‘ਕੋਰੋਨਾ ਕੇਸਾਂ ’ਚ ਮੁੜ ਅੰਸ਼ਿਕ ਵਾਧਾ, ਲੋਕਾਂ ਦੇ ਸਹਿਯੋਗ ਬਿਨਾਂ ਨਹੀਂ ਰੁਕੇਗੀ ਮਹਾਮਾਰੀ’

Thursday, Jun 24, 2021 - 06:23 PM (IST)

ਲੁਧਿਆਣਾ (ਸਹਿਗਲ) : ਪਿਛਲੇ 24 ਘੰਟਿਆਂ ’ਚ ਕੋਰੋਨਾ ਵਾਇਰਸ ਦੇ ਸਾਹਮਣੇ ਆਏ ਕੇਸਾਂ ’ਚ ਮੁੜ ਅੰਸ਼ਿਕ ਵਾਧਾ ਦੇਖਿਆ ਗਿਆ ਹੈ, ਜਿਸ ਦੇ ਅਧੀਨ 62 ਪਾਜ਼ੇਟਿਵ ਮਰੀਜ਼ ਸਾਹਮਣੇ ਆਏ, ਜਦੋਂਕਿ 3 ਮਰੀਜ਼ਾਂ ਦੀ ਮੌਤ ਹੋ ਗਈ।
ਸਿਹਤ ਅਧਿਕਾਰੀਆਂ ਮੁਤਾਬਕ 62 ਮਰੀਜ਼ਾਂ ’ਚ 50 ਜ਼ਿਲ੍ਹੇ ਦੇ, ਜਦੋਂਕਿ 12 ਦੂਜੇ ਜ਼ਿਲ੍ਹਿਆਂ ਆਦਿ ਨਾਲ ਸਬੰਧਤ ਹਨ ਜਿਨ੍ਹਾਂ ਤਿੰਨ ਮਰੀਜ਼ਾਂ ਦੀ ਮੌਤ ਹੋਈ ਹੈ, ਉਨ੍ਹਾਂ ’ਚੋਂ ਇਕ 60 ਸਾਲਾ ਮਰੀਜ਼ ਸਥਾਨਕ ਪਿੰਡ ਏਤੀਆਣਾ ਦਾ ਰਹਿਣ ਵਾਲਾ ਸੀ ਅਤੇ ਡੀ. ਐੱਮ. ਸੀ. ਹਸਪਤਾਲ ’ਚ ਦਾਖਲ ਸੀ, ਜਦੋਂਕਿ ਦੋ ਹੋਰ ਮਰੀਜ਼ਾਂ ਵਿਚ ਇਕ ਸੰਗਰੂਰ ਅਤੇ ਇਕ ਫਿਰੋਜ਼ਪੁਰ ਦਾ ਰਹਿਣ ਵਾਲਾ ਸੀ। ਸਿਹਤ ਅਧਿਕਾਰੀਆਂ ਨੇ ਮੰਨਿਆ ਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਕੋਰੋਨਾ ’ਤੇ ਕਾਬੂ ਪਾਉਣਾ ਬਹੁਤ ਮੁਸ਼ਕਿਲ ਹੈ। ਹਸਪਤਾਲਾਂ ਦੀ ਓ. ਪੀ. ਡੀ. ਅਤੇ ਫਲੂ ਕਾਰਨਰ ’ਤੇ ਮਰੀਜ਼ਾਂ ਦੀ ਆਮਦ ’ਚ ਥੋੜ੍ਹਾ ਵਾਧਾ ਦੇਖਿਆ ਗਿਆ । ਇਨ੍ਹਾਂ ਵਿਚ 16 ਮਰੀਜ਼ ਹਸਪਤਾਲਾਂ ਦੀ ਓ. ਪੀ. ਡੀ. ਅਤੇ 21 ਫਲੂ ਕਾਰਨਰ ’ਤੇ ਸਾਹਮਣੇ ਆਏ, ਜਦੋਂਕਿ 4 ਮਰੀਜ਼ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ ’ਚ ਆਉਣ ਨਾਲ ਪਾਜ਼ੇਟਿਵ ਹੋਏ। ਇਸ ਤੋਂ ਇਲਾਵਾ ਇਕ ਅੰਡਰ ਟ੍ਰਾਇਲ ਵੀ ਪਾਜ਼ੇਟਿਵ ਆਇਆ ਹੈ। ਮਹਾਨਗਰ ’ਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 86,741 ਹੋ ਗਈ ਹੈ। ਇਨ੍ਹਾਂ ’ਚੋਂ 2,080 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲੇ ਤੋਂ ਇਲਾਵਾ 11,464 ਪਾਜ਼ੇਟਿਵ ਮਰੀਜ਼ ਦੂਜੇ ਸ਼ਹਿਰਾਂ ਅਤੇ ਸੂਬਿਆਂ ਦੇ ਰਹਿਣ ਵਾਲੇ ਹਨ, ਜੋ ਇਲਾਜ ਦੌਰਾਨ ਸਥਾਨਕ ਹਸਪਤਾਲਾਂ ’ਚ ਪਾਜ਼ੇਟਿਵ ਆਏ। ਇਨ੍ਹਾਂ ’ਚੋਂ 1034 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸਿਵਲ ਸਰਜਨ ਦੇ ਮੁਤਾਬਕ ਜ਼ਿਲ੍ਹੇ ’ਚ ਪਾਜ਼ੇਟਿਵ ਮਰੀਜ਼ਾਂ ’ਚੋਂ 84185 ਮਰੀਜ਼ ਠੀਕ ਹੋ ਚੱਕੇ ਹਨ। ਮੌਜੂਦਾ ਵਿਚ 476 ਐਕਟਿਵ ਮਰੀਜ਼ ਰਹਿ ਗਏ ਹਨ।

ਇਹ ਵੀ ਪੜ੍ਹੋ :  6ਵੇਂ ਤਨਖਾਹ ਕਮਿਸ਼ਨ ’ਤੇ ਮਜੀਠੀਆ ਨੇ ਘੇਰੀ ਕਾਂਗਰਸ, ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕੀਤੀ ਮੰਗ

ਹਸਪਤਾਲਾਂ ’ਚ 166 ਮਰੀਜ਼ ਦਾਖਲ, 17 ਦੀ ਹਾਲਤ ਗੰਭੀਰ
ਸਥਾਨਕ ਹਸਪਤਾਲਾਂ ’ਚ ਕੋਰੋਨਾ ਦੇ 166 ਪਾਜ਼ੇਟਿਵ ਮਰੀਜ਼ ਦਾਖਲ ਹਨ, ਇਨ੍ਹਾਂ ’ਚੋਂ 131 ਨਿੱਜੀ ਹਸਪਤਾਲਾਂ ਵਿਚ, ਜਦੋਂਕਿ 35 ਸਰਕਾਰੀ ਹਸਪਤਾਲਾਂ ਵਿਚ ਜ਼ੇਰੇ ਇਲਾਜ ਹਨ। ਇਨ੍ਹਾਂ ’ਚੋਂ 17 ਮਰੀਜ਼ਾਂ ਦੀ ਹਾਲਤ ਕਾਫੀ ਗੰਭੀਰ ਦੱਸੀ ਜਾਂਦੀ ਹੈ। ਇਨ੍ਹਾਂ ਨੂੰ ਵੈਂਟੀਲੇਟਰ ਸਪੋਰਟ ’ਤੇ ਰੱਖਿਆ ਗਿਆ ਹੈ। ਇਨ੍ਹਾਂ ’ਚੋਂ 6 ਜ਼ਿਲੇ ਦੇ, ਜਦੋਂਕਿ 11 ਦੂਜੇ ਜ਼ਿਲਿਆਂ ਜਾਂ ਸੂਬਿਆਂ ਨਾਲ ਸਬੰਧਤ ਦੱਸੇ ਜਾਂਦੇ ਹਨ।

11099 ਸੈਂਪਲ ਜਾਂਚ ਲਈ ਭੇਜੇ
ਜ਼ਿਲ੍ਹੇ ’ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੇ 11099 ਸੈਂਪਲ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ’ਚੋਂ 10365 ਸਿਹਤ ਵਿਭਾਗ ਵੱਲੋਂ, ਜਦੋਂਕਿ 644 ਨਿੱਜੀ ਹਸਪਤਾਲਾਂ ਅਤੇ ਲੈਬਜ਼ ਵੱਲੋਂ ਲਏ ਗਏ, ਜਦੋਂਕਿ 75 ਸੈਂਪਲਾਂ ਦੀ ਰਿਪੋਰਟ ਪਹਿਲਾਂ ਹੀ ਪੈਂਡਿੰਗ ਦੱਸੀ ਜਾਂਦੀ ਹੈ।

ਇਹ ਵੀ ਪੜ੍ਹੋ : ਕਰਤਾਰਪੁਰ ਕਾਰੀਡੋਰ ਕਾਰਪੋਰੇਸ਼ਨ ਵਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਕੀਤੀ ਅਰਦਾਸ

426 ਸ਼ੱਕੀ ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ’ਚ ਭੇਜਿਆ, ਆਈਸੋਲੇਸ਼ਨ ’ਚ 388 ਮਰੀਜ਼
ਸਿਹਤ ਵਿਭਾਗ ਵੱਲੋਂ ਅੱਜ ਸਕ੍ਰੀਨਿੰਗ ਉਪਰੰਤ 426 ਸ਼ੱਕੀ ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ’ਚ ਭੇਜਿਆ ਗਿਆ ਹੈ, ਜਦੋਂਕਿ 338 ਪਾਜ਼ੇਟਿਵ ਮਰੀਜ਼ ਹੋਮ ਆਈਸੋਲੇਸ਼ਨ ਵਿਚ ਰਹਿ ਰਹੇ ਹਨ। ਹੋਮ ਆਈਸੋਲੇਸ਼ਨ ਵਿਚ ਰਹਿ ਰਹੇ 70 ਮਰੀਜ਼ ਅੱਜ ਵਾਇਰਸ ਤੋਂ ਮੁਕਤ ਐਲਾਨ ਦਿੱਤੇ ਗਏ ਹਨ। ਕੱਲ ਇਹ ਗਿਣਤੀ 408 ਦੱਸੀ ਗਈ ਸੀ।

ਇਹ ਵੀ ਪੜ੍ਹੋ : ਬੇਟੇ ਨੂੰ ‘ਗੁੱਡ ਬਾਏ’ ਕਹਿ ਕੇ ਫੌਜ ਦੇ ਹੌਲਦਾਰ ਦੀ ਪਤਨੀ ਨੇ ਲਿਆ ਫਾਹਾ, ਮੌਤ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


Anuradha

Content Editor

Related News