ਵੋਟ ਚੋਰੀ ਮਾਮਲੇ ''ਤੇ ਬੋਲੇ ਪ੍ਰਤਾਪ ਸਿੰਘ ਬਾਜਵਾ, ''ਰਾਹੁਲ ਗਾਂਧੀ ਨੇ ਸੱਚਾਈ ਦਾ ਪਰਦਾਫਾਸ਼ ਕੀਤਾ''

Thursday, Sep 18, 2025 - 03:02 PM (IST)

ਵੋਟ ਚੋਰੀ ਮਾਮਲੇ ''ਤੇ ਬੋਲੇ ਪ੍ਰਤਾਪ ਸਿੰਘ ਬਾਜਵਾ, ''ਰਾਹੁਲ ਗਾਂਧੀ ਨੇ ਸੱਚਾਈ ਦਾ ਪਰਦਾਫਾਸ਼ ਕੀਤਾ''

ਚੰਡੀਗੜ੍ਹ : ਵੋਟ ਚੋਰੀ ਦੇ ਮਾਮਲੇ 'ਚ ਕਾਂਗਰਸੀ ਆਗੂ ਰਾਹੁਲ ਗਾਂਧੀ ਵਲੋਂ ਕੀਤੇ ਖ਼ੁਲਾਸੇ ਮਗਰੋਂ ਪਾਰਟੀ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ ਸਾਹਮਣੇ ਆਈ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾਉਂਦੇ ਹੋਏ ਕਿਹਾ ਕਿ ਰਾਹੁਲ ਗਾਂਧੀ ਨੇ ਆਪਣੇ ਉਕਤ ਬਿਆਨ 'ਚ ਸੱਚਾਈ ਦਾ ਪਰਦਾਫਾਸ਼ ਕੀਤਾ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਾਜਪਾ ਵਲੋਂ ਵੋਟਾਂ ਚੋਰੀ ਕੀਤੀਆਂ ਜਾ ਰਹੀਆਂ ਹਨ ਅਤੇ ਚੋਣ ਕਮਿਸ਼ਨ ਵੋਟ ਚੋਰਾਂ ਦੀ ਰੱਖਿਆ ਕਰਨ 'ਚ ਲੱਗਾ ਹੋਇਆ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਫਿਰ ਵੱਜੀ ਖ਼ਤਰੇ ਦੀ ਘੰਟੀ! ਖੋਲ੍ਹੇ ਗਏ ਸੁਖ਼ਨਾ ਝੀਲ ਦੇ ਗੇਟ, ਲੋਕਾਂ ਦੇ ਸੁੱਕੇ ਸਾਹ

ਉਨ੍ਹਾਂ ਨੇ ਕਿਹਾ ਕਿ ਪੰਜਾਬੀਆਂ ਨੇ ਇਸ ਦੇਸ਼ ਦੀ ਆਜ਼ਾਦੀ ਲਈ ਖ਼ੂਨ ਵਹਾਇਆ ਹੈ। ਅਸੀਂ ਮੋਦੀ-ਭਾਜਪਾ ਅਤੇ ਸਹਿਯੋਗੀ ਚੋਣ ਕਮਿਸ਼ਨ ਨੂੰ ਵੋਟਾਂ ਦੀ ਚੋਰੀ ਨਹੀਂ ਕਰ ਦੇਵਾਂਗੇ। ਅਖ਼ੀਰ 'ਚ ਉਨ੍ਹਾਂ ਨੇ ਭਾਰਤ ਦੇ ਨੌਜਵਾਨਾਂ ਨੂੰ ਰਾਹੁਲ ਗਾਂਧੀ ਦੇ ਨਾਲ ਖੜ੍ਹੇ ਹੋਣ ਅਤੇ ਲੋਕਤੰਤਰ ਦੀ ਰੱਖਿਆ ਕਰਨ ਲਈ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ਸਕੀਮ ਦਾ ਲਾਹਾ ਲੈਣ ਲਈ ਇਹ ਹਨ ਸ਼ਰਤਾਂ (ਵੀਡੀਓ)
ਜਾਣੋ ਕੀ ਹੈ ਪੂਰਾ ਮਾਮਲਾ
ਦੱਸਣਯੋਗ ਹੈ ਕਿ ਰਾਹੁਲ ਗਾਂਧੀ ਨੇ ਵੋਟ ਚੋਰੀ ਦਾ ਮੁੱਦਾ ਚੁੱਕਿਆ ਸੀ। ਉਨ੍ਹਾਂ ਨੇ ਕਰਨਾਟਕ ਦੇ ਅਲੈਂਡ ਹਲਕੇ 'ਚ 6018 ਵੋਟਾਂ ਨੂੰ ਹਟਾਉਣ ਅਤੇ ਮਹਾਰਾਸ਼ਟਰ 'ਚ ਵੋਟਰੀ ਸੂਚੀ 'ਚ ਨਾਮ ਜੋੜਨ ਦੀ ਕੋਸ਼ਿਸ਼ ਦਾ ਦੋਸ਼ ਲਾਇਆ ਸੀ। ਇਸ ਦੇ ਨਾਲ ਹੀ ਮੁੱਖ ਚੋਣ ਕਮਿਸ਼ਨਰ 'ਤੇ ਵੋਟ ਚੋਰੀ 'ਚ ਸ਼ਾਮਲ ਲੋਕਾਂ ਨੂੰ ਬਚਾਉਣ ਦਾ ਦੋਸ਼ ਲਾਇਆ ਸੀ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8 
 

 


author

Babita

Content Editor

Related News