ਰੇਲ ਮੰਤਰੀ ਨੂੰ ਮਿਲੇ ਪ੍ਰਤਾਪ ਬਾਜਵਾ ਤੇ ਦੂਲੋਂ, ਮਾਲ ਗੱਡੀਆਂ ਬਹਾਲ ਕਰਨ ਦੀ ਕੀਤੀ ਮੰਗ (ਵੀਡੀਓ)

11/05/2020 6:15:27 PM

ਜਲੰਧਰ/ਨਵੀਂ ਦਿੱਲੀ/ਚੰਡੀਗੜ੍ਹ— ਰੇਲ ਮੰਤਰੀ ਪਿਊਸ਼ ਗੋਇਲ ਦੇ ਨਾਲ ਅੱਜ ਪੰਜਾਬ ਤੋਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋਂ ਨੇ ਦਿੱਲੀ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਪਿਊਸ਼ ਗੋਇਲ ਨੂੰ ਪੰਜਾਬ ਲਈ ਮਾਲ ਗੱਡੀਆਂ ਦੀਆਂ ਸੇਵਾਵਾਂ ਬਹਾਲ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਦੋਹਾਂ ਆਗੂਆਂ ਵੱਲੋਂ ਪਿਊਸ਼ ਗੋਇਲ ਨੁੰ ਮੰਗ ਪੱਤਰ ਵੀ ਸੌਂਪਿਆ ਗਿਆ। ਮੰਗ ਪੱਤਰ 'ਚ ਉਨ੍ਹਾਂ ਨੇ ਸੂਬੇ 'ਚ ਖਾਦ ਅਤੇ ਕੋਲੇ ਦੀ ਘਾਟ ਦਾ ਮਾਮਲਾ ਵੀ ਉਠਾਇਆ।

ਇਹ ਵੀ ਪੜ੍ਹੋ:  ਜਲੰਧਰ 'ਚ ਕਿਸਾਨਾਂ ਦਾ ਚੱਕਾ ਜਾਮ, ਵੇਖੋ ਮੌਕੇ ਦੀਆਂ ਤਸਵੀਰਾਂ

PunjabKesari

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਸੀਂ ਪਿਊਸ਼ ਗੋਇਲ ਨੂੰ ਮਿਲ ਕੇ ਇਹ ਖਦਸ਼ਾ ਜ਼ਾਹਰ ਕੀਤਾ ਹੈ ਕਿ ਪੰਜਾਬ ਅੱਜ ਖ਼ਤਰਨਾਕ ਹਾਲਾਤ 'ਚੋਂ ਲੰਘ ਰਿਹਾ ਹੈ। ਪਿਊਸ਼ ਗੋਇਲ ਨੂੰ ਪੰਜਾਬ ਦੇ ਹਾਲਾਤ ਤੋਂ ਜਾਣੂ ਕਰਵਾਉਂਦੇ ਹੋਏ ਉਨ੍ਹਾਂ ਕਿਹਾ ਕਿ ਕੋਲੇ ਦੀ ਕਮੀ ਕਾਰਨ ਪ੍ਰਾਈਵੇਟ ਥਰਮਲ ਪਲਾਂਟ ਬੰਦ ਹੋ ਚੁੱਕੇ ਹਨ। ਪੰਜਾਬ 'ਚ ਕਣਕ ਦੀ ਬਿਜਾਈ ਲਈ ਬਿਜਲੀ ਦੀ ਬੇਹੱਦ ਲੋੜ ਹੁੰਦੀ ਹੈ ਅਤੇ ਟਿਊਬਵੈੱਲ ਦੇ ਜ਼ਰੀਏ ਹੀ ਪਾਣੀ ਲਗਾਇਆ ਜਾਵੇਗਾ।

ਇਹ ਵੀ ਪੜ੍ਹੋ:  ਨਵਾਂਸ਼ਹਿਰ ਪੁਲਸ ਵੱਲੋਂ 4 ਗੋਦਾਮਾਂ 'ਚ ਛਾਪੇਮਾਰੀ, ਵੱਡੀ ਮਾਤਰਾ 'ਚ ਬਰਾਮਦ ਕੀਤਾ ਪਟਾਕਿਆਂ ਦਾ ਜਖ਼ੀਰਾ

PunjabKesari

ਪੰਜਾਬ 'ਚ ਅੱਗੇ ਹੀ ਪੰਜ ਘੰਟਿਆਂ ਦਾ ਬਿਜਲੀ ਦੇ ਕੱਟ ਲੱਗ ਰਹੇ ਹਨ ਜੇਕਰ ਇਹ ਸਮੱਸਿਆ ਹੱਲ ਨਾ ਹੋਈ ਤਾਂ ਹੋਰ ਵੀ ਅੱਗੇ ਵੱਧ ਜਾਵੇਗੀ। ਬਾਜਵਾ ਨੇ ਕਿਹਾ ਕਿ ਕਿਸਾਨ ਤਾਂ ਪਹਿਲਾਂ ਹੀ ਬੇਹੱਦ ਮਾਯੂਸ ਹਨ ਅਤੇ ਉਨ੍ਹਾਂ ਨੂੰ ਮਹਿੰਗੀ ਚੀਜ਼ ਲੈਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਬਿਜਾਈ 'ਚ ਡੀ. ਏ. ਪੀ. ਖਾਦ, ਯੂਰੀਆ ਖਾਦ ਦੀ ਬੇਹੱਦ ਲੋੜ ਹੁੰਦੀ ਹੈ, ਜੋਕਿ ਨਹੀਂ ਮਿਲ ਰਹੀ ਹੈ। ਇਹ ਬਲੈਕ ਮਾਰਕੀਟਿੰਗ 'ਚ ਵਿੱਕ ਰਹੀ ਹੈ। ਪ੍ਰਤਾਪ ਬਾਜਵਾ ਨੇ ਕਿਹਾ ਕਿ ਪੰਜਾਬ ਨੂੰ ਇੰਡਸਟਰੀ ਨੂੰ ਹਜ਼ਾਰਾਂ ਕਰੋੜਾਂ ਦਾ ਨੁਕਸਾਨ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜਿੰਨੀ ਵੀ ਸਾਡੀ ਪੈਰਾ ਮਿਲਟਰੀ ਫੋਰਸ ਹੈ, ਉਨ੍ਹਾਂ ਨੂੰ ਜ਼ਰੂਰੀ ਵਸਤੂਆਂ ਮਾਲ ਗੱਡੀਆਂ ਦੇ ਜ਼ਰੀਏ ਹੀ ਭੇਜੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਰੇਲਵੇ ਟਰੈਕ ਖੁੱਲ੍ਹੇਗਾ ਤਾਂ ਹੀ ਉਨ੍ਹਾਂ ਜ਼ਰੂਰੀ ਵਸਤਾਂ ਮੁਹੱਈਆ ਹੋਣਗੀਆਂ। ਉਨ੍ਹਾਂ ਕਿਹਾ ਕਿ ਰੇਲਵੇ ਮੰਤਰੀ ਵੱਲੋਂ ਰੇਲਵੇ ਟਰੈਕ ਖੋਲ੍ਹਣ ਦਾ ਭਰੋਸਾ ਜਤਾਇਆ ਗਿਆ ਹੈ।

ਇਹ ਵੀ ਪੜ੍ਹੋ: ਦੁੱਖਦਾਇਕ ਖ਼ਬਰ: ਸੁਲਤਾਨਪੁਰ ਲੋਧੀ 'ਚ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਧਰਨਾ ਦੇ ਰਹੇ ਕਿਸਾਨ ਦੀ ਹੋਈ ਮੌਤ

ਉਨ੍ਹਾਂ ਕਿਹਾ ਕਿ ਪਿਊਸ਼ ਗੋਇਲ ਵੱਲੋਂ ਇਹ ਕਿਹਾ ਗਿਆ ਹੈ ਕਿ ਉਨ੍ਹਾਂ ਵੱਲੋਂ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਰੇਲਵੇ ਟਰੈਕ ਦੀ ਸੇਫਟੀ ਦੀ ਜ਼ਿੰਮੇਵਾਰੀ ਲੈਣ ਦਾ ਭਰੋਸਾ ਦੇਣ ਲਈ ਕਿਹਾ ਗਿਆ ਹੈ ਤਾਂਕਿ ਰੇਲਵੇ ਟਰੈਕ 'ਤੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਜਾਵੇ। ਇਸ ਤੋਂ ਇਲਾਵਾ ਬਾਜਵਾ ਨੇ ਮੁੱਖ ਮੰਤਰੀ ਨੂੰ ਅਪੀਲ ਕਰਦੇ ਕਿਹਾ ਕਿ ਪਿਊਸ਼ ਗੋਇਲ ਦੇ ਨਾਲ ਬੈਠ ਕੇ ਇਸ ਮੁੱਦੇ 'ਤੇ ਗੱਲਬਾਤ ਕਰਨ ਅਤੇ ਇਸ ਸਮੱਸਿਆ ਦਾ ਹੱਲ ਕੱਢਣ ਤਾਂਕਿ ਪੰਜਾਬ ਨੂੰ ਬਚਾਇਆ ਜਾ ਸਕੇ।

ਇਹ ਵੀ ਪੜ੍ਹੋ:  ਟਾਂਡਾ: ਚੌਲਾਂਗ ਟੋਲ ਪਲਾਜ਼ਾ 'ਤੇ ਫੁੱਟਿਆ ਕਿਸਾਨਾਂ ਦਾ ਗੁੱਸਾ, ਸਰਕਾਰ ਖ਼ਿਲਾਫ਼ ਕੱਢੀ ਭੜਾਸ


shivani attri

Content Editor

Related News