ਸੂਬੇ 'ਚ ਸੱਤਾਧਾਰੀ ਪਾਰਟੀ ਦੇ ਆਗੂ ਹੀ ਸੁਰੱਖਿਅਤ ਨਹੀਂ ਤਾਂ ਆਮ ਲੋਕਾਂ ਲਈ ਸੁਰੱਖਿਆ ਦੀ ਕੀ ਉਮੀਦ : ਬਾਜਵਾ

Friday, Feb 06, 2026 - 06:03 PM (IST)

ਸੂਬੇ 'ਚ ਸੱਤਾਧਾਰੀ ਪਾਰਟੀ ਦੇ ਆਗੂ ਹੀ ਸੁਰੱਖਿਅਤ ਨਹੀਂ ਤਾਂ ਆਮ ਲੋਕਾਂ ਲਈ ਸੁਰੱਖਿਆ ਦੀ ਕੀ ਉਮੀਦ : ਬਾਜਵਾ

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਜਲੰਧਰ 'ਚ ਮਾਡਲ ਟਾਊਨ ਸਥਿਤ ਗੁਰਦੁਆਰਾ ਸਾਹਿਬ ਦੇ ਬਾਹਰ ਆਮ ਆਦਮੀ ਪਾਰਟੀ ਦੇ ਆਗੂ ਲੱਕੀ ਓਬਰਾਏ ਦੇ ਦਿਨ-ਦਿਹਾੜੇ ਹੋਏ ਕਤਲ ਨੇ ਸੂਬੇ ਦੀ ਸੁਰੱਖਿਆ ਸਥਿਤੀ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਮਾਮਲੇ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ 'ਤੇ ਤਿੱਖੇ ਹਮਲੇ ਕੀਤੇ ਹਨ।  ਬਾਜਵਾ ਨੇ ਟਵੀਟ ਕਰਦਿਆਂ ਕਿਹਾ ਕਿ ਭਗਵੰਤ ਮਾਨ ਦੀ ਨਿਗਰਾਨੀ ਹੇਠ ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਨੇ ਚਿੰਤਾ ਪ੍ਰਗਟਾਈ ਕਿ ਜੇਕਰ ਸੂਬੇ 'ਚ ਸੱਤਾਧਾਰੀ ਪਾਰਟੀ ਦੇ ਆਗੂ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਨਾਗਰਿਕਾਂ ਲਈ ਸੁਰੱਖਿਆ ਦੀ ਕੀ ਉਮੀਦ ਬਾਕੀ ਰਹਿ ਜਾਂਦੀ ਹੈ। 

ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਲੱਕੀ ਓਬਰਾਏ ਕਤਲ ਕਾਂਡ 'ਚ DGP ਦਾ ਵੱਡਾ ਬਿਆਨ! ISI ਨਾਲ ਜੁੜੇ ਤਾਰ

PunjabKesari
ਬਾਜਵਾ ਨੇ ਇਲਜ਼ਾਮ ਲਾਇਆ ਕਿ ਅੱਜ ਦਾ ਪੰਜਾਬ ਡਰ, ਗੈਂਗ ਹਿੰਸਾ ਅਤੇ ਪ੍ਰਬੰਧਕੀ ਅਧਰੰਗ ਦੀ ਲਪੇਟ ਵਿੱਚ ਹੈ। ਉਨ੍ਹਾਂ ਨੇ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਜਿੱਥੇ ਸੂਬਾ ਅਜਿਹੇ ਗੰਭੀਰ ਹਾਲਾਤਾ ਵਿਚੋਂ ਲੰਘ ਰਿਹਾ ਹੈ, ਉੱਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਪ੍ਰਚਾਰ ਅਤੇ ਬਹਾਨੇਬਾਜ਼ੀ ਵਿੱਚ ਮਸਤ ਹੈ। ਬਾਜਵਾ ਨੇ ਸਿੱਧੇ ਤੌਰ 'ਤੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਪੰਜਾਬ ਵਿੱਚ ਕਾਨੂੰਨ ਦੇ ਇਸ ਮੁਕੰਮਲ ਘਾਣ ਲਈ ਕੌਣ ਜ਼ਿੰਮੇਵਾਰ ਹੈ?

ਇਹ ਵੀ ਪੜ੍ਹੋ: Punjab: 'ਆਪ' ਆਗੂ ਲੱਕੀ ਓਬਰਾਏ ਨੂੰ ਨਸ਼ਾ ਤਸਕਰ ਦੱਸ ਕੇ ਇਸ ਸ਼ਖ਼ਸ ਨੇ ਲਈ ਕਤਲ ਦੀ ਜ਼ਿੰਮੇਵਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News