ਖਹਿਰਾ ਦੇ ਪ੍ਰਵਾਸੀਆਂ ਵਾਲੇ ਬਿਆਨ ''ਤੇ ਬੋਲੇ ਪ੍ਰਤਾਪ ਸਿੰਘ ਬਾਜਵਾ, ਕਿਹਾ-ਇਹ ਪਾਰਟੀ ਦਾ ਵਿਊ ਨਹੀਂ

Wednesday, May 22, 2024 - 06:53 PM (IST)

ਖਹਿਰਾ ਦੇ ਪ੍ਰਵਾਸੀਆਂ ਵਾਲੇ ਬਿਆਨ ''ਤੇ ਬੋਲੇ ਪ੍ਰਤਾਪ ਸਿੰਘ ਬਾਜਵਾ, ਕਿਹਾ-ਇਹ ਪਾਰਟੀ ਦਾ ਵਿਊ ਨਹੀਂ

ਜਲੰਧਰ- ਪ੍ਰਵਾਸੀ ਮਜ਼ਦੂਰਾਂ ਨੂੰ ਪੰਜਾਬ ਵਿਚੋਂ ਬਾਹਰ ਕੱਢਣ ਦੇ ਸੁਖਪਾਲ ਸਿੰਘ ਖਹਿਰਾ ਵੱਲੋਂ ਦਿੱਤੇ ਗਏ ਬਿਆਨ ਤੋਂ ਬਾਅਦ ਸਿਆਸਤ ਭੱਖਣੀ ਸ਼ੁਰੂ ਹੋ ਗਈ ਹੈ। ਇਸ ਬਿਆਨ 'ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਤੋਂ ਬਾਅਦ ਹੁਣ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਪੱਤਰਕਾਰ ਰਮਨਦੀਪ ਸਿੰਘ ਸੋਢੀ ਨੂੰ ਦਿੱਤੀ ਗਈ ਇੰਟਰਵਿਊ ਦੌਰਾਨ ਖਹਿਰਾ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੁਖਪਾਲ ਖਹਿਰਾ ਆਪਣਾ ਸਪੱਸ਼ਟੀਕਰਨ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸੁਖਪਾਲ ਖਹਿਰਾ ਨੇ ਕੋਈ ਅਜਿਹਾ ਬਿਆਨ ਦਿੱਤਾ ਹੈ, ਤਾਂ ਇਹ ਖਹਿਰਾ ਦਾ ਆਪਣਾ ਵਿਊ ਹੈ, ਇਸ ਵਿਚ ਪਾਰਟੀ ਦਾ ਕੋਈ ਵਿਊ ਨਹੀਂ ਹੈ। 

ਇਹ ਵੀ ਪੜ੍ਹੋ-  ਵਿਦੇਸ਼ ਤੋਂ ਆਈ ਮੰਦਭਾਗੀ ਖ਼ਬਰ, ਦਸੂਹਾ ਦੇ ਨੌਜਵਾਨ ਦੀ ਅਮਰੀਕਾ ਵਿਖੇ ਪਾਣੀ 'ਚ ਡੁੱਬਣ ਨਾਲ ਮੌਤ

ਉਨ੍ਹਾਂ ਕਿਹਾ ਕਿ ਪ੍ਰਵਾਸੀ ਮਜ਼ਦੂਰ ਸਾਡੇ ਭਰਾ ਹਨ, ਅਸੀਂ ਹਰ ਹਿੰਦੋਸਤਾਨੀ ਦਾ ਪੰਜਾਬ ਵਿਚ ਸੁਆਗਤ ਕਰਦੇ ਹਾਂ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੱਕ ਕਾਂਗਰਸ ਪਾਰਟੀ ਹੈ, ਉਨੀ ਦੇਰ ਤੱਕ ਪ੍ਰਵਾਸੀਆਂ ਦੀ ਜ਼ਿੰਦਗੀ, ਪਰਿਵਾਰ ਅਤੇ ਉਨ੍ਹਾਂ ਦੇ ਕਾਰੋਬਾਰ ਨੂੰ ਪ੍ਰੋਟੈਕਟ ਕੀਤਾ ਜਾਵੇਗਾ, ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਪ੍ਰਵਾਸੀਆਂ ਦੀ ਜਾਇਦਾਦ, ਵੋਟ ਸਬੰਧੀ ਉਨ੍ਹਾਂ ਨੂੰ ਕੋਈ ਵੀ ਖ਼ਤਰਾ ਨਹੀਂ ਹੈ। 

ਇਹ ਵੀ ਪੜ੍ਹੋ-  ਖ਼ੁਦ ਨੂੰ ਬਾਬਾ ਕਹਾਉਣ ਵਾਲੇ ਦਾ ਕਾਰਾ ਜਾਣ ਹੋਵੋਗੇ ਹੈਰਾਨ, ਅੰਮ੍ਰਿਤਸਰ ਪੁਲਸ ਨੂੰ ਹੈ ਵਾਂਟੇਡ

ਜ਼ਿਕਰਯੋਗ ਹੈ ਕਿ ਹਲਕਾ ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਬੀਤੇ ਦਿਨੀਂ ਇਕ ਵਿਵਾਦਿਤ ਬਿਆਨ ਦਿੰਦੇ ਹੋਏ ਉੱਤਰ ਪ੍ਰਦੇਸ਼, ਬਿਹਾਰ ਅਤੇ ਹੋਰ ਰਾਜਾਂ ਤੋਂ ਆਉਣ ਵਾਲੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਸੀ। ਖਹਿਰਾ ਨੇ ਕਿਹਾ ਸੀ ਕਿ ਇਨ੍ਹਾਂ ਲੋਕਾਂ ਨੂੰ ਪੰਜਾਬ ਵਿੱਚ ਨਾ ਤਾਂ ਘਰ ਬਣਾਉਣ ਦਿੱਤੇ ਜਾਣ ਅਤੇ ਨਾ ਹੀ ਨੌਕਰੀਆਂ ਦਿੱਤੀਆਂ ਜਾਣ। ਉਨ੍ਹਾਂ ਨੂੰ ਪੰਜਾਬ ਵਿੱਚ ਵੋਟ ਦਾ ਅਧਿਕਾਰ ਵੀ ਨਹੀਂ ਮਿਲਣਾ ਚਾਹੀਦਾ। ਇਹ ਲੋਕ ਪੰਜਾਬ 'ਤੇ ਕਬਜ਼ਾ ਕਰਕੇ ਪੰਜਾਬੀਅਤ ਨੂੰ ਖ਼ਤਮ ਕਰ ਦੇਣਗੇ। ਉਨ੍ਹਾਂ ਕਿਹਾ ਸੀ ਕਿ ਪੰਜਾਬ ਪੰਜਾਬੀਆਂ ਦਾ ਹੈ। ਹਿਮਾਚਲ ਦੀ ਤਰ੍ਹਾਂ ਪੰਜਾਬ ਵਿਚ ਵੀ ਗੈਰ-ਪੰਜਾਬੀਆਂ ਦੇ ਖ਼ਿਲਾਫ਼ ਕਾਨੂੰਨ ਲਿਆਉਣ ਦੀ ਲੋੜ ਹੈ। ਖਹਿਰਾ ਨੇ ਬੀਤੇ ਦਿਨੀਂ ਦਿੜਬਾ ਦੇ ਪਿੰਡ ਖੇਤਲਾ ਦੀ ਚੋਣਾਵੀ ਸਭਾ ਵਿਚ ਕਿਹਾ ਸੀ ਕਿ ਜਿਵੇਂ ਪੰਜਾਬ ਦੇ ਲੋਕ ਵਿਦੇਸ਼ ਜਾ ਰਹੇ ਹਨ ਅਤੇ ਦੂਜੇ ਸੂਬਿਆਂ ਤੋਂ ਲੋਕ ਪੰਜਾਬ ਆ ਰਹੇ ਹਨ, ਉਸ ਨਾਲ ਸਾਫ਼ ਹੈ ਕਿ ਕੁਝ ਸਾਲਾਂ ਵਿਚ ਪੰਜਾਬ ਵਿਚ ਪਗੜੀਧਾਰੀਆਂ ਲਈ ਜਗ੍ਹਾ ਨਹੀਂ ਹੋਵੇਗੀ। 

ਇਹ ਵੀ ਪੜ੍ਹੋ- ਮਾਂ ਨੇ ਡੇਢ ਸਾਲ ਦੀ ਬੱਚੀ ਸਣੇ ਨਹਿਰ 'ਚ ਛਾਲ ਮਾਰ ਕੀਤੀ ਖ਼ੁਦਕੁਸ਼ੀ, ਪਰਿਵਾਰ 'ਚ ਮਚਿਆ ਚੀਕ-ਚਿਹਾੜਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

shivani attri

Content Editor

Related News