ਪੰਜਾਬ ਦੀਆਂ ਸਿਆਸੀ ਪਾਰਟੀਆਂ ’ਚ ਦਲ ਬਦਲ ਕਰਵਾਉਣ ਲਈ ਸਰਗਰਮੀਆਂ ਤੇਜ਼, ਨਹੀਂ ਮਿਲ ਰਹੇ ਉਮੀਦਵਾਰ

04/07/2024 6:52:30 PM

ਜਲੰਧਰ (ਧਵਨ)– ਦਲ-ਬਦਲ ਕਰਵਾਉਣ ਲਈ ਪੰਜਾਬ ਦੀਆਂ ਸਿਆਸੀ ਪਾਰਟੀਆਂ ’ਚ ਅੰਦਰਖਾਤੇ ਸਰਗਰਮੀਆਂ ਹੋਰ ਤੇਜ਼ ਹੋ ਗਈਆਂ ਹਨ ਅਤੇ ਰੋਜ਼ਾਨਾ ਕੋਈ ਨਾ ਕੋਈ ਨਵੀਂ ਅਫਵਾਹ ਫੈਲ ਰਹੀ ਹੈ। ਸੂਬੇ ’ਚ ਇਸ ਵਾਰ 4 ਕੋਣੀ ਚੋਣ ਮੁਕਾਬਲਾ ਹੋਣ ਜਾ ਰਿਹਾ ਹੈ। ਇਸ ਲਈ ਸਿਆਸੀ ਪਾਰਟੀਆਂ ਨੂੰ ਸੂਬੇ ਦੀਆਂ ਸਾਰੀਆਂ 13 ਸੀਟਾਂ ਲਈ ਉਮੀਦਵਾਰ ਲੱਭਣ ’ਚ ਮੁਸ਼ਕਲ ਆ ਰਹੀ ਹੈ। ਸਿਆਸੀ ਪਾਰਟੀਆਂ ’ਚ ਚਰਚਾ ਹੈ ਕਿ ਕੁਝ ਦਿਨਾਂ ’ਚ ਦਲ-ਬਦਲ ਦੇ ਨਜ਼ਾਰੇ ਹੋਰ ਵੇਖਣ ਨੂੰ ਮਿਲਣਗੇ।

ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਬਾਜਵਾ, ਸਿੱਧੂ, ਮਜੀਠੀਆ ਤੇ ਸੁਖਬੀਰ ਬਾਦਲ ਨੂੰ ਸਟੇਜ ਤੋਂ ਕਰ ਦਿੱਤਾ ਚੈਲੰਜ

ਸਿਆਸੀ ਹਲਕਿਆਂ ’ਚ ਚੱਲ ਰਹੀਆਂ ਚਰਚਾਵਾਂ ਅਨੁਸਾਰ ਆਮ ਆਦਮੀ ਪਾਰਟੀ ਜਿੱਥੇ ਜਲੰਧਰ ’ਚ ਆਪਣੇ ਉਮੀਦਵਾਰ ਦੀ ਚੋਣ ਸਬੰਧੀ ਲਗਾਤਾਰ ਕਈ ਬਾਹਰਲੇ ਨੇਤਾਵਾਂ ਨਾਲ ਗੱਲਬਾਤ ਕਰਨ ’ਚ ਲੱਗੀ ਹੋਈ ਹੈ, ਉੱਥੇ ਹੀ ਦੂਜੇ ਪਾਸੇ ਗੁਰਦਾਸਪੁਰ ਸੀਟ ’ਤੇ ਕਾਂਗਰਸ ਕੁਝ ਬਾਹਰਲੇ ਨੇਤਾਵਾਂ ਨੂੰ ਪਾਰਟੀ ਵਿਚ ਲਿਆਉਣ ਲਈ ਯਤਨਸ਼ੀਲ ਹੈ। ਇਸ ਦੇ ਲਈ ਇਕ-ਦੋ ਭਾਜਪਾ ਨੇਤਾਵਾਂ ਦੇ ਨਾਲ ਕਾਂਗਰਸੀ ਨੇਤਾਵਾਂ ਦੀ ਗੱਲਬਾਤ ਵੀ ਚੱਲ ਰਹੀ ਹੈ।

ਇਸੇ ਤਰ੍ਹਾਂ ਭਾਜਪਾ ਨੇ ਵੀ ਮਾਲਵਾ ਹਲਕੇ ’ਚ ਕੁਝ ਅਕਾਲੀ ਪਰਿਵਾਰਾਂ ਨਾਲ ਸੰਪਰਕ ਬਣਾਇਆ ਹੋਇਆ ਹੈ ਅਤੇ ਉਨ੍ਹਾਂ ਨੂੰ ਭਾਜਪਾ ਵਿਚ ਸ਼ਾਮਲ ਕਰ ਕੇ ਮਾਲਵੇ ਦੀਆਂ ਸੀਟਾਂ ’ਤੇ ਚੋਣ ਮੈਦਾਨ ਵਿਚ ਉਤਾਰਨ ਦੇ ਯਤਨ ਕੀਤੇ ਜਾ ਰਹੇ ਹਨ। ਅਕਾਲੀ ਹਲਕਿਆਂ ’ਚ ਵੀ ਮਾਲਵੇ ਦੇ ਕੁਝ ਨੇਤਾਵਾਂ ਨੂੰ ਲੈ ਕੇ ਚਿੰਤਾ ਅੰਦਰਖਾਤੇ ਪ੍ਰਗਟ ਕੀਤੀ ਜਾ ਰਹੀ ਹੈ ਕਿਉਂਕਿ ਇਨ੍ਹਾਂ ਅਕਾਲੀ ਨੇਤਾਵਾਂ ਦੇ ਸਬੰਧ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੇ ਨਾਲ ਸਿੱਧੇ ਦੱਸੇ ਜਾ ਰਹੇ ਹਨ।

ਸਿਆਸੀ ਹਲਕਿਆਂ ਵਿਚ ਕਿਹਾ ਜਾ ਰਿਹਾ ਹੈ ਕਿ ਭਾਜਪਾ ਦੀ ਵੀ ਕੁਝ ਕਾਂਗਰਸੀ ਨੇਤਾਵਾਂ ਨਾਲ ਅੰਦਰਖਾਤੇ ਗੱਲਬਾਤ ਚੱਲ ਰਹੀ ਹੈ। ਇਸ ਦਾ ਕੀ ਨਤੀਜਾ ਨਿਕਲਦਾ ਹੈ, ਇਹ ਤਾਂ ਸਮਾਂ ਹੀ ਦੱਸੇਗਾ ਪਰ ਕੁਝ ਵੱਡੇ ਕਾਂਗਰਸੀ ਨੇਤਾਵਾਂ ਦੇ ਨਾਂ ਵੀ ਭਾਜਪਾ ਹਲਕਿਆਂ ਵਿਚ ਲਏ ਜਾ ਰਹੇ ਹਨ। ਭਾਜਪਾ ਨੇ ਸ੍ਰੀ ਅਨੰਦਪੁਰ ਸਾਹਿਬ ਤੇ ਹੁਸ਼ਿਆਰਪੁਰ ਸੀਟਾਂ ਲਈ ਵੀ ਆਪਣੇ ਉਮੀਦਵਾਰਾਂ ਦਾ ਐਲਾਨ ਅਜੇ ਕਰਨਾ ਹੈ।

ਇਹ ਖ਼ਬਰ ਵੀ ਪੜ੍ਹੋ - ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ACP ਤੇ ਗੰਨਮੈਨ ਦੀ ਹੋਈ ਦਰਦਾਨਕ ਮੌਤ (ਵੀਡੀਓ)

ਪੰਜਾਬ ’ਚ ਹੁਣ ਤਕ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਕੇ ਬਾਜ਼ੀ ਮਾਰੀ ਸੀ। ਭਾਜਪਾ ਨੇ ਵੀ ਕਈ ਸੀਟਾਂ ’ਤੇ ਆਪਣੇ ਉਮੀਦਵਾਰ ਉਤਾਰੇ ਹੋਏ ਹਨ। ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਨੇ ਅਜੇ ਤਕ ਆਪਣੇ ਕਿਸੇ ਵੀ ਉਮੀਦਵਾਰ ਦੇ ਨਾਂ ਦਾ ਐਲਾਨ ਨਹੀਂ ਕੀਤਾ। ਚੋਣ ਮੁਹਿੰਮ ਦੇ ਨਜ਼ਰੀਏ ਤੋਂ ‘ਆਪ’ ਅਜੇ ਪਹਿਲੇ ਨੰਬਰ ’ਤੇ ਚੱਲ ਰਹੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਡਾ. ਸੰਦੀਪ ਪਾਠਕ ਨੇ ਸੂਬੇ ’ਚ ਐਲਾਨੇ ਆਪਣੇ ਉਮੀਦਵਾਰਾਂ ਦੇ ਸੰਸਦੀ ਹਲਕਿਆਂ ਵਿਚ ਜਾ ਕੇ ਵਾਲੰਟੀਅਰਸ ਨਾਲ ਬੈਠਕਾਂ ਵੀ ਕਰ ਲਈਆਂ ਹਨ, ਜਦੋਂਕਿ ਹੋਰ ਪਾਰਟੀਆਂ ਨੇ ਅਜੇ ਇਹ ਕੰਮ ਕਰਨਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News