ਕਰਜ਼ੇ ਹੇਠ ਦੱਬੇ ਪੰਜਾਬ 'ਚ ਕਰੋੜਾਂ ਦੀ ਫਜ਼ੂਲਖ਼ਰਚੀ! ਪ੍ਰਤਾਪ ਬਾਜਵਾ ਨੇ 'ਆਪ' ਸਰਕਾਰ 'ਤੇ ਸਾਧਿਆ ਨਿਸ਼ਾਨਾ
Friday, Mar 13, 2026 - 04:01 PM (IST)
ਚੰਡੀਗੜ੍ਹ/ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਦੀ ਭਗਵੰਤ ਮਾਨ ਦੀ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ 'ਵਿੱਤੀ ਫਜ਼ੂਲਖ਼ਰਚੀ' ਦੇ ਗੰਭੀਰ ਦੋਸ਼ ਲਾਏ ਹਨ। ਬਾਜਵਾ ਨੇ ਕਿਹਾ ਕਿ ਅਜਿਹੇ ਸਮੇਂ ਜਦੋਂ ਪੰਜਾਬ ਭਾਰੀ ਕਰਜ਼ੇ ਦੇ ਸੰਕਟ ਨਾਲ ਜੂਝ ਰਿਹਾ ਹੈ, ਸੂਬਾ ਸਰਕਾਰ ਵੱਡੇ ਸਮਾਗਮਾਂ ਦੇ ਪ੍ਰਬੰਧਾਂ 'ਤੇ ਕਰੋੜਾਂ ਰੁਪਏ ਬਰਬਾਦ ਕਰਨ 'ਚ ਮਸਰੂਫ਼ ਹੈ।
ਇਹ ਵੀ ਪੜ੍ਹੋ: Punjab: ਰਾਧਾ ਸਵਾਮੀ ਸਤਿਸੰਗ ਘਰ ਨੇੜੇ ਵੱਡਾ ਹਾਦਸਾ! ਰੋਡ ਕਰ ਦਿੱਤੀ ਬਲਾਕ

ਬਾਜਵਾ ਨੇ ਟਵੀਟ ਕਰਦਿਆਂ ਸਵਾਲ ਚੁੱਕਿਆ ਕਿ ਵੀ. ਆਈ. ਪੀ. ਮਹਿਮਾਨਨਿਵਾਜ਼ੀ, ਆਲੀਸ਼ਾਨ ਪੰਡਾਲਾਂ ਅਤੇ ਐੱਲ. ਈ. ਡੀ. ਸਕਰੀਨਾਂ ਵਰਗੇ ਪ੍ਰਬੰਧਾਂ 'ਤੇ ਕੀਤਾ ਜਾ ਰਿਹਾ ਭਾਰੀ ਖ਼ਰਚਾ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਤਰਜੀਹਾਂ ਨੂੰ ਸ਼ੱਕ ਦੇ ਘੇਰੇ 'ਚ ਲਿਆਉਂਦਾ ਹੈ। ਉਨ੍ਹਾਂ ਮੁਤਾਬਕ ਸੂਬੇ ਦੇ ਸਰੋਤਾਂ ਦੀ ਵਰਤੋਂ ਲੋਕਾਂ ਦੇ ਭਲੇ ਦੀ ਬਜਾਏ ਵਿਖਾਵਿਆਂ ਲਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ! ਮਹਿਲਾਵਾਂ ਦੇ ਜਸ਼ਨਾਂ ਨੂੰ ਦੱਸਿਆ ਯੋਜਨਾਬੱਧ
ਸਥਾਨਕ ਕਾਰੋਬਾਰੀਆਂ ਨੂੰ ਅਣਗੌਲਿਆ ਕਰਨ ਦੇ ਦੋਸ਼
ਉਨ੍ਹਾਂ ਨੇ ਇਕ ਹੋਰ ਹੈਰਾਨੀਜਨਕ ਖ਼ੁਲਾਸਾ ਕਰਦਿਆਂ ਕਿਹਾ ਕਿ ਕੇਟਰਿੰਗ ਸਮੇਤ ਕਈ ਅਹਿਮ ਠੇਕੇ ਪੰਜਾਬ ਦੇ ਸਥਾਨਕ ਕਾਰੋਬਾਰੀਆਂ ਨੂੰ ਦੇਣ ਦੀ ਬਜਾਏ ਦਿੱਲੀ ਦੀਆਂ ਫਰਮਾਂ ਨੂੰ ਸੌਂਪੇ ਗਏ ਹਨ। ਬਾਜਵਾ ਨੇ ਇਸ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਪੰਜਾਬ ਦੇ ਆਪਣੇ ਕਾਰੋਬਾਰਾਂ ਨੂੰ ਸਹਿਯੋਗ ਦੇਣ ਦੀ ਬਜਾਏ ਉਨ੍ਹਾਂ ਨੂੰ ਅਣਗੌਲਿਆ ਕਰਨ ਵਾਲੀ ਨੀਤੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨੂੰ ਅੱਜ ਅਜਿਹੀ ਜ਼ਿੰਮੇਵਾਰ ਸਰਕਾਰ ਦੀ ਲੋੜ ਹੈ, ਜੋ ਫੋਕੇ ਵਿਖਾਵਿਆਂ ਦੀ ਬਜਾਏ ਸੂਬੇ ਦੇ ਅਸਲ ਅਤੇ ਗੰਭੀਰ ਮੁੱਦਿਆਂ ਵੱਲ ਧਿਆਨ ਦੇਵੇ।
ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ! ਨਗਰ ਨਿਗਮ ਦੇ ਰਿਟਾਇਰਡ ਸੁਪਰਵਾਈਜ਼ਰ ਨੇ ਅੱਗ ਲਗਾ ਕੀਤੀ ਖ਼ੁਦਕੁਸ਼ੀ, ਵਜ੍ਹਾ ਕਰੇਗੀ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
