CISF ਹਟਾਉਣ ਦੇ ਮੁੱਦੇ 'ਤੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ, ਜਾਣੋ ਸਦਨ 'ਚ ਕੀ ਬੋਲੇ
Friday, Jul 11, 2025 - 10:57 AM (IST)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਰਕਾਰ ਵਲੋਂ ਵਿਧਾਨ ਸਭਾ ਨੂੰ ਸਟੇਜ ਦੇ ਤੌਰ 'ਤੇ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੂੰ ਭਰੋਸਾ ਹੈ ਕਿ ਸੀ. ਆਈ. ਐੱਸ. ਐੱਫ. ਹਟਾ ਕੇ ਪੰਜਾਬ ਪੁਲਸ ਨੂੰ ਡੈਮਾਂ ਦੀ ਸੁਰੱਖਿਆ ਲਈ ਲਾਇਆ ਜਾਵੇ ਤਾਂ ਫਿਰ ਵਿਧਾਨ ਸਭਾ 'ਚ ਪੰਜਾਬ ਪੁਲਸ ਕਿਉਂ ਨਹੀਂ ਲਾਈ।
ਇਹ ਵੀ ਪੜ੍ਹੋ : Punjab : ਵੱਡੀ ਸਕੀਮ ਲਈ ਵਿਦਿਆਰਥੀਆਂ ਦੇ DOCUMENTS ਤਿਆਰ ਰੱਖਣ ਦੇ ਹੁਕਮ, ਜਲਦੀ ਹੀ...
ਉਨ੍ਹਾਂ ਕਿਹਾ ਕਿ ਜਿੱਥੇ ਸਾਰੇ ਮੰਤਰੀ ਅਤੇ ਕੈਬਨਿਟ ਬੈਠੀ ਹੋਈ ਹੈ, ਉੱਥੇ ਪੰਜਾਬ ਪੁਲਸ ਦੀ ਥਾਂ 'ਤੇ ਸੀ. ਆਈ. ਐੱਸ. ਐੱਫ. ਨੂੰ ਕਿਉਂ ਲਾਇਆ ਗਿਆ ਹੈ ਅਤੇ ਕੀ ਪੰਜਾਬ ਸਰਕਾਰ ਡਰਦੀ ਹੈ। ਉਨ੍ਹਾਂ ਨੇ ਕਿਹਾ ਕਿ ਵਿਧਾਨ ਸਭਾ 'ਚ ਸੀ. ਆਈ. ਐੱਸ. ਐੱਫ. ਨੂੰ ਹਟਾਇਆ ਜਾਵੇ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ : ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਸਦਨ ਦੀ ਕਾਰਵਾਈ ਭਲਕੇ ਤੱਕ ਮੁਲਤਵੀ (ਵੀਡੀਓ)
ਉਨ੍ਹਾਂ ਨੇ ਡੈਮਾਂ ਅਤੇ ਦਰਿਆਵਾਂ 'ਤੇ ਸੀ. ਆਈ. ਐੱਸ. ਐੱਫ. ਨੂੰ ਹਟਾਉਣ ਦੇ ਮਤੇ ਦਾ ਸੁਆਗਤ ਕੀਤਾ ਅਤੇ ਕਿਹਾ ਕਿ ਅਸੀਂ ਇਸ ਮਤੇ ਨਾਲ ਸਹਿਮਤ ਹਾਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8