ਪੰਜਾਬ ਵਿਧਾਨ ਸਭਾ 'ਚ ਪ੍ਰਤਾਪ ਸਿੰਘ ਬਾਜਵਾ ਬੋਲੇ-ਬਜਟ 'ਚ ਦਿਖਾਈ ਨਹੀਂ ਦਿੱਤੀਆਂ ਗਾਰੰਟੀਆਂ

03/06/2024 12:39:21 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਬੀਤੇ ਦਿਨ ਪੇਸ਼ ਕੀਤੇ ਗਏ ਬਜਟ ਬਾਰੇ ਬੋਲਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਜਿਹੜੀਆਂ ਮੁੱਖ ਗਾਰੰਟੀਆਂ ਦਿੱਤੀਆਂ ਸੀ, ਉਹ ਬਜਟ 'ਚ ਦਿਖਾਈ ਨਹੀਂ ਦਿੱਤੀਆਂ।

ਇਹ ਵੀ ਪੜ੍ਹੋ : ਵਿਧਾਨ ਸਭਾ ਦੇ ਐਲਾਨ ਤੋਂ ਨਿਕਲੀ ‘ਮਾਲਵਾ ਨਹਿਰ’ ਸਮੁੱਚੀ ਮਾਲਵਾ ਪੱਟੀ ਲਈ ਬਣ ਸਕਦੀ ਹੈ ਸਿਆਸੀ ਧਾਰਾ

ਉਨ੍ਹਾਂ ਨੇ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਕੇਜਰੀਵਾਲ ਨੇ ਪੰਜਾਬ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਸੂਬੇ 'ਚ ਗੈਰ-ਕਾਨੂੰਨੀ ਮਾਈਨਿੰਗ ਰੋਕ ਕੇ 20 ਹਜ਼ਾਰ ਕਰੋੜ ਰੁਪਏ ਨਾਲ ਸੂਬੇ ਦੇ ਵਿਕਾਸ ਕੀਤਾ ਜਾਵੇਗਾ ਅਤੇ ਇਹ ਵੀ ਗਾਰੰਟੀ ਪੂਰੀ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਦੀ ਚੌਥੇ ਦਿਨ ਦੀ ਕਾਰਵਾਈ ਸ਼ੁਰੂ, ਸੋਲਰ ਲਾਈਟਾਂ ਦਾ ਚੁੱਕਿਆ ਗਿਆ ਮੁੱਦਾ (ਵੀਡੀਓ)

ਬਾਜਵਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨਾਲੋਂ ਵੱਧ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2 ਸਾਲਾਂ ਅੰਦਰ ਹੀ 60 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਚੁੱਕ ਲਿਆ। ਉਨ੍ਹਾਂ ਨੇ ਕਿਹਾ ਕਿ ਪਾਰਟੀ ਨੇ ਆਪਣੀ ਪੁਰਾਣੀ ਪੈਨਸ਼ਨ ਸਕੀਮ ਦਾ ਵਾਅਦਾ ਵੀ ਕੀਤਾ ਸੀ ਪਰ ਸੂਬਾ ਵਾਸੀਆਂ ਨੂੰ ਇਹ ਸਹੂਲਤ ਨਹੀਂ ਦਿੱਤੀ ਗਈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਬਜ਼ੁਰਗਾਂ ਦੀ ਪੈਨਸ਼ਨ ਵੀ 1500 ਤੋਂ 2500 ਵਧਾਉਣ ਦਾ ਐਲਾਨ ਕੀਤਾ ਗਿਆ ਸੀ ਪਰ ਇਹ ਦਿੱਤੀ ਨਹੀਂ ਗਈ। 

ਪ੍ਰਤਾਪ ਸਿੰਘ ਬਾਜਵਾ ਨੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਪੁੱਛਿਆ ਕਿ 40,437 ਜਿਹੜੇ ਸਰਕਾਰੀ ਮੁਲਾਜ਼ਮ ਭਰਤੀ ਕੀਤੇ ਗਏ, ਉਨ੍ਹਾਂ ਦਾ ਸਾਰਾ ਵੇਰਵਾ ਦਿੱਤਾ ਜਾਵੇ ਕਿ ਉਹ ਕਿਹੜੇ ਮਹਿਕਮੇ 'ਚ ਹਨ ਅਤੇ ਪੰਜਾਬੀ ਅਤੇ ਗੈਰ-ਪੰਜਾਬੀ ਕਿੰਨੇ ਹਨ। ਪ੍ਰਤਾਪ ਸਿੰਘ ਬਾਜਵਾ ਨੇ ਹਰਪਾਲ ਚੀਮਾ ਨੂੰ ਪੁੱਛਿਆ ਕਿ ਅਰਵਿੰਦ ਕੇਜਰੀਵਾਲ ਜਦੋਂ ਪੰਜਾਬ ਦਾ ਦੌਰਾ ਕਰਦੇ ਹਨ ਤਾਂ ਉਨ੍ਹਾਂ ਦਾ ਹੈਲੀਕਾਪਟਰ ਦਾ ਕਿੰਨਾ ਖ਼ਰਚਾ ਆਉਂਦਾ ਹੈ, ਇਸ ਦਾ ਬਜਟ 'ਚ ਕੋਈ ਜ਼ਿਕਰ ਨਹੀਂ ਕੀਤਾ ਗਿਆ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


Babita

Content Editor

Related News