ਪੰਜਾਬ ''ਚ ਫ਼ਿਰੌਤੀ ਦੀਆਂ ਘਟਨਾਵਾਂ ''ਤੇ ਪ੍ਰਤਾਪ ਸਿੰਘ ਬਾਜਵਾ ਨੇ ਘੇਰੀ ''ਆਪ'', ਹਾਈਕੋਰਟ ਨੇ ਜਤਾਈ ਚਿੰਤਾ
Wednesday, Jan 14, 2026 - 12:58 PM (IST)
ਚੰਡੀਗੜ੍ਹ : ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ 'ਤੇ ਤਿੱਖਾ ਸ਼ਬਦੀ ਹਮਲਾ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਟਵੀਟ ਕਰਦਿਆਂ ਇਕ ਅਖ਼ਬਾਰ ਦੀ ਕਟਿੰਗ ਵਾਲੀ ਤਸਵੀਰ ਪਾ ਕੇ ਲਿਖਿਆ ਕਿ ਪੰਜਾਬ 'ਚ ਵੱਧ ਰਹੀਆਂ ਫ਼ਿਰੌਤੀ ਦੀਆਂ ਘਟਨਾਵਾਂ 'ਤੇ ਹਾਈਕੋਰਟ ਵਲੋਂ ਚਿੰਤਾ ਜਤਾਈ ਗਈ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੌੜੀ ਸੱਚਾਈ ਸਾਹਮਣੇ ਰੱਖੀ ਹੈ, ਜਿਸ ਨੂੰ ਉਹ ਲੰਬੇ ਸਮੇਂ ਤੋਂ ਮੀਡੀਆ ਅੱਗੇ ਚੁੱਕਦੇ ਆ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਨਹੀਂ ਵਧੀਆਂ ਛੁੱਟੀਆਂ, ਅੱਜ ਕੜਾਕੇ ਦੀ ਠੰਡ ਵਿਚਾਲੇ ਖੁੱਲ੍ਹੇ ਸਾਰੇ ਸਕੂਲ
ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੌਰਾਨ ਫ਼ਿਰੌਤੀ ਦੀਆਂ ਧਮਕੀਆਂ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਉਨ੍ਹਾਂ ਨੇ ਦੋਸ਼ ਲਾਇਆ ਕਿ ਅੱਜ ਪੰਜਾਬ ਦੇ ਲੋਕ ਆਪਣੀ ਜਾਨ ਅਤੇ ਜਾਇਦਾਦ ਦੀ ਸੁਰੱਖਿਆ ਨੂੰ ਲੈ ਕੇ ਡਰ ਦੇ ਮਾਹੌਲ 'ਚ ਜੀਅ ਰਹੇ ਹਨ, ਜੋ ਕਾਨੂੰਨ-ਵਿਵਸਥਾ ਦੀ ਗੰਭੀਰ ਅਸਫ਼ਲਤਾ ਨੂੰ ਦਰਸਾਉਂਦਾ ਹੈ।
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੂਬੇ 'ਚ ਅਪਰਾਧੀਆਂ ਦੇ ਹੌਂਸਲੇ ਬੁਲੰਦ ਹਨ ਅਤੇ ਆਮ ਜਨਤਾ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੀ ਹੈ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਹਾਲਾਤ 'ਤੇ ਗੰਭੀਰਤਾ ਨਾਲ ਧਿਆਨ ਦਿੱਤਾ ਜਾਵੇ ਅਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਜ਼ਰੂਰੀ ਕਦਮ ਚੁੱਕੇ ਜਾਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
