ਬਾਜਵਾ ਨੇ ਕੇਜਰੀਵਾਲ ਦੀ ਚੁੱਪੀ ’ਤੇ ਚੁੱਕੇ ਸਵਾਲ, ਕਿਹਾ-ਮੁਆਫ਼ੀ ਮੰਗੇ ਆਤਿਸ਼ੀ
Tuesday, Jan 20, 2026 - 10:07 AM (IST)
ਚੰਡੀਗੜ੍ਹ (ਅੰਕੁਰ) : ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦਿੱਲੀ ਵਿਧਾਨ ਸਭਾ ਦੀ ਵਿਰੋਧੀ ਧਿਰ ਦੀ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਨਾਲ ਜੁੜੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ’ਤੇ ਸਵਾਲ ਖੜ੍ਹੇ ਕੀਤੇ ਹਨ। ਐਕਸ ’ਤੇ ਪਾਈ ਪੋਸਟ ’ਚ ਉਨ੍ਹਾਂ ਲਿਖਿਆ ਕਿ ਇਹ ਮਾਮਲਾ ਸਿਆਸੀ ਨਹੀਂ, ਸਗੋਂ ਧਾਰਮਿਕ, ਨੈਤਿਕ ਤੇ ਸੰਵਿਧਾਨਕ ਮੁੱਲਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਧਾਨ ਸਭਾ ਦੇ ਬੁਲੇਟਿਨ ’ਚ ਮੌਜੂਦ ਫਾਰੈਂਸਿਕ ਸਬੂਤਾਂ ਨੇ ਆਤਿਸ਼ੀ ਨਾਲ ਸਬੰਧਿਤ ਸੱਚਾਈ ਨੂੰ ਸਥਾਪਿਤ ਕਰ ਦਿੱਤਾ ਹੈ। ਅਜਿਹੀ ਸਥਿਤੀ ’ਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਚੁੱਪੀ ਕਈ ਸਵਾਲ ਪੈਦਾ ਕਰਦੀ ਹੈ। ਉਨ੍ਹਾਂ ਪੁੱਛਿਆ ਕਿ ਜਦੋਂ ਫਾਰੈਂਸਿਕ ਸਬੂਤ ਸਾਹਮਣੇ ਆ ਚੁੱਕੇ ਹਨ ਤਾਂ ਇਸ ਮਾਮਲੇ ’ਤੇ ਪਾਰਟੀ ਦੀ ਸਪੱਸ਼ਟ ਪ੍ਰਤੀਕਿਰਿਆ ਕਿਉਂ ਨਹੀਂ ਆ ਰਹੀ।
ਉਨ੍ਹਾਂ ਕਿਹਾ ਕਿ ਆਤਿਸ਼ੀ ਨੂੰ ਇਸ ਮਾਮਲੇ ’ਚ ਬਿਨਾਂ ਕਿਸੇ ਸ਼ਰਤ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੰਗ ਕੀਤੀ ਕਿ ਆਤਿਸ਼ੀ ਨੂੰ ਦਿੱਲੀ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਹਟਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕਤੰਤਰ ’ਚ ਜਵਾਬਦੇਹੀ ਸਭ ਤੋਂ ਮਹੱਤਵਪੂਰਨ ਮਾਪਦੰਡ ਹੁੰਦੀ ਹੈ ਅਤੇ ਹਰ ਜਨਤਕ ਅਹੁਦੇ ’ਤੇ ਬੈਠੇ ਵਿਅਕਤੀ ਨੂੰ ਇਸ ਲਈ ਜਵਾਬਦੇਹ ਹੋਣਾ ਪੈਂਦਾ ਹੈ। ਬਾਜਵਾ ਵੱਲੋਂ ਸਾਂਝੇ ਕੀਤੇ ਗਏ ਲਿਖ਼ਤੀ ਰਿਕਾਰਡ ਅਨੁਸਾਰ 6 ਜਨਵਰੀ ਨੂੰ ਦੁਪਹਿਰ 3.50 ਵਜੇ ਤੋਂ 4.00 ਵਜੇ ਤੱਕ ਦਿੱਲੀ ਵਿਧਾਨ ਸਭਾ ’ਚ ਪ੍ਰਦੂਸ਼ਣ ਦੇ ਮੁੱਦੇ ਨੂੰ ਲੈ ਕੇ ਸੱਤਾ ਧਿਰ ਅਤੇ ਵਿਰੋਧੀ ਧਿਰ ਵਿਚਾਲੇ ਤਕਰਾਰ ਦੇ ਦ੍ਰਿਸ਼ ਦਰਜ ਹਨ।
ਇਹ ਵੀ ਪੜ੍ਹੋ : ਲਗਜ਼ਰੀ BMW ਸੜਕ 'ਤੇ ਬਣੀ ਅੱਗ ਦਾ ਗੋਲਾ, ਵਿੱਚ ਬੈਠੇ ਮੁੰਡੇ-ਕੁੜੀ ਨੇ ਛਾਲ ਮਾਰ ਬਚਾਈ ਜਾਨ
ਕਾਰਵਾਈ ਦੌਰਾਨ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਵੱਲੋਂ ਕਿਹਾ ਗਿਆ ਕਿ ਪ੍ਰਦੂਸ਼ਣ ’ਤੇ ਚਰਚਾ ਲਈ ਸਮਾਂ ਪਹਿਲਾਂ ਹੀ ਨਿਰਧਾਰਤ ਕੀਤਾ ਜਾ ਚੁੱਕਾ ਹੈ ਅਤੇ ਸਰਕਾਰ ਇਸ ’ਤੇ ਵਿਸਥਾਰ ਨਾਲ ਚਰਚਾ ਕਰਨ ਲਈ ਤਿਆਰ ਹੈ। ਲਿਖ਼ਤੀ ਰਿਕਾਰਡ ਮੁਤਾਬਕ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਵੱਲੋਂ ਪ੍ਰਦੂਸ਼ਣ ਦੇ ਮੁੱਦੇ ’ਤੇ ਤੁਰੰਤ ਚਰਚਾ ਦੀ ਮੰਗ ਕੀਤੀ ਗਈ, ਜਿਸ ’ਤੇ ਸੱਤਾ ਧਿਰ ਵੱਲੋਂ ਇਹ ਕਿਹਾ ਗਿਆ ਕਿ 7 ਜਨਵਰੀ ਨੂੰ ਇਸ ਵਿਸ਼ੇ ’ਤੇ ਵੱਖਰਾ ਸਮਾਂ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਲਿਖ਼ਤੀ ਰਿਕਾਰਡ ’ਚ ਸਪੱਸ਼ਟ ਦਰਜ ਹੈ ਕਿ ਆਤਿਸ਼ੀ ਨੇ ਗੁਰੂ ਸਾਹਿਬਾਨ ਬਾਰੇ ਗ਼ਲਤ ਸ਼ਬਦਾਵਲੀ ਵਰਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Related News
ਪਰਗਟ ਸਿੰਘ ਦਾ CM ਮਾਨ ਨੂੰ ਤਿੱਖਾ ਸਵਾਲ: 'ਬੀਜ਼ ਬਿੱਲ' 'ਤੇ ਬੋਲੇ ਪਰ ਪੰਜਾਬ ਵਿਰੋਧੀ ਬਾਕੀ ਕਾਨੂੰਨਾਂ 'ਤੇ ਚੁੱਪੀ ਕਿਉ
SAD ਦਾ CM ਮਾਨ 'ਤੇ ਵੱਡਾ ਹਮਲਾ: ਕਿਹਾ- ਦਿੱਲੀ ਦੇ ਪੈਰਾਂ 'ਚ ਡਿੱਗਣ ਵਾਲਿਆਂ ਨੂੰ SGPC 'ਤੇ ਸਵਾਲ ਚੁੱਕਣ ਦਾ ਕੋਈ ਹੱਕ
