ਜਲੰਧਰ ਦੇ ਮਸ਼ਹੂਰ ਹੋਟਲ ’ਚ ਉੱਡੀਆਂ ਕੋਰੋਨਾ ਨਿਯਮਾਂ ਦੀਆਂ ਧੱਜੀਆਂ, ਪਹੁੰਚੀ ਪੁਲਸ ਤੇ ਪਿਆ ਭੜਥੂ
Monday, Apr 26, 2021 - 06:24 PM (IST)
ਜਲੰਧਰ (ਕਮਲੇਸ਼)- ਇਥੋਂ ਦੇ ਨਾਮਦੇਵ ਚੌਂਕ ਨੇੜੇ ਸਥਿਤ ਇਕ ਮਸ਼ਹੂਰ ਹੋਟਲ ਦੇ ਮੈਨੇਜਰ ਅਤੇ ਪਾਰਟੀ ਕਰਵਾ ਰਹੇ ਲੋਕਾਂ ਖ਼ਿਲਾਫ਼ ਥਾਣਾ ਬਾਰਾਦਰੀ ਦੀ ਪੁਲਸ ਨੇ ਕਰਫ਼ਿਊ ਦੀ ਉਲੰਘਣਾ, ਡਿਜ਼ਾਸਟਰ ਮੈਨੇਜਮੈਂਟ ਐਕਟ ਅਤੇ ਐਪੀਡੈਮਿਕ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਵਿਦੇਸ਼ੀ ਧਰਤੀ ਨੇ ਖੋਹੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਟਾਂਡਾ ਦੇ ਨੌਜਵਾਨ ਦੀ ਇਟਲੀ ’ਚ ਦਰਦਨਾਕ ਮੌਤ
ਐਤਵਾਰ ਨੂੰ ਸਵੇਰ ਤੋਂ ਲੈ ਕੇ ਦੁਪਹਿਰ ਤੱਕ ਹੋਟਲ ਦੀ ਬੇਸਮੈਂਟ ਵਿਚ ਇਕ ਪਾਰਟੀ ਚੱਲ ਰਹੀ ਸੀ, ਜਿਸ ਵਿਚ ਡੀ. ਸੀ. ਵੱਲੋਂ ਜਾਰੀ ਹੁਕਮਾਂ ਦੀ ਉਲੰਘਣਾ ਕੀਤੀ ਗਈ ਸੀ ਕਿਉਂਕਿ ਪਾਰਟੀ ਵਿਚ 50 ਤੋਂ ਜ਼ਿਆਦਾ ਲੋਕ ਮੌਜੂਦ ਸਨ। ਕਿਸੇ ਵਿਅਕਤੀ ਨੇ ਪਾਰਟੀ ਦਾ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤਾ, ਜਿਸ ਤੋਂ ਬਾਅਦ ਮਾਮਲੇ ਬਾਰੇ ਪੁਲਸ ਨੂੰ ਪਤਾ ਲੱਗਾ।
ਇਹ ਵੀ ਪੜ੍ਹੋ : ਜਲੰਧਰ: ਲਾੜਾ ਚਾਵਾਂ ਨਾਲ ਵਿਆਹੁਣ ਆਇਆ ਸੀ ਲਾੜੀ, ਪਰ ਪੁਲਸ ਫੜ ਕੇ ਲੈ ਗਈ ਥਾਣੇ (ਤਸਵੀਰਾਂ)
ਪੁਲਸ ਮੌਕੇ ’ਤੇ ਪਹੁੰਚੀ ਅਤੇ ਪਾਇਆ ਕਿ ਪਾਰਟੀ ਵਿਚ 20 ਤੋਂ ਜ਼ਿਆਦਾ ਲੋਕ ਮੌਜੂਦ ਸਨ। ਇਸ ਤੋਂ ਬਾਅਦ ਥਾਣਾ ਬਾਰਾਦਰੀ ਦੀ ਪੁਲਸ ਨੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ। ਹਾਲਾਂਕਿ ਇਸ ਮਾਮਲੇ ਵਿਚ ਕਿਸੇ ਦੀ ਵੀ ਗ੍ਰਿਫ਼ਤਾਰੀ ਨਹੀਂ ਹੋਈ। ਇਥੇ ਦੱਸਣਯੋਗ ਹੈ ਕਿ ਕੋਰੋਨਾ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਵਿਆਹ ਸਮਾਗਮਾਂ ਅਤੇ ਹੋਰ ਸਮਾਗਮਾਂ ਵਿਚ 20 ਤੋਂ ਵੱਧ ਮਹਿਮਾਨਾਂ ਨੂੰ ਬੁਲਾਉਣ ਉਤੇ ਪਾਬੰਦੀ ਲਗਾਈ ਗਈ ਹੈ।
ਇਹ ਵੀ ਪੜ੍ਹੋ : ਆਕਸੀਜਨ ਦੀ ਕਿੱਲਤ ਦੂਰ ਕਰਨ ਨੂੰ ਲੈ ਕੇ ਜਲੰਧਰ ਦੇ ਡੀ. ਸੀ. ਨੇ ਇਸ ਕੰਪਨੀ ਨੂੰ ਲਿਖੀ ਚਿੱਠੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?