ਕਿਸਾਨ ਅੰਦੋਲਨ 'ਤੇ ਬੋਲੇ ਪ੍ਰਤਾਪ ਸਿੰਘ ਬਾਜਵਾ, ਆਖੀ ਵੱਡੀ ਗੱਲ
Wednesday, Dec 09, 2020 - 08:20 PM (IST)
ਮੋਗਾ : ਕਾਂਗਰਸ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਹਾਂ ਜਾਂ ਨਾ 'ਤੇ ਨਾ ਜਾਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਪ੍ਰਤਾਪ ਬਾਜਵਾ ਨੇ ਕਿਸਾਨਾਂ ਨੂੰ ਆਖਿਆ ਹੈ ਕਿ ਜੇਕਰ ਕਿਸਾਨਾਂ ਕੇਂਦਰ ਤੋਂ ਖੇਤੀ ਕਾਨੂੰਨ ਰੱਦ ਕਰਵਾਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਇਕਜੁਟਤਾ ਦਿਖਾਉਣੀ ਹੋਵੇਗੀ। ਬਾਜਵਾ ਨੇ ਕਿਹਾ ਕਿ ਕਿਸਾਨਾਂ ਨੂੰ ਕੇਂਦਰ ਨਾਲ ਗੱਲਬਾਤ ਲਈ ਇਕੱਲਿਆਂ ਨਾ ਜਾਣ ਦੀ ਬਜਾਏ ਸਗੋਂ ਇਕਜੁੱਟ ਹੋ ਕੇ ਜਾਣਾ ਚਾਹੀਦਾ ਹੈ। ਜੇਕਰ ਕਿਸਾਨ ਇਕੱਠਿਆਂ ਹੋ ਕੇ ਚੱਲਦੇ ਹਨ ਤਾਂ ਹੀ ਇਹ ਕਾਨੂੰਨ ਰੱਦ ਕਰਵਾਏ ਸਕਦੇ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਜਿੱਥੇ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਵਿਚ ਸੁਧਾਰਾਂ ਦੀ ਗੱਲ ਆਖ ਕੇ ਅੰਦੋਲਨ ਖ਼ਤਮ ਕਰਨ ਦੀ ਅਪੀਲ ਕਰ ਰਹੀ ਹੈ, ਉਥੇ ਹੀ ਕਿਸਾਨ ਜਥੇਬੰਦੀਆਂ ਸਾਫ਼ ਆਖ ਚੁੱਕੀਆਂ ਹਨ ਕਿ ਜਦੋਂ ਇਹ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤਕ ਸੰਘਰਸ਼ ਜਾਰੀ ਰਹੇਗਾ। ਮੀਟਿੰਗ ਦੌਰਾਨ ਵੀ ਕਿਸਾਨ ਕੇਂਦਰੀ ਮੰਤਰੀਆਂ ਨੂੰ ਸਾਫ਼ ਆਖ ਚੁੱਕੇ ਹਨ ਕਿ ਉਨ੍ਹਾਂ ਨੂੰ ਹਾਂ ਜਾਂ ਨਾ ਵਿਚ ਜਵਾਬ ਦੇ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਕਿਸਾਨਾਂ ਦੇ ਹੱਕ 'ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
ਕੇਂਦਰ ਨੇ ਕਿਸਾਨਾਂ ਨੂੰ ਭੇਜਿਆ ਪ੍ਰਸਤਾਵ
ਦੱਸਣਯੋਗ ਹੈ ਕਿ ਦਿੱਲੀ ਬਾਰਡਰ 'ਤੇ ਲੱਗੇ ਧਰਨੇ ਦੇ 14ਵੇਂ ਦਿਨ ਸਰਕਾਰ ਨੇ ਕਿਸਾਨਾਂ ਨੂੰ ਕਾਨੂੰਨਾਂ 'ਚ ਸੋਧ ਨੂੰ ਲੈ ਕੇ ਇਕ ਪ੍ਰਸਤਾਵ ਭੇਜਿਆ ਹੈ। ਪ੍ਰਸਤਾਵ ਮਿਲਣ ਤੋਂ ਬਾਅਦ ਹੁਣ ਕਿਸਾਨ ਸੰਗਠਨਾਂ ਦੀ ਬੈਠਕ ਹੋ ਰਹੀ ਹੈ। ਅਜੇ ਪੰਜਾਬ ਦੇ 32 ਕਿਸਾਨ ਜਥੇਬੰਦੀਆਂ ਸਿੰਘੂ ਬਾਰਡਰ 'ਤੇ ਮੀਟਿੰਗ ਕਰ ਰਹੀਆਂ ਹਨ। ਇਸ ਤੋਂ ਬਾਅਦ 8 ਹੋਰ ਜਥੇਬੰਦੀਆਂ ਵੀ ਆਉਣਗੀਆਂ, ਜਿਸ ਤੋਂ ਬਾਅਦ ਰਾਸ਼ਟਰੀ ਪੱਧਰ ਦੇ ਅੰਦੋਲਨ ਦੀ ਬੈਠਕ ਹੋਵੇਗੀ। ਇਸ ਵਿਚ ਕਿਸਾਨ ਨੇਤਾ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਇਹ ਕਿਸਾਨਾਂ ਦੇ ਸਨਮਾਨ ਦੀ ਗੱਲ ਹੈ, ਅਜਿਹੇ 'ਚ ਕਿਸਾਨ ਆਪਣੀ ਗੱਲ ਤੋਂ ਪਿੱਛੇ ਨਹੀਂ ਹਟਣਗੇ। ਸਰਕਾਰ ਨੇ ਸਿਰਫ਼ ਸੋਧ ਦਾ ਪ੍ਰਸਤਾਵ ਭੇਜਿਆ ਹੈ, ਜੋ ਕਿਸਾਨਾਂ ਨੂੰ ਮਨਜ਼ੂਰ ਨਹੀਂ ਹੈ।
ਇਹ ਵੀ ਪੜ੍ਹੋ : ਕੇਂਦਰ ਸਰਕਾਰ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਲਈ ਢੀਂਡਸਾ ਧੜੇ ਦਾ ਵੱਡਾ ਐਲਾਨ