ਪ੍ਰਤਾਪ ਬਾਜਵਾ ਨੇ ਕੈਪਟਨ ਨੂੰ ਦੱਸਿਆ ਚੱਲਿਆ ਹੋਇਆ ਕਾਰਤੂਸ, CM ਮਾਨ ’ਤੇ ਵੀ ਸਾਧੇ ਨਿਸ਼ਾਨੇ

Monday, Sep 19, 2022 - 05:44 PM (IST)

ਪ੍ਰਤਾਪ ਬਾਜਵਾ ਨੇ ਕੈਪਟਨ ਨੂੰ ਦੱਸਿਆ ਚੱਲਿਆ ਹੋਇਆ ਕਾਰਤੂਸ, CM ਮਾਨ ’ਤੇ ਵੀ ਸਾਧੇ ਨਿਸ਼ਾਨੇ

ਜਲੰਧਰ (ਸੋਨੂੰ)— ਕਾਂਗਰਸ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਅੱਜ ਜਲੰਧਰ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਇਕ ਚੱਲਿਆ ਹੋਇਆ ਕਾਰਤੂਸ ਹਨ, ਜੇਕਰ ਉਹ ਭਾਜਪਾ ਜੁਆਇਨ ਕਰ ਰਹੇ ਹਨ ਤਾਂ ਉਨ੍ਹਾਂ ਨੂੰ ਇਸ ਦੀ ਖ਼ੁਸ਼ੀ ਹੈ। ‘ਆਪ’ ਆਗੂਆਂ ਨੂੰ ਕਰੋੜਾਂ ਰੁਪਏ ’ਚ ਖ਼ਰੀਦਣ ਦੇ ਸਵਾਲ ’ਤੇ ਬਾਜਵਾ ਨੇ ਕਿਹਾ ਕਿ ਇਹ ਸਿਰਫ਼ ਆਪ ਪਾਰਟੀ ਵੱਲੋਂ ਅਫ਼ਵਾਹ ਫ਼ੈਲਾ ਕੇ ਧਿਆਨ ਭਟਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ  ਭਾਜਪਾ ‘ਆਪ’ ਦੇ ਵਿਧਾਇਕਾਂ ਨੂੰ ਕਿਉਂ ਖਰੀਦੇਗੀ, ਜਿਨ੍ਹਾਂ ਦੀ ਕੋਈ ਹੋਂਦ ਹੀ ਨਹੀਂ ਹੈ।  

ਇਹ ਵੀ ਪੜ੍ਹੋ: 20 ਸਾਲਾ ਮੁੰਡੇ ਨੂੰ 2 ਬੱਚਿਆਂ ਦੀ ਮਾਂ ਨਾਲ ਹੋਇਆ ਪਿਆਰ, ਪਰਵਾਨ ਨਾ ਚੜ੍ਹਿਆ ਤਾਂ ਦੋਹਾਂ ਨੇ ਨਿਗਲਿਆ ਜ਼ਹਿਰ

PunjabKesari

ਪ੍ਰਤਾਪ ਸਿੰਘ ਬਾਜਵਾ ਨੇ ਆਪ ਪਾਰਟੀ ਅਤੇ ਅਰਵਿੰਦ ਕੇਜਰੀਵਾਲ ’ਤੇ ਕਈ ਸਵਾਲ ਚੁੱਕੇ ਹਨ। ਬਾਜਵਾ ਦਾ ਕਹਿਣਾ ਹੈ ਕਿ ਕੱਲ੍ਹ ਦਿੱਲੀ ’ਚ ‘ਆਪ’ ਦੇ ਵਿਧਾਇਕਾਂ ਨਾਲ ਅਰਵਿੰਦ ਕੇਜਰੀਵਾਲ ਨੇ ਮੀਟਿੰਗ ਕੀਤੀ, ਜਿਸ ’ਚ ਅੰਮ੍ਰਿਤਸਰ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨਹੀਂ ਪਹੁੰਚੇ। ਦੋਸ਼ ਲਗਾਉਂਦੇ ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੁੰਵਰ ਵਿਜੇ ਪ੍ਰਤਾਪ ਨੂੰ ਸਟਾਰ ਬਣਾ ਕੇ ਪ੍ਰਚਾਰ ਕੀਤਾ ਗਿਆ ਅਤੇ ਜਦੋਂ ਪਾਰਟੀ ਆਈ ਤਾਂ ਉਨ੍ਹਾਂ ਨੂੰ ਦਰਕਿਨਾਰ ਕਰ ਦਿੱਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਖ਼ਬਰਾਂ ਦੇ ਮੱਧ ਨਾਲ ਉਨ੍ਹਾਂ ਨੂੰ ਇਹ ਪਤਾ ਲੱਗਾ ਹੈ ਕਿ ਜਹਾਜ਼ ’ਚ ਚੜ੍ਹਨ ਤੋਂ ਪਹਿਲਾਂ ਉਨ੍ਹਾਂ ਨੂੰ ਰੋਕਿਆ ਗਿਆ, ਉਨ੍ਹਾਂ ਦੀ ਹਾਲਤ ਸਹੀ ਨਹੀਂ ਸੀ। ਇੰਨਾ ਹੀ ਨਹੀਂ ਉਨ੍ਹਾਂ ਨੇ ਕਿਹਾ ਕਿ ਪੰਜਾਬ ’ਚ ਭਗਵੰਤ ਮਾਨ 6-7 ਮਹੀਨਿਆਂ ਦੇ ਮਹਿਮਾਨ ਹਨ।

ਇਹ ਵੀ ਪੜ੍ਹੋ: ਕੁੜੀਆਂ ਨੂੰ ਡਰਾ-ਧਮਕਾ ਕੇ ਧੱਕਿਆ ਜਾ ਰਿਹੈ ਦੇਹ ਵਪਾਰ ਦੇ ਧੰਦੇ ’ਚ, ਵਾਇਰਲ ਵੀਡੀਓ ਕਲਿੱਪ ਨੇ ਖੋਲ੍ਹੀ ਪੋਲ

ਹਾਲਾਂਕਿ ਲੋਕਾਂ ਨੇ ਪੰਜਾਬ ’ਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਣਾਇਆ ਗਿਆ ਹੈ ਪਰ ਸਰਕਾਰ ਰਾਘਵ ਚੱਢਾ ਚਲਾ ਰਹੇ ਹਨ।  ਅੱਗੇ ਬੋਲਦੇ ਹੋਏ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਐਕਸਾਈਜ਼ ਪਾਲਿਸੀ ਦੇ ਤਹਿਤ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਐਕਸਾਈਜ਼ ਪਾਲਿਸੀ ਤਿਆਰ ਕਰਨ ਵਾਲੇ ਕਮਿਸ਼ਨਰ ਦੇ ਘਰਾਂ ’ਚ ਈ.ਡੀ. ਨੇ ਰੇਡ ਕੀਤੀ ਹੈ, ਜਿਸ ਨਾਲ ਇਹ ਸਾਫ਼ ਹੋ ਜਾਂਦਾ ਹੈ ਕਿ ‘ਆਪ’ ਪਾਰਟੀ ਦੇ ਭ੍ਰਿਸ਼ਟ ਨੇਤਾ ਕਿੰਨਾ ਵੱਡਾ ਘਪਲਾ ਕਰ ਰਹੇ ਹਨ। ਇਸ ਗੱਲ ’ਤੇ ਉਨ੍ਹਾਂ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ’ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਪੰਜਾਬ ’ਚ ਵੀ ਦਿੱਲੀ ਵਾਲੀ ਐਕਸਾਈਜ਼ ਪਾਲਿਸੀ ਬਣਾਈ ਗਈ ਹੈ, ਜਿਸ ’ਤੇ ਹਰਪਾਲ ਸਿੰਘ ਚੀਮਾ ਚੁੱਪ ਕਿਉਂ ਹਨ। 

ਇਹ ਵੀ ਪੜ੍ਹੋ: ਜਲੰਧਰ ’ਚ ਵੱਡੀ ਵਾਰਦਾਤ, ਮਾਡਲ ਟਾਊਨ ਵਿਖੇ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ 


author

shivani attri

Content Editor

Related News