ਸੈਸ਼ਨ 'ਚ ਬਹਿਸ ਮਗਰੋਂ ਵਿਧਾਨਸਭਾ 'ਚੋਂ ਬਾਹਰ ਆਏ ਪ੍ਰਤਾਪ ਸਿੰਘ ਬਾਜਵਾ ਨੇ ਸਰਕਾਰ 'ਤੇ ਕੱਸੇ ਤੰਜ

03/06/2024 4:38:22 PM

ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੀ ਚੌਥੇ ਦਿਨ ਦੀ ਕਾਰਵਾਈ ਦੌਰਾਨ ਬੀਤੇ ਦਿਨ ਪੇਸ਼ ਕੀਤੇ ਗਏ ਬਜਟ ਬਾਰੇ ਬੋਲਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਜਿਹੜੀਆਂ ਮੁੱਖ ਗਾਰੰਟੀਆਂ ਦਿੱਤੀਆਂ ਸੀ, ਉਹ ਬਜਟ 'ਚ ਵਿਖਾਈ ਨਹੀਂ ਦਿੱਤੀਆਂ। ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਵਿਰੋਧੀ ਧਿਰ ਵੱਲੋਂ ਬੋਲਣ ਦਾ ਸਮਾਂ ਨਾ ਦੇਣ ਨੂੰ ਲੈ ਕੇ ਰੌਲਾ ਪਾ ਦਿੱਤਾ ਗਿਆ। ਇਸ ਤੋਂ ਬਾਅਦ ਗੁੱਸੇ 'ਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਾਰਸ਼ਲਾਂ ਨੂੰ ਹੁਕਮ ਦਿੱਤੇ ਕਿ ਸੰਦੀਪ ਜਾਖੜ ਨੂੰ ਛੱਡ ਕੇ ਜੋ ਕਾਂਗਰਸੀ ਰੌਲਾ ਪਾ ਰਹੇ ਹਨ, ਉਨ੍ਹਾਂ ਨੂੰ ਬਾਹਰ ਕੱਢ ਦਿੱਤਾ ਜਾਵੇ। 

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ 'ਚ ਵੱਡੀ ਵਾਰਦਾਤ, ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼

ਵਿਧਾਨ ਸਭਾ ਵਿਚੋਂ ਬਾਹਰ ਆਉਣ ਮਗਰੋਂ ਪ੍ਰਤਾਪ ਸਿੰਘ ਬਾਜਵਾ ਨੇ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਉਹ ਹੁਣ ਤੱਕ 40 ਹਜ਼ਾਰ 437 ਮੁਲਾਜ਼ਮਾਂ ਦੀ ਭਰਤੀ ਕਰ ਚੁੱਕੀ ਹੈ। ਇਸ ਦੇ ਸਾਰੇ ਵੇਰਵੇ ਦਿੱਤੇ ਜਾਣੇ ਚਾਹੀਦੇ ਹਨ। ਦੱਸਿਆ ਜਾਣਾ ਚਾਹੀਦਾ ਹੈ ਕਿ ਕਿੰਨੇ ਪੰਜਾਬੀਆਂ ਅਤੇ ਗੈਰ-ਪੰਜਾਬੀਆਂ ਨੂੰ ਭਰਤੀ ਕੀਤਾ ਗਿਆ ਸੀ। ਕੀ ਠੇਕਾ ਮੁਲਾਜ਼ਮ ਵੀ ਇਸ ਵਿੱਚ ਸ਼ਾਮਲ ਹਨ? ਉਥੇ ਹੀ ਇਹ ਵੀ ਦੱਸਿਆ ਜਾਣਾ ਚਾਹੀਦਾ ਹੈ ਕਿ ਇਸ ਵਿਚ ਕਿੰਨੇ ਐਕਸ ਸਰਵਿਸ ਮੈਨ ਕਿੰਨੇ ਹਨ। ਉਨ੍ਹਾਂ ਕਿਹਾ ਕਿ ਕੋਈ ਪੰਜਾਬੀ ਇਥੇ ਭਰਤੀ ਨਹੀਂ ਹੋ ਰਿਹਾ, ਜਿੱਥੇ 60 ਫ਼ੀਸਦੀ ਭਰਤੀ ਹੋਣੀ ਚਾਹੀਦੀ ਹੈ, ਉਥੇ ਹੀ 5 ਤੋਂ 7 ਫ਼ੀਸਦੀ ਹੋ ਰਹੀ ਹੈ। 

ਰਾਜਾ ਵੜਿੰਗ ਨੇ ਕਿਹਾ ਕਿ ਸਰਕਾਰ ਨੂੰ ਇਕ ਬਿਲ ਲੈ ਕੇ ਆਉਣਾ ਚਾਹੀਦਾ ੈਹੈ ਕਿ ਅੱਜ ਤੋਂ ਬਾਅਦ ਬਾਹਰ ਦਾ ਕੋਈ ਵੀ ਪੰਜਾਬੀ ਇਥੇ ਆ ਕੇ ਨੌਕਰੀ ਨਹੀਂ ਲੱਗੇਗਾ।  ਉਥੇ ਹੀ ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣਾ ਚੁੱਕਿਆ ਹੋਇਆ ਕਰਜ਼ ਤਾਂ ਦੱਸ ਦਿੱਤਾ ਹੈ ਪਰ ਅਜੇ ਤੱਕ ਬੋਰਡਾਂ ਦਾ ਕਰਜ਼ ਨਹੀਂ ਦੱਸਿਆ। ਨਵੀਂ ਪੈਨਸ਼ਨ ਸਕੀਮ ਦੇ ਬਾਰੇ ਵੀ ਵਿਸਥਾਰ ਵਿਚ ਸੂਚੀ ਦਿੱਤੀ ਜਾਵੇ। 

ਇਹ ਵੀ ਪੜ੍ਹੋ:  ਹਾਦਸੇ ਨੇ ਉਜਾੜੀਆਂ ਖ਼ੁਸ਼ੀਆਂ, ਵਿਆਹ ਸਮਾਗਮ ਤੋਂ ਪਰਤ ਰਹੇ ਮਾਪਿਆਂ ਦੇ ਜਵਾਨ ਪੁੱਤ ਦੀ ਹੋਈ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News