ, ਇਸ ਸਵਾਲ ਦੇ ਜਵਾਬ ’ਤੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੈਨੂੰ ਨਹੀਂ ਪਤਾ ਕਿ ਕਿਉਂ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਬੁਲਾਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਹਾਈਕਮਾਨ ਨੇ ਉਨ੍ਹਾਂ ਨੂੰ ਬੁਲਾਇਆ ਹੈ ਤਾਂ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਦੇ ਹੀ ਮੁੱਖ ਮੰਤਰੀ ਹਨ, ਤਾਂ ਉਨ੍ਹਾਂ ਨੂੰ ਆਉਣਾ ਹੀ ਪਾਵੇਗਾ। ਜਾਖੜ ਨਾਲ ਮਤਭੇਦਾਂ ’ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਮੇਰੇ ਜਾਖੜ ਨਾਲ ਕੋਈ ਮਤਭੇਦ ਨਹੀਂ ਹਨ। ਅਸੀਂ ਸਾਰੇ ਹੀ ਇਕ ਹਾਂ। ਉਨ੍ਹਾਂ ਕਿਹਾ ਕਿ ਪਾਰਟੀ ’ਚ ਚੱਲ ਰਿਹਾ ਵਿਵਾਦ ਇਕ ਹਫ਼ਤੇ ਦੇ ਅੰਦਰ ਸਾਰਾ ਮਸਲਾ ਹੱਲ ਹੋ ਜਾਵੇਗਾ।
ਇਹ ਵੀ ਪੜ੍ਹੋ: ਜਲੰਧਰ ਦੀ ਇਸ ਬੀਬੀ ਨੇ ਵਿਦੇਸ਼ ’ਚ ਗੱਡੇ ਝੰਡੇ, ਕੈਨੇਡਾ ’ਚ ਮੰਤਰੀ ਬਣ ਕੇ ਚਮਕਾਇਆ ਪੰਜਾਬ ਦਾ ਨਾਂ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।