ਪ੍ਰਤਾਪ ਸਿੰਘ ਬਾਜਵਾ ਨੇ ਸ਼ਾਇਰੀ ਅੰਦਾਜ਼ ’ਚ ਕਿਸਾਨਾਂ ਦੇ ਹੱਕ ’ਚ ਆਵਾਜ਼ ਕੀਤੀ ਬੁਲੰਦ, ਕਿਹਾ ‘ਆਪਣੀ ਜੰਗ ਜਾਰੀ ਰੱਖੋ’

08/10/2021 1:27:24 PM

ਗੁਰਦਾਸਪੁਰ (ਸਰਬਜੀਤ): ਕਿਸਾਨਾਂ ਦੇ ਹੱਕ ’ਚ ਆਪਣੀ ਆਵਾਜ਼ ਬੁਲੰਦ ਕਰਨ ਵਾਲੇ ਗੁਰਦਾਸਪੁਰ ਤੋਂ ਸਾਬਕਾ ਮੈਂਬਰ ਪਾਰਲੀਮੈਂਟ, ਸਾਬਕਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਟਵਿੱਟਰ ’ਤੇ ਕਿਸਾਨਾਂ ਦੇ ਹੱਕ ’ਚ ਪੋਸਟ ਜਾਰੀ ਕਰਕੇ ਕਿਸਾਨਾਂ ਨੂੰ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਆਪਣੀ ਜੰਗ ਜਾਰੀ ਰੱਖਣ ਦਾ ਸੰਦੇਸ਼ ਦਿੱਤਾ।ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਸ਼ਾਇਰੀ ਅੰਦਾਜ਼ ’ਚ ਕਿਹਾ ਕਿ ‘ ਚੀਰ ਦਿੰਦੇ ਨੇ ਪਹਾੜ ਹੁੰਦਾ ਜਿੰਨਾਂ ਨੂੰ ਜਾਨੂੰਨ, ਰਹਿ ਕੇ ਮੰਜ਼ਿਲਾਂ ਤੋਂ ਦੂਰ ਕਿੱਥੇ ਮਿਲਦਾ ਏ ਸੁਕੂਨ, ਹਾਰਦੇ ਹੀ ਹੁੰਦੇ ਮਰਦ ਦਲੇਰ, ਹੌਂਸਲਾ ਬਣਾ ਕੇ ਤੁਸੀਂ ਕਿਸਾਨ ਵੀਰੋਂ ਰੱਖੋਂ, ਆਪਣੀ ਜੰਗ ਜਾਰੀ ਰੱਖੋਂ, ਅਤੇ ਜਿੱਤਾਂਗੇ ਜ਼ਰੂਰ।

ਇਹ ਵੀ ਪੜ੍ਹੋ :  ਜਲੰਧਰ ਦੇ ਇੰਡਸਟ੍ਰੀਅਲ ਏਰੀਏ ’ਚ ਪਾਈਪ ਫੈਕਟਰੀ ’ਚ ਲੱਗੀ ਭਿਆਨਕ ਅੱਗ, ਸਾਰੀ ਫੈਕਟਰੀ ਸੜ ਕੇ ਹੋਈ ਸੁਆਹ (ਤਸਵੀਰਾਂ)

ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨ ਭਰਾਵਾਂ ਨੂੰ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਆਪਣੀ ਜੰਗ ਜਾਰੀ ਰੱਖਣ ਦਾ ਜਿੱਥੇ ਸੰਦੇਸ਼ ਦਿੱਤਾ ਅਤੇ ਉਨ੍ਹਾਂ ਦਾ ਹੌਂਸਲਾ ਵਧਾਇਆ। ਜਦਕਿ ਪ੍ਰਤਾਪ ਸਿੰਘ ਬਾਜਵਾ ਵੱਲੋਂ ਪਿਛਲੇਂ ਦਿਨੀਂ ਵੀ ਇਕ ਵੀਡੀਓ ਜਾਰੀ ਕਰਕੇ ਦੇਸ਼ ਦੇ ਪ੍ਰਧਾਨ ਨਰਿੰਦਰ ਮੋਦੀ ਨੂੰ ਕਿਸਾਨਾਂ ਦੇ ਥੋਪੇ ਗਏ ਜਬਰੀ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਇਨ੍ਹਾਂ ਕਾਲੇ ਕਾਨੂੰਨਾਂ ਕਾਰਨ ਖੁਸ਼ ਨਹੀਂ ਹੈ ਤਾਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਕਾਨੂੰਨ ਤੁਰੰਤ ਰੱਦ ਕਰਕੇ ਕਿਸਾਨਾਂ ਨੂੰ ਰਾਹਤ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇਂ 9 ਮਹੀਨਿਆਂ ਤੋਂ ਕਿਸਾਨ ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਡਟੇ ਹੋਏ ਹਨ, ਪਰ ਕੇਂਦਰ ਦੀ ਮੋਦੀ ਸਰਕਾਰ ’ਤੇ ਕੋਈ ਅਸਰ ਨਹੀਂ ਹੋ ਰਿਹਾ। ਜਦਕਿ ਪ੍ਰਤਾਪ ਸਿੰਘ ਬਾਜਵਾ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਦ ਤੱਕ ਉਕਤ ਕਾਨੂੰਨ ਰੱਦ ਨਹੀਂ ਹੁੰਦੇ , ਉਨ੍ਹਾਂ ਵੱਲੋਂ ਸੰਸਦ ਨਹੀਂ ਚੱਲਣ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ :  ਡੀ.ਜੀ.ਪੀ. ਦਾ ਵੱਡਾ ਖ਼ੁਲਾਸਾ: ਪੰਜਾਬ ’ਚ ਅੱਤਵਾਦ ਨੂੰ ਮੁੜ ਸੁਰਜੀਤ ਕਰਨ ਦੀਆਂ ਕੋਸ਼ਿਸ਼ਾਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

Shyna

This news is Content Editor Shyna