ਕਾਂਗਰਸ ਵੱਲੋਂ ਪੰਜਾਬ ਸਰਕਾਰ ਦੀ ਹਮਾਇਤ ਦਾ ਐਲਾਨ
Monday, May 05, 2025 - 12:56 PM (IST)

ਚੰਡੀਗੜ੍ਹ (ਵੈੱਬ ਡੈਸਕ): ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿਚ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਪਾਣੀਆਂ ਦੀ ਲੜਾਈ ਵਿਚ ਪੰਜਾਬ ਸਰਕਾਰ ਦੀ ਡਟਵੀਂ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਸਾਰਿਆਂ ਨੂੰ ਸਿਆਸੀ ਵਖਰੇਵੇਂ ਛੱਡ ਕੇ ਪੰਜਾਬ ਦੀ ਲੜਾਈ ਇਕਜੁੱਟ ਹੋ ਕੇ ਲੜਣ ਦੀ ਅਪੀਲ ਵੀ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਵਿਧਾਨ ਸਭਾ ਦੀ ਕਾਰਵਾਈ ਤੋਂ ਪਹਿਲਾਂ CM ਮਾਨ ਦਾ ਵੱਡਾ ਬਿਆਨ, ਕਿਹਾ- ਅੱਜ ਅਸੀਂ...
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਪੰਜਾਬ ਨਾਲ ਧੱਕਾ ਕਰ ਰਹੀ ਹੈ ਤੇ ਪੰਜਾਬ ਵਿਰੋਧੀ ਫ਼ੈਸਲੇ ਲਏ ਜਾ ਰਹੇ ਹਨ। ਉਨ੍ਹਾਂ ਅਗਨੀਵੀਰ ਯੋਜਨਾ, 3 ਖੇਤੀਬਾੜੀ ਕਾਨੂੰਨਾਂ, RDF ਸਮੇਤ ਕਈ ਫ਼ੈਸਲਿਆਂ ਦਾ ਜ਼ਿਕਰ ਕਰਦਿਆਂ ਕੇਂਦਰ ਦੀ ਭਾਜਪਾ ਸਰਕਾਰ 'ਤੇ ਤਿੱਖਾ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ BBMB ਦੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫ਼ੈਸਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਇਸ ਤਰ੍ਹਾਂ ਸਿਰਫ਼ ਟੈਸਟ ਕਰ ਰਹੀ ਹੈ ਕਿ ਪੰਜਾਬ ਇਕ ਹੁੰਦਾ ਹੈ ਜਾਂ ਨਹੀਂ, ਇਸ ਤੋਂ ਬਾਅਦ ਕੋਈ ਨਾ ਕੋਈ ਹੋਰ ਪੰਜਾਬ ਵਿਰੋਧੀ ਫ਼ੈਸਲਾ ਵੀ ਤਿਆਰ ਹੋਵੇਗਾ।
ਇਹ ਖ਼ਬਰ ਵੀ ਪੜ੍ਹੋ - ਵੱਡਾ ਤੋਹਫ਼ਾ ਦੇਣ ਜਾ ਰਹੀ ਪੰਜਾਬ ਸਰਕਾਰ! ਅੱਜ ਸ਼ਾਮ 5 ਵਜੇ ਤੋਂ ਹੋਵੇਗੀ ਸ਼ੁਰੂਆਤ
ਬਾਜਵਾ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਸਮੁੱਚਾ ਪੰਜਾਬੀ ਜਗਤ ਤੁਹਾਡੇ ਨਾਲ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦਾ ਲੀਡਰ ਹੋਣ ਦੇ ਨਾਤੇ ਮੈਂ ਭਰੋਸਾ ਦੁਆਉਂਦਾ ਹਾਂ ਕਿ ਇਸ ਲੜਾਈ ਵਿਚ ਅਸੀਂ ਸਾਰੇ ਤੁਹਾਡੇ ਨਾਲ ਹਾਂ, ਤੁਸੀਂ ਤਕੜੇ ਹੋ ਕੇ ਲੜਾਈ ਲੜੋ। ਉਨ੍ਹਾਂ ਕਿਹਾ ਕਿ ਸਿਆਸੀ ਵਖਰੇਵੇਂ ਜਿੰਨੇ ਮਰਜ਼ੀ ਹੋਣ, ਪਰ ਜਿੱਥੇ ਪੰਜਾਬ ਦੀ ਫੈਡਰਲ ਲੜਾਈ ਹੈ, ਜਿੱਥੇ ਕੇਂਦਰ ਧੱਕਾ ਕਰੇਗੀ ਅਸੀਂ ਤੁਹਾਡੇ ਨਾਲ ਹਾਂ। ਸਾਨੂੰ ਇਕਜੁੱਟ ਹੋ ਕੇ ਲੜਣਾ ਪਵੇਗਾ। ਇਸ ਦੇ ਨਾਲ ਹੀ ਬਾਜਵਾ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਅਤੇ ਡੈਮ ਸੇਫਟੀ ਐਕਟ ਰੱਦ ਕਰਨ ਦੀ ਮੰਗ ਵੀ ਕੀਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8