ਬਾਜਵਾ ਨੇ 'ਆਪ' ਸਰਕਾਰ ਦੇ 1000 ਰੁਪਏ ਦੇ ਵਾਅਦੇ ਨੂੰ ਦੱਸਿਆ 'ਚੋਣ ਸਿਆਸਤ', 4 ਸਾਲ ਦੀ ਦੇਰੀ ’ਤੇ ਚੁੱਕੇ ਸਵਾਲ

Sunday, Mar 08, 2026 - 06:02 PM (IST)

ਬਾਜਵਾ ਨੇ 'ਆਪ' ਸਰਕਾਰ ਦੇ 1000 ਰੁਪਏ ਦੇ ਵਾਅਦੇ ਨੂੰ ਦੱਸਿਆ 'ਚੋਣ ਸਿਆਸਤ', 4 ਸਾਲ ਦੀ ਦੇਰੀ ’ਤੇ ਚੁੱਕੇ ਸਵਾਲ

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਔਰਤਾਂ ਲਈ ਕੀਤੇ ਗਏ 1000 ਰੁਪਏ ਪ੍ਰਤੀ ਮਹੀਨਾ ਦੇ ਵਾਅਦੇ 'ਤੇ ਤਿੱਖੇ ਸਵਾਲ ਕੀਤੇ ਹਨ। ਪ੍ਰਤਾਪ ਬਾਜਵਾ ਨੇ ਆਪਣੇ ਬਿਆਨ 'ਚ ਕਿਹਾ ਕਿ 'ਆਪ' ਸਰਕਾਰ ਨੇ 2022 'ਚ ਪੰਜਾਬ ਦੀ ਹਰ ਔਰਤ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ ਪਰ ਚਾਰ ਸਾਲਾਂ ਦੀ ਲੰਬੀ ਚੁੱਪ ਤੋਂ ਬਾਅਦ ਹੁਣ 2026 'ਚ ਅਚਾਨਕ ਸਰਕਾਰ ਨੂੰ ਇਹ ਵਾਅਦਾ ਯਾਦ ਆਇਆ ਹੈ। ਉਨ੍ਹਾਂ ਨੇ ਸਰਕਾਰ ਦੀ ਕਾਰਗੁਜ਼ਾਰੀ 'ਤੇ ਸ਼ੱਕ ਜ਼ਾਹਰ ਕਰਦਿਆਂ ਸਵਾਲ ਚੁੱਕਦੇ ਕਿਹਾ ਕਿ ਜੇਕਰ ਸਰਕਾਰ ਦੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਹੋ ਚੁੱਕੀਆਂ ਸਨ ਤਾਂ ਪੰਜਾਬ ਦੀਆਂ ਔਰਤਾਂ ਨੂੰ ਇਸ ਵਾਅਦੇ ਦੀ ਪੂਰਤੀ ਲਈ ਚਾਰ ਸਾਲ ਲੰਬਾ ਇੰਤਜ਼ਾਰ ਕਿਉਂ ਕਰਨਾ ਪਿਆ?।

ਇਹ ਵੀ ਪੜ੍ਹੋ: ਪੰਜਾਬ 'ਚ ਕਹਿਰ ਵਰਾਏਗੀ ਗਰਮੀ! ਅਗਲੇ 5 ਦਿਨਾਂ ਲਈ ਪੜ੍ਹੋ ਮੌਸਮ ਦੀ Latest ਅਪਡੇਟ

ਪ੍ਰਤਾਪ ਸਿੰਘ ਬਾਜਵਾ ਨੇ ਇਸ ਕਾਰਵਾਈ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਸੁਚੱਜਾ ਪ੍ਰਸ਼ਾਸਨ ਨਹੀਂ ਹੈ। ਉਨ੍ਹਾਂ ਮੁਤਾਬਕ ਚਾਰ ਸਾਲਾਂ ਤੱਕ ਚੁੱਪ ਰਹਿਣ ਤੋਂ ਬਾਅਦ ਚੋਣਾਂ ਨੇੜੇ ਆ ਕੇ ਇਸ ਵਾਅਦੇ ਨੂੰ ਪੂਰਾ ਕਰਨ ਦੀ ਗੱਲ ਕਰਨਾ ਸਿਰਫ਼ 'ਚੋਣ ਸੀਜ਼ਨ ਦੀ ਰਾਜਨੀਤੀ' ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਵੱਲੋਂ ਕੀਤੀ ਗਈ ਇਹ ਦੇਰੀ ਸਵਾਲਾਂ ਦੇ ਘੇਰੇ ਵਿੱਚ ਹੈ। 

PunjabKesari

ਇਹ ਵੀ ਪੜ੍ਹੋ: 'ਆਪ' ਸਰਕਾਰ ਦਾ ਬਜਟ ਝੂਠ ਦਾ ਪੁਲੰਦਾ, ਪੰਜਾਬੀਆਂ ਦਾ ਸਰਕਾਰ ਤੋਂ ਮੋਹ ਭੰਗ : ਅਸ਼ਵਨੀ ਸ਼ਰਮਾ (ਵੀਡੀਓ)

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਅੱਜ ਆਪਣੇ ਚੋਣ ਮੈਨੀਫੈਸਟੋ 'ਚ ਪੰਜਾਬ ਦੀਆਂ ਔਰਤਾਂ ਨਾਲ ਕੀਤਾ ਇਕ ਵੱਡਾ ਵਾਅਦਾ ਚਾਰ ਸਾਲਾਂ ਬਾਅਦ ਪੂਰਾ ਕਰਦਿਆਂ ਔਰਤਾਂ ਨੂੰ 1000 ਰੁਪਏ ਮਹੀਨਾ ਦੇਣ ਦਾ ਐਲਾਨ ਕੀਤਾ ਹੈ। ਹਾਲਾਂਕਿ ਇਸ ਸਕੀਮ ਦੇ ਲਾਭਪਾਤਰੀਆਂ ਲਈ ਕੁਝ ਸ਼ਰਤਾਂ ਵੀ ਰੱਖੀਆਂ ਗਈਆਂ ਹਨ। ਜਿਸ ਵਿਚ ਆਖਿਆ ਗਿਆ ਹੈ ਕਿ ਸਾਰੀਆਂ ਔਰਤਾਂ ਇਸ ਸਕੀਮ ਦਾ ਹਿੱਸਾ ਨਹੀਂ ਹੋਣਗੀਆਂ। ਸ਼ਰਤਾਂ ਅਨੁਸਾਰ ਮੌਜੂਦਾ ਜਾਂ ਸਾਬਕਾ ਸਥਾਈ ਸਰਕਾਰੀ ਕਰਮਚਾਰੀ ਔਰਤਾਂ। ਇਸ ਸਕੀਮ ਦਾ ਲਾਭ ਨਹੀਂ ਲੈ ਸਕਣਗੀਆਂ। ਮੌਜੂਦਾ ਅਤੇ ਸਾਬਕਾ ਸੰਸਦ ਮੈਂਬਰ (MPs) ਜਾਂ ਵਿਧਾਇਕਾ (MLAs) ਨੂੰ ਇਸ ਸਕੀਮ ਤੋਂ ਬਾਹਰ ਰੱਖਿਆ ਗਿਆ ਹੈ ਜਦਕਿ ਇਨਕਮ ਟੈਕਸ ਭਰਨ ਵਾਲੀਆਂ ਔਰਤਾਂ ਨੂੰ ਵੀ 1000 ਰੁਪਏ ਨਹੀਂ ਦਿੱਤੇ ਜਾਣਗੇ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚਾਰ ਸਾਲ ਕੀਤੇ ਗਏ ਇਸ ਫ਼ੈਸਲੇ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ। ਵਿਰੋਧੀ ਪਾਰਟੀਆਂ ਨੇ ਇਸ ਨੂੰ ਮਹਿਜ਼ ਇੱਕ "ਚੋਣ ਸਟੰਟ" ਕਰਾਰ ਦਿੱਤਾ ਹੈ। ਵਿਰੋਧੀਆਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਨੇ ਇਹ ਵਾਅਦਾ ਆਪਣੇ ਚੋਣ ਮੈਨੀਫੈਸਟੋ ਵਿਚ ਕੀਤਾ ਸੀ ਪਰ ਇਸ ਨੂੰ ਲਾਗੂ ਕਰਨ ਵਿਚ ਚਾਰ ਸਾਲ ਦਾ ਲੰਬਾ ਸਮਾਂ ਲਗਾ ਦਿੱਤਾ ਗਿਆ।

ਇਹ ਵੀ ਪੜ੍ਹੋ: ਨੈਂਸੀ ਗਰੇਵਾਲ ਦੇ ਕਤਲ ਬਾਰੇ ਭੈਣ ਦੇ ਵੱਡੇ ਖ਼ੁਲਾਸੇ! 15 ਦਿਨ ਪਹਿਲਾਂ ਬਣੀ ਪਲਾਨਿੰਗ, ਦੋਸਤ ਨੇ ਕੀਤਾ ਸੀ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News