ਪ੍ਰਤਾਪ ਬਾਜਵਾ ਨੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਲਈ ਸਪੀਕਰ ਨੂੰ ਭੇਜਿਆ ਨੋਟਿਸ, ਜਾਣੋ ਕੀ ਹੈ ਮਾਮਲਾ
Thursday, May 05, 2022 - 01:51 PM (IST)
ਗੁਰਦਾਸਪੁਰ (ਜੀਤ ਮਠਾਰੂ) - ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਹਲਕਾ ਕਾਦੀਆਂ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਅਤੇ ਆਪਣੇ ਹਲਕੇ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਲਈ ਪੰਜਾਬ ਦੇ ਸਪੀਕਰ ਨੂੰ ਵਿਸ਼ੇਸ਼ ਅਧਿਕਾਰ ਹਨਨ ਨੋਟਿਸ ਭੇਜਿਆ ਹੈ। ਗੁਰਦਾਸਪੁਰ ਵਿਖੇ ਬੁਲਾਈ ਪ੍ਰੈੱਸ ਕਾਨਫਰੰਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੰਵਿਧਾਨ ਦੀ ਪਾਲਣਾ ਦੀਆਂ ਗੱਲਾਂ ਕਰਨ ਵਾਲੀ ਇਸ ਸਰਕਾਰ ਵਿੱਚ ਸੰਵਿਧਾਨਕ ਕਦਰਾਂ ਕੀਮਤਾਂ ਦੀ ਉਲੰਘਣਾ ਹੋ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪੁਰਾਣੀ ਰੰਜਿਸ਼ ਨੂੰ ਲੈ ਕੇ ਦਾਤਰ ਮਾਰ ਕੀਤਾ ਨੌਜਵਾਨ ਦਾ ਕਤਲ
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਹਲਕੇ ਅੰਦਰ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਧਾਰੀਵਾਲ ਵਿਖੇ ਬਲਾਕ ਸੰਮਤੀ ਵਿਚ ਮੀਟਿੰਗ ਰੱਖੀ ਸੀ, ਜਿੱਥੇ ਸਬੰਧਿਤ ਅਧਿਕਾਰੀ ਹਾਜ਼ਰ ਨਹੀਂ ਹੋਏ। ਇਸ ਦੇ ਬਾਅਦ ਮੁੜ ਇੱਕ ਹਫ਼ਤੇ ਦਾ ਸਮਾਂ ਦੇ ਕੇ ਮੀਟਿੰਗ ਰੱਖੀ ਗਈ ਅਤੇ ਸਾਰੇ ਅਧਿਕਾਰੀਆਂ ਨੂੰ ਬਕਾਇਦਾ ਤੌਰ ’ਤੇ ਇਸ ਮੀਟਿੰਗ ਬਾਰੇ ਸੂਚਿਤ ਕੀਤਾ ਗਿਆ, ਜਿਸ ਦੇ ਬਾਵਜੂਦ ਕੋਈ ਵੀ ਅਧਿਕਾਰੀ ਮੀਟਿੰਗ ਵਿੱਚ ਨਹੀਂ ਆਇਆ।
ਪੜ੍ਹੋ ਇਹ ਵੀ ਖ਼ਬਰ: ਉੱਜੜਿਆ ਹੱਸਦਾ-ਵੱਸਦਾ ਪਰਿਵਾਰ ,ਪਹਿਲਾਂ ਪਤੀ ਫਿਰ ਪੁੱਤ ਮਗਰੋਂ ਹੁਣ ਦੂਜੇ ਪੁੱਤ ਦੀ ਵੀ ਹੋਈ ਮੌਤ
ਇਸ ਕਾਰਨ ਬਾਜਵਾ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪਰਮਿੰਦਰਪਾਲ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੰਦੀਪ ਮਲਹੋਤਰਾ, ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਸੁਖਪਾਲ ਸਿੰਘ, ਧਾਰੀਵਾਲ ਦੀ ਬੀ.ਡੀ.ਪੀ.ਓ. ਕਿਰਨਦੀਪ ਕੌਰ ਖ਼ਿਲਾਫ਼ ਕਾਰਵਾਈ ਲਈ ਵਿਧਾਨ ਸਭਾ ਦੇ ਸਪੀਕਰ ਨੂੰ ਵਿਸ਼ੇਸ਼ ਅਧਿਕਾਰ ਹਨਨ ਨੋਟਿਸ ਜਾਰੀ ਕੀਤਾ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਆਪਣੇ ਵਾਅਦਿਆਂ ਤੋਂ ਭੱਜ ਚੁੱਕੀ ਹੈ। ਆਉਣ ਵਾਲੇ ਬਜਟ ਸੈਸ਼ਨ ਸਮੇਤ ਹੋਰ ਅਹਿਮ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕਰਨ ਲਈ ਉਨ੍ਹਾਂ ਨੇ ਸੱਤ ਮਈ ਨੂੰ ਸਵੇਰੇ ਸਾਢੇ ਗਿਆਰਾਂ ਵਜੇ ਚੰਡੀਗੜ੍ਹ ਵਿਖੇ ਵਿਧਾਨ ਸਭਾ ਵਿੱਚ ਸੀ.ਐੱਲ.ਪੀ ਦੀ ਮੀਟਿੰਗ ਸੱਦੀ ਹੈ।
ਪੜ੍ਹੋ ਇਹ ਵੀ ਖ਼ਬਰ: ਇਸ਼ਕ ’ਚ ਅੰਨ੍ਹੀ 3 ਬੱਚਿਆਂ ਦੀ ਮਾਂ ਨੇ ਚਾੜ੍ਹਿਆ ਚੰਨ, ਲਵ ਮੈਰਿਜ਼ ਕਰਵਾਉਣ ਵਾਲੇ ਸ਼ਖ਼ਸ ਨਾਲ ਹੋਈ ਫ਼ਰਾਰ