ਪੰਜਾਬ ''ਚ ਦਲ-ਬਦਲੂ ਘਟਨਾਵਾਂ ਵਧਣ ਪਿੱਛੋਂ ਆਪਣੇ ਘਰਾਂ ਨੂੰ ਸੰਭਾਲਣ ’ਚ ਜੁਟੀਆਂ ਸਾਰੀਆਂ ਪਾਰਟੀਆਂ
Saturday, Mar 30, 2024 - 09:39 AM (IST)
ਜਲੰਧਰ (ਧਵਨ)– ਪੰਜਾਬ ’ਚ ਦਲ-ਬਦਲੂ ਘਟਨਾਵਾਂ ਵਧਣ ਤੋਂ ਬਾਅਦ ਹੁਣ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਆਪੋ-ਆਪਣੇ ਘਰਾਂ ਨੂੰ ਸੰਭਾਲਣ ’ਚ ਜੁਟ ਗਈਆਂ ਹਨ। ਭਾਜਪਾ ਨੇ ਸਭ ਤੋਂ ਵੱਡੇ ਨੇਤਾਵਾਂ ਨੂੰ ਪਾਰਟੀ ਬਦਲਵਾ ਕੇ ਆਪਣੀ ਪਾਰਟੀ ਵਿਚ ਸ਼ਾਮਲ ਕਰਵਾਇਆ ਹੈ। ਵੱਖ-ਵੱਖ ਪਾਰਟੀਆਂ ਦੇ ਨੇਤਾਵਾਂ ਦਾ ਮੰਨਣਾ ਹੈ ਕਿ ਪੰਜਾਬ ਵਿਚ ਹੁਣ ਨੇਤਾਵਾਂ ਕੋਲ ਬਦਲ ਕਾਫੀ ਹੋ ਗਏ ਹਨ ਅਤੇ ਉਨ੍ਹਾਂ ਨੂੰ ਜਿਸ ਪਾਰਟੀ ਵਿਚ ਆਪਣਾ ਭਵਿੱਖ ਸੁਨਹਿਰਾ ਲੱਗਦਾ ਹੈ, ਉਹ ਉਸ ਵਿਚ ਜਾ ਰਹੇ ਹਨ। ਹੁਣ ਪਾਰਟੀ ਦੀ ਵਿਚਾਰਧਾਰਾ ਜਾਂ ਬੀਤਿਆ ਸਮਾਂ ਕੋਈ ਮਾਅਨੇ ਨਹੀਂ ਰੱਖ ਰਿਹਾ। ਨੇਤਾਵਾਂ ਵੱਲੋਂ ਆਪਣੀ ਸਹੂਲਤ ਨੂੰ ਵੇਖਦੇ ਹੋਏ ਫੈਸਲੇ ਲਏ ਜਾ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਜਲੰਧਰ ਸੀਟ ਲਈ ਭਾਜਪਾ ਤੇ ਅਕਾਲੀ ਆਗੂ CM ਮਾਨ ਦੇ ਸੰਪਰਕ 'ਚ! ਕੈਬਨਿਟ ਮੰਤਰੀ ਨੂੰ ਵੀ ਉਤਾਰ ਸਕਦੀ ਹੈ 'ਆਪ'
ਭਾਜਪਾ ਦੀ ਸੰਨ੍ਹਮਾਰੀ ਨੂੰ ਵੇਖਦਿਆਂ ਅਕਾਲੀ ਦਲ ਆਪਣੇ ਘਰ ਨੂੰ ਸੰਭਾਲਣ ’ਚ ਜੁਟਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪਾਰਟੀ ਅੰਦਰ ਜਿਹੜੇ ਨੇਤਾ ਨਾਰਾਜ਼ ਚੱਲ ਰਹੇ ਸਨ, ਉਨ੍ਹਾਂ ਨੂੰ ਮਨਾਇਆ ਜਾ ਰਿਹਾ ਹੈ ਤਾਂ ਜੋ ਦਲ-ਬਦਲ ’ਤੇ ਰੋਕ ਲਾਈ ਜਾ ਸਕੇ। ਭਾਜਪਾ ਦੀ ਕੇਂਦਰੀ ਲੀਡਰਸ਼ਿਪ ਅਕਾਲੀ ਦਲ ਦੇ ਕੁਝ ਨੇਤਾਵਾਂ ਨੂੰ ਪਾਰਟੀ ਬਦਲਵਾ ਕੇ ਆਪਣੀ ਪਾਰਟੀ ਵਿਚ ਲਿਆਉਣਾ ਚਾਹੁੰਦੀ ਹੈ। ਇਸੇ ਤਰ੍ਹਾਂ ਕਾਂਗਰਸ ਵੀ ਆਪਣੇ ਘਰ ਨੂੰ ਬਚਾਉਣ ਲਈ ਯਤਨਸ਼ੀਲ ਹੈ ਅਤੇ ਪਾਰਟੀ ਦੇ ਨੇਤਾਵਾਂ ਨੇ ਆਪਣੇ ਸਾਰੇ ਸੰਸਦ ਮੈਂਬਰਾਂ ਨਾਲ ਗੱਲਬਾਤ ਕੀਤੀ ਹੈ ਤਾਂ ਜੋ ਉਨ੍ਹਾਂ ਨੂੰ ਹੋਰ ਪਾਰਟੀਆਂ ਵਿਚ ਜਾਣ ਤੋਂ ਰੋਕਿਆ ਜਾ ਸਕੇ।
ਇਹ ਖ਼ਬਰ ਵੀ ਪੜ੍ਹੋ - ਜਲੰਧਰ ਸੀਟ ਲਈ ਭਾਜਪਾ ਤੇ ਅਕਾਲੀ ਆਗੂ CM ਮਾਨ ਦੇ ਸੰਪਰਕ 'ਚ! ਕੈਬਨਿਟ ਮੰਤਰੀ ਨੂੰ ਵੀ ਉਤਾਰ ਸਕਦੀ ਹੈ 'ਆਪ'
ਕਾਂਗਰਸ ਦੇ ਮੌਜੂਦਾ ਸੰਸਦ ਮੈਂਬਰ ਰਵਨੀਤ ਬਿੱਟੂ ਪਾਲਾ ਬਦਲ ਕੇ ਭਾਜਪਾ ਵਿਚ ਚਲੇ ਗਏ ਸਨ। ਭਾਜਪਾ ਦੀਆਂ ਨਜ਼ਰਾਂ ਕਾਂਗਰਸ ਦੇ ਇਕ-ਦੋ ਵੱਡੇ ਨੇਤਾਵਾਂ ’ਤੇ ਹਨ। ਇਸ ਲਈ ਉਨ੍ਹਾਂ ਨੂੰ ਰੋਕਣ ਦੇ ਯਤਨ ਵੀ ਲਗਾਤਾਰ ਕੀਤੇ ਜਾ ਰਹੇ ਹਨ। ਦੂਜੇ ਪਾਸੇ ਪੰਜਾਬ ਦੀ ਸੱਤਾਧਾਰੀ ਪਾਰਟੀ ‘ਆਪ’ ਵੀ ਸਰਗਰਮ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਾਰਟੀ ਨੂੰ ਕਿਸੇ ਵੀ ਤਰ੍ਹਾਂ ਦੇ ਬਿਖਰਾਅ ਤੋਂ ਰੋਕਣ ਲਈ ਐਕਟਿਵ ਹੋ ਗਏ ਹਨ ਅਤੇ ਉਹ ਵੀ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਹੋਣ ਵਾਲੀ ਮਹਾ ਰੈਲੀ ਤੋਂ ਬਾਅਦ ਆਪਣੀ ਪਾਰਟੀ ਦੇ ਸਾਰੇ ਮੰਤਰੀਆਂ ਤੇ ਵਿਧਾਇਕਾਂ ਨਾਲ ਮੁਲਾਕਾਤ ਕਰਨਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡੇ ਸਿਆਸੀ ਉਲਟਫੇਰ ਕਰੇਗੀ ਭਾਜਪਾ! 2-3 ਸੰਸਦ ਮੈਂਬਰਾਂ ਤੇ ਵੱਡੇ ਆਗੂਆਂ ਨਾਲ ਚੱਲ ਰਹੀ ਗੁਪਤ ਗੱਲਬਾਤ
ਇਸ ਬੈਠਕ ਨੂੰ ਲੈ ਕੇ ਮੁੱਖ ਮੰਤਰੀ ਕਾਫੀ ਗੰਭੀਰ ਹਨ ਅਤੇ ਇਸ ਵਿਚ ਸਾਰੇ ਨੇਤਾਵਾਂ ਨੂੰ ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਸਰਗਰਮ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ। ਪੰਜਾਬ ਦੀ ਚੋਣ ਮੁਹਿੰਮ ਇਸ ਵਾਰ ਸਭ ਤੋਂ ਲੰਮੀ ਹੈ। ਇਸ ਲਈ ਸ਼ੁਰੂ ’ਚ ਮੁੱਖ ਮੰਤਰੀ ਦੀ ਇਹੀ ਸੋਚ ਹੈ ਕਿ ਜ਼ਿਆਦਾ ਤੇਜ਼ੀ ਨਾ ਕੀਤੀ ਜਾਵੇ ਪਰ ਛੋਟੀਆਂ-ਛੋਟੀਆਂ ਚੋਣ ਬੈਠਕਾਂ ਸ਼ੁਰੂ ਕਰ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਜਿਨ੍ਹਾਂ ‘ਆਪ’ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਹੋ ਚੁੱਕਾ ਹੈ, ਉਨ੍ਹਾਂ ਨੇ ਬੈਠਕਾਂ ਵਿਚ ਹਿੱਸਾ ਲੈਣਾ ਸ਼ੁਰੂ ਕਰ ਦਿੱਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8