ਪ੍ਰਤਾਪ ਸਿੰਘ ਬਾਜਵਾ ਨੇ ਗਗਨ ਰੰਧਾਵਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ; ਭੁੱਲਰ ਵਿਰੁੱਧ ਕਾਰਵਾਈ ਦੀ ਕੀਤੀ ਮੰਗ

Saturday, Mar 21, 2026 - 06:45 PM (IST)

ਪ੍ਰਤਾਪ ਸਿੰਘ ਬਾਜਵਾ ਨੇ ਗਗਨ ਰੰਧਾਵਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ; ਭੁੱਲਰ ਵਿਰੁੱਧ ਕਾਰਵਾਈ ਦੀ ਕੀਤੀ ਮੰਗ

ਅੰਮ੍ਰਿਤਸਰ- ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਬੇਸਹਾਰਾ ਹੋ ਚੁੱਕੇ ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਇਸ ਦੁਖਦਾਈ ਘਟਨਾ 'ਤੇ ਡੂੰਘੇ ਅਫਸੋਸ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਦੋਸ਼ ਲਾਇਆ ਕਿ ਗਗਨਦੀਪ ਸਿੰਘ ਨੇ ਆਮ ਆਦਮੀ ਪਾਰਟੀ ਦੇ ਮੰਤਰੀ ਦੀ ਕਥਿਤ ਗੁੰਡਾਗਰਦੀ ਤੋਂ ਤੰਗ ਆ ਕੇ ਅਤੇ ਡਰ ਦੇ ਸਾਏ ਹੇਠ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਮੁਸ਼ਕਿਲ ਫੈਸਲਾ ਲਿਆ ਹੈ। ਇਸ ਲਈ ਜ਼ਿੰਮੇਵਾਰ ਕੌਣ ਹੈ?

ਇਹ ਵੀ ਪੜ੍ਹੋ-  ਜਦ ਤੱਕ ਪੁਲਸ FIR ਦਰਜ ਨਹੀਂ ਕਰਦੀ ਮੈਂ ਇੱਥੇ ਹੀ..., ਗਗਨ ਰੰਧਾਵਾ ਘਰ ਪੁੱਜੇ ਸੁਖਬੀਰ ਬਾਦਲ ਦਾ ਵੱਡਾ ਐਲਾਨ

ਬਾਜਵਾ ਨੇ ਸੋਸ਼ਲ ਮੀਡੀਆ ਰਾਹੀਂ ਸਰਕਾਰ ਦੀ ਕਾਰਜਪ੍ਰਣਾਲੀ 'ਤੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਪੁੱਛਿਆ ਕਿ ਜਦੋਂ ਗਗਨਦੀਪ ਸਿੰਘ ਰੰਧਾਵਾ ਨੇ ਪਹਿਲਾਂ ਹੀ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਸੀ, ਤਾਂ ਉਸ 'ਤੇ ਕਾਰਵਾਈ ਕਿਉਂ ਨਹੀਂ ਕੀਤੀ ਗਈ? 

ਇਸ ਨਾਕਾਮੀ ਲਈ ਕੌਣ ਜਵਾਬਦੇਹ ਹੈ?
ਇੱਕ ਸਰਕਾਰੀ ਅਫਸਰ ਨੂੰ ਨਿੱਜੀ ਰਿਹਾਇਸ਼ ‘ਤੇ ਕਿਉਂ ਬੁਲਾਇਆ ਗਿਆ?
ਕੀ ਇਹ ਹੁਣ ਸੂਬੇ ਵਿੱਚ “ਸਟੈਂਡਰਡ ਪ੍ਰੋਸੀਜਰ” ਬਣ ਗਿਆ ਹੈ?

ਇਹ ਵੀ ਪੜ੍ਹੋ- ਪੰਜਾਬ 'ਚ ਠੰਡ ਦਾ ਜ਼ੋਰ ਰਹੇਗਾ ਜਾਰੀ, ਪੜ੍ਹੋ 22 ਤੋਂ 25 ਮਾਰਚ ਤੱਕ ਦੀ ਮੌਸਮ ਦੀ ਵੱਡੀ UPDATE

ਪ੍ਰਤਾਪ ਸਿੰਘ ਬਾਜਵਾ ਨੇ ਸਪੱਸ਼ਟ ਕੀਤਾ ਕਿ ਸਮੂਹ ਕਾਂਗਰਸ ਪਾਰਟੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਨੂੰ ਇਹ ਮਾਮਲਾ ਦਬਾਉਣ ਨਹੀਂ ਦੇਵੇਗੀ। ਉਨ੍ਹਾਂ ਕਿਹਾ ਲਾਲਜੀਤ ਭੁੱਲਰ ਦੇ ਖ਼ਿਲਾਫ਼ ਖੁਦਕੁਸ਼ੀ ਲਈ ਮਜ਼ਬੂਰ ਕਰਨ ਦਾ ਮਾਮਲਾ ਦਰਜ ਕੀਤਾ ਜਾਵੇ। ਸੱਚਾਈ ਸਾਹਮਣੇ ਲਿਆਉਣ ਲਈ ਇਸ ਮਾਮਲੇ ਦੀ Central Bureau of Investigation (CBI) ਤੋਂ ਨਿਰਪੱਖ ਅਤੇ ਸੁਤੰਤਰ ਜਾਂਚ ਕਰਵਾਈ ਜਾਵੇ। ਬਾਜਵਾ ਨੇ ਭਰੋਸਾ ਦਿੱਤਾ ਕਿ ਜਦੋਂ ਤੱਕ ਪੀੜਤ ਪਰਿਵਾਰ ਨੂੰ ਇਨਸਾਫ ਨਹੀਂ ਮਿਲਦਾ, ਕਾਂਗਰਸ ਪਾਰਟੀ ਹਰ ਤਰੀਕੇ ਨਾਲ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ।

PunjabKesari

ਇਹ ਵੀ ਪੜ੍ਹੋ-  ਲਾਲਜੀਤ ਭੁੱਲਰ 'ਤੇ ਕਰੋ ਕਤਲ ਦਾ ਮਾਮਲਾ ਦਰਜ : ਗੁਰਜੀਤ ਔਜਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News