ਪਰਵਿੰਦਰ ਝੋਟੇ ਦਾ ਕਤਲ ਕਰਨ ਵਾਲੇ ਅਸ਼ਵਨੀ ਕੁਮਾਰ ਨੂੰ ਲੈ ਕੇ ਵੱਡਾ ਖ਼ੁਲਾਸਾ
Thursday, Oct 15, 2026 - 05:19 PM (IST)
ਮਾਨਸਾ : ਮਾਨਸਾ ਵਿਚ ਪਰਵਿੰਦਰ ਸਿੰਘ ਝੋਟੇ ਦਾ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ਅਸ਼ਵਨੀ ਕੁਮਾਰ ਵੱਲੋਂ ਵਰਤੇ ਗਏ ਹਥਿਆਰ ਨੂੰ ਲੈ ਕੇ ਵੱਡਾ ਖ਼ੁਲਾਸਾ ਹੋਇਆ ਹੈ। ਪਤਾ ਲੱਗਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਹੱਥੋਂ ਹੱਥ ਅਸਲਾ ਲਾਇਸੈਂਸ ਜਾਰੀ ਕੀਤਾ ਸੀ ਤੇ ਮੁਲਜ਼ਮ ’ਤੇ ਦਰਜ ਪੰਜ ਪੁਲਸ ਕੇਸਾਂ ਦੀ ਵੀ ਅਣਦੇਖੀ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਮਾਨਸਾ ਨੇ 21 ਅਗਸਤ 2024 ਨੂੰ ਅਸ਼ਵਨੀ ਕੁਮਾਰ ਨੂੰ ਅਸਲਾ ਲਾਇਸੈਂਸ ਜਾਰੀ ਕੀਤਾ ਸੀ। ਇਸੇ ਅਸਲਾ ਲਾਇਸੈਂਸ ਦੇ ਅਧਾਰ ’ਤੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦਾ ਕਤਲ ਕਰਨ ਵਾਲੇ ਅਸ਼ਵਨੀ ਕੁਮਾਰ ਨੇ ਦੋ ਲਾਇਸੈਂਸੀ ਹਥਿਆਰ ਰੱਖੇ ਹੋਏ ਹਨ। ਜ਼ਿਲ੍ਹਾ ਮੈਜਿਸਟਰੇਟ ਮਾਨਸਾ ਨੇ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਜ਼ਿਲ੍ਹਾ ਪੁਲਸ ਦੀ ਸਿਫ਼ਾਰਸ਼ ’ਤੇ ਅਸਲਾ ਲਾਇਸੈਂਸ ਜਾਰੀ ਕੀਤਾ।
ਇਹ ਵੀ ਪੜ੍ਹੋ : ਭਿਆਨਕ ਹਾਦਸੇ ਦੌਰਾਨ ਪੰਜਾਬ ਪੁਲਸ ਦੇ ਥਾਣੇਦਾਰ ਗੁਰਦੇਵ ਸਿੰਘ ਦੀ ਮੌਤ
ਸੂਤਰਾਂ ਦਾ ਕਹਿਣਾ ਹੈ ਕਿ ਅਸ਼ਵਨੀ ਕੋਲ ਇਕ ਪਿਸਟਲ (7.62 ਐੱਮ. ਐੱਮ) ਅਤੇ ਇਕ ਬਾਰਾਂ ਬੋਰ ਦੀ ਗੰਨ ਸੀ। ਮੁਲਜ਼ਮ ਦੇ ਲਾਇਸੈਂਸ ਦੀ ਮਿਆਦ 21 ਅਗਸਤ 2024 ਤੋਂ 20 ਅਗਸਤ 2029 ਤੱਕ ਦੀ ਸੀ। ਪਰਵਿੰਦਰ ਸਿੰਘ ਝੋਟਾ ਦਾ ਕਤਲ ਕਰਨ ਲਈ ਅਸ਼ਵਨੀ ਕੁਮਾਰ ਨੇ ਇਸੇ ਲਾਇਸੈਂਸੀ ਹਥਿਆਰ ਦੀ ਵਰਤੋਂ ਕੀਤੀ ਸੀ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਸ਼ਵਨੀ ਕੁਮਾਰ ਨੂੰ ਇੱਕੋ ਸਮੇਂ 50 ਕਾਰਤੂਸ ਖ਼ਰੀਦਣ ਅਤੇ ਇਕ ਸਾਲ ’ਚ 100 ਕਾਰਤੂਸ ਖ਼ਰੀਦਣ ਦਾ ਅਧਿਕਾਰ ਵੀ ਦਿੱਤਾ ਹੋਇਆ ਸੀ। ਐੱਸ ਐੱਸ ਪੀ ਨੇ ਅਸ਼ਵਨੀ ਕੁਮਾਰ ਨੂੰ ਅਸਲਾ ਲਾਇਸੈਂਸ ਜਾਰੀ ਕਰਨ ਦੀ ਸਿਫ਼ਾਰਸ਼ 9 ਅਗਸਤ 2024 ਨੂੰ ਨੰਬਰ 91/ਐੱਨ ਏ ਐੱਲ ਤਹਿਤ ਕੀਤੀ ਅਤੇ ਵਧੀਕ ਡਿਪਟੀ ਕਮਿਸ਼ਨਰ ਨੇ 21 ਅਗਸਤ 2024 ਨੂੰ ਅਸਲਾ ਲਾਇਸੈਂਸ ਜਾਰੀ ਕਰ ਦਿੱਤਾ।
ਇਹ ਵੀ ਪੜ੍ਹੋ : ਪਰਵਿੰਦਰ ਝੋਟਾ ਕਤਲ ਮਾਮਲੇ 'ਚ ਵੱਡੀ ਕਾਰਵਾਈ, SHO ਬੇਅੰਤ ਕੌਰ ਸਸਪੈਂਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
