ਮੰਤਰੀ ਅਮਨ ਅਰੋੜਾ ਦੀ ਅਗਵਾਈ ’ਚ ਪਾਰਟੀ ਆਗੂਆਂ ਨੇ ਕੇਜਰੀਵਾਲ ਤੇ ਸੰਦੀਪ ਪਾਠਕ ਨਾਲ ਕੀਤੀ ਮੁਲਾਕਾਤ
Wednesday, Dec 25, 2024 - 05:26 AM (IST)
ਜਲੰਧਰ (ਧਵਨ) - ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਦੀ ਅਗਵਾਈ ਹੇਠ ਪਾਰਟੀ ਆਗੂਆਂ ਨੇ ਦਿੱਲੀ ਵਿਖੇ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੇ ਕੌਮੀ ਸੰਗਠਨ ਜਨਰਲ ਸਕੱਤਰ ਡਾ. ਸੰਦੀਪ ਪਾਠਕ ਨਾਲ ਮੁਲਾਕਾਤ ਕੀਤੀ |
ਇਸ ਦੌਰਾਨ ਅਮਨ ਅਰੋੜਾ ਵਲੋਂ ਕੇਜਰੀਵਾਲ ਨੂੰ ਪੰਜਾਬ ਵਿਚ ਹੋਈਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਕੇਜਰੀਵਾਲ ਨੂੰ ਕਿਹਾ ਕਿ ਸ਼ਹਿਰਾਂ ਵਿਚ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਸ਼ਾਨਦਾਰ ਰਹੀ ਹੈ। ਉਨ੍ਹਾਂ ਕਿਹਾ ਕਿ ਇਕੱਲੀ ਆਮ ਆਦਮੀ ਪਾਰਟੀ ਨੇ 55 ਫੀਸਦੀ ਵਾਰਡਾਂ ’ਚ ਜਿੱਤ ਹਾਸਲ ਕੀਤੀ ਹੈ, ਜੋ ਆਪਣੇ-ਆਪ ’ਚ ਵੱਡੀ ਪ੍ਰਾਪਤੀ ਹੈ |
ਇਸ ਮੌਕੇ ਆਮ ਆਦਮੀ ਪਾਰਟੀ ਨੂੰ ਇਕ ਵਾਰ ਫਿਰ ਫਤਵਾ ਦੇਣ ਲਈ ਪੰਜਾਬ ਅਤੇ ਪੰਜਾਬੀਆਂ ਦਾ ਧੰਨਵਾਦ ਕਰਦੇ ਹੋਏ ਕੇਜਰੀਵਾਲ ਨੇ ਚੁਣੇ ਹੋਏ ਲੋਕਾਂ ਨੂੰ ਕਿਹਾ ਕਿ ਉਹ ਆਪੋ-ਆਪਣੇ ਖੇਤਰਾਂ ਵਿਚ ਵਿਕਾਸ ਵੱਲ ਧਿਆਨ ਦੇਣ ਅਤੇ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨ।