ਪੰਜਾਬ ''ਚ ਹੜ੍ਹਾਂ ਵਿਚਾਲੇ ਪ੍ਰਤਾਪ ਸਿੰਘ ਬਾਜਵਾ ਨੇ PM ਨਰਿੰਦਰ ਮੋਦੀ ਨੂੰ ਲਿਖੀ ਚਿੱਠੀ, ਰੱਖੀ ਇਹ ਮੰਗ
Saturday, Aug 30, 2025 - 03:18 PM (IST)

ਚੰਡੀਗੜ੍ਹ (ਸੁਖਦੀਪ ਸਿੰਘ ਮਾਨ- ਪੰਜਾਬ ਵਿਚ ਆਏ ਹੜ੍ਹਾਂ ਦਰਮਿਆਨ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਚਿੱਠੀ ਲਿਖਦੇ ਹੋਏ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਮੌਜੂਦਾ ਸਮੇਂ ਵਿਚ ਸਭ ਤੋਂ ਭਿਆਨਕ ਹੜ੍ਹਾਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਵਿਚਾਲੇ 23 ਕੀਮਤੀ ਜਾਨਾਂ ਚਲੀਆਂ ਗਈਆਂ ਹਨ। 1,018 ਪਿੰਡ ਪਾਣੀ ਨਾਲ ਤਬਾਹ ਹੋ ਗਏ ਅਤੇ 3 ਲੱਖ ਏਕੜ ਤੋਂ ਵੱਧ ਫ਼ਸਲ ਡੁੱਬ ਗਈ ਹੈ। ਹਜ਼ਾਰਾਂ ਲੋਕ ਬਿਨਾਂ ਭੋਜਨ, ਦਵਾਈਆਂ ਜਾਂ ਆਸਰਾ ਦੇ ਫਸੇ ਹੋਏ ਹਨ।
ਜ਼ਮੀਨੀ ਪੱਧਰ 'ਤੇ ਸਥਿਤੀ ਬਹੁਤ ਹੀ ਗੰਭੀਰ ਹੈ। ਹਜ਼ਾਰਾਂ ਲੋਕ ਅਜਿਹੇ ਹਨ, ਜਿਨ੍ਹਾਂ ਕੋਲ ਭੋਜਨ, ਸਾਫ਼ ਪੀਣ ਵਾਲਾ ਪਾਣੀ, ਦਵਾਈਆਂ ਜਾਂ ਢੁੱਕਵੀਂ ਰਿਹਾਇਸ਼ ਦੀ ਪਹੁੰਚ ਨਹੀਂ ਹੈ। 3 ਲੱਖ ਏਕੜ ਤੋਂ ਵੱਧ ਖੇਤੀਯੋਗ ਜ਼ਮੀਨ ਹੁਣ ਡੁੱਬੀ ਹੋਈ ਹੈ, ਖੜ੍ਹੀਆਂ ਫਸਲਾਂ ਨੂੰ ਤਬਾਹ ਕਰ ਰਹੀ ਹੈ ਅਤੇ ਪੇਂਡੂ ਆਰਥਿਕਤਾ ਨੂੰ ਵਿਗਾੜ ਰਹੀ ਹੈ।
ਇਹ ਵੀ ਪੜ੍ਹੋ: ਬਿਆਸ ਦਰਿਆ ਕੋਲ ਪਹੁੰਚ ਸਾਬਕਾ ਮਹਿਲਾ ਪੰਚ ਨੇ ਪਹਿਲਾਂ ਕੀਤੀ ਅਰਦਾਸ, ਫਿਰ ਵੇਖਦੇ ਹੀ ਵੇਖਦੇ ਕਰ 'ਤਾ ਵੱਡਾ ਕਾਂਡ
ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਬਰਨਾਲਾ, ਗੁਰਦਾਸਪੁਰ ਅਤੇ ਸੁਲਤਾਨਪੁਰ ਲੋਧੀ ਜ਼ਿਲ੍ਹਿਆਂ ਵਿੱਚ ਲੋਕ ਬਚਣ ਲਈ ਸੰਘਰਸ਼ ਕਰ ਰਹੇ ਹਨ, ਜਦਕਿ ਕਿਸਾਨਾਂ ਨੇ ਰਾਵੀ, ਬਿਆਸ ਅਤੇ ਸਤਲੁਜ ਦਰਿਆਵਾਂ ਦੇ ਹੜ੍ਹ ਕਾਰਨ ਆਪਣੀਆਂ ਖੜ੍ਹੀਆਂ ਫ਼ਸਲਾਂ ਨੂੰ ਪੂਰੀ ਤਰ੍ਹਾਂ ਤਬਾਹ ਹੁੰਦੇ ਵੇਖਿਆ ਹੈ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਜੀ ਇਹ ਸਿਰਫ਼ ਇਕ ਕੁਦਰਤੀ ਆਫ਼ਤ ਨਹੀਂ ਹੈ। ਇਹ ਇਕ ਮਨੁੱਖੀ ਸੰਕਟ ਹੈ। ਤਬਾਹੀ ਦਾ ਪੈਮਾਨਾ ਪੰਜਾਬ ਦੀ ਇਕੱਲੇ ਸੰਭਾਲਣ ਦੀ ਸਮਰੱਥਾ ਤੋਂ ਬਾਹਰ ਹੈ। ਸੂਬੇ ਨੂੰ ਤੁਰੰਤ ਰਾਹਤ ਪ੍ਰਦਾਨ ਕਰਨ ਅਤੇ ਲੰਬੇ ਸਮੇਂ ਦੀ ਰਿਕਵਰੀ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਦੇ ਸਮਰਥਨ ਦੀ ਤੁਰੰਤ ਲੋੜ ਹੈ। ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਦਾ ਦੌਰਾ ਕਰਨ ਅਤੇ ਤੁਰੰਤ ਰਾਹਤ ਪੈਕੇਜ ਦਾ ਐਲਾਨ ਕਰਨ ਦੀ ਅਪੀਲ ਕਰਦਾ ਹਾਂ।
ਇਹ ਵੀ ਪੜ੍ਹੋ: ਪੰਜਾਬ 'ਚ ਲਗਾਤਾਰ 3 ਦਿਨ ਭਾਰੀ ਮੀਂਹ! ਘਰੋਂ ਨਿਕਲਣ ਤੋਂ ਪਹਿਲਾਂ ਰਹੋ ਸਾਵਧਾਨ, ਇਨ੍ਹਾਂ ਜ਼ਿਲ੍ਹਿਆਂ ਲਈ Alert
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e